Class 10 | MATHS |
Chapter | ਦੋ ਚਲਾਂ ਵਿੱਚ ਰੇਖੀ ਸਮੀਕਰਣਾਂ ਦੇ ਜੋੜੇ |
PSEB (PUNJABI MEDIUM) | EXERCISE |
Number Of Questions | 72 |
Academic Year | 2023-24 |
ਬਲਦੇਵ ਆਪਣੀ ਲੜਕੀ ਨੂੰ ਕਹਿੰਦਾ ਹੈ, ਸੱਤ ਸਾਲ ਪਹਿਲਾਂ ਮੈਂ ਤੇਰੇ ਨਾਲੋਂ ਸੱਤ ਗੁਣਾਂ ਉਮਰ ਦਾ ਸੀ। ਹੁਣ ਤੋਂ ਤਿੰਨ ਸਾਲ ਬਾਦ ਮੈਂ ਤੇਰੇ ਤੋਂ ਸਿਰਫ਼ ਤਿੰਨ ਗੁਣਾ ਉਮਰ ਦਾ ਰਹਿ ਜਾਵਾਂਗਾ (ਕੀ ਇਹ ਮਨੇਰੰਜਕ ਹੈ?) ਇਸ ਸਥਿਤੀ ਨੂੰ ਬੀਜ ਗਣਿਤਿਕ ਅਤੇ ਆਲੇਖੀ ਰੂਪਾਂ ਵਿੱਚ ਵਿਅਕਤ ਕਦੋ (ਦਰਸਾਉ)।
ਕ੍ਰਿਕਟ ਟੀਮ ਦੇ ਇੱਕ ਕੋਚ ਨੇ Rs 3900 ਵਿੱਚ 3 ਬੱਲੇ ਅਤੇ 6 ਗੇਂਦਾਂ ਖ੍ਰੀਦੀਆਂ। ਬਾਅਦ ਵਿੱਚ ਉਸਨੇ ਇੱਕ ਹੋਰ ਬੱਲਾ ਅਤੇ ਉਸੇ ਤਰ੍ਹਾਂ ਦੀਆਂ 3 ਗੇਦਾਂ Rs 1300 ਵਿੱਚ ਖਰੀਦੀਆਂ। ਇਸ ਸਥਿਤੀ ਨੂੰ ਬੀਜ ਗਣਿਤਿਕ ਅਤੇ ਜਿਮਾਇਤੀ ਰੂਪਾਂ ਵਿੱਚ ਵਿਅਕਤ ਕਰੋ (ਦਰਸਾਉ)।
2 ਕਿ. ਗ੍ਰਾਮ ਸੇਬ ਅਤੇ 1 ਕਿ ਗ੍ਰਾਮ ਅੰਗੂਰ ਦਾ ਮੁੱਲ ਕਿਸੇ ਦਿਨ Rs 160 ਸੀ। ਇੱਕ ਮਹੀਨੇ ਬਾਅਦ 4 ਕਿ. ਗ੍ਰਾਮ ਸੇਬ ਅਤੇ 2 ਕਿ. ਗ੍ਰਾਮ ਅੰਗੂਰ ਦਾ ਮੁੱਲ Rs 300 ਹੋ ਜਾਂਦਾ ਹੈ। ਇਸ ਸਥਿਤੀ ਨੂੰ ਬੀਜ ਗਣਿਤਿਕ ਅਤੇ ਜਿਮਾਇਤੀ ਰੂਪ ਵਿੱਚ ਦਰਸਾਉ (ਵਿਅਕਤ ਕਰੋ)।
ਹੇਠਾ ਦਿੱਤੀਆਂ ਸਮੱਸਿਆਵਾਂ ਵਿੱਚ ਰੇਖੀ ਸਮੀਕਰਣਾਂ ਦੇ ਜੋੜੇ ਬਣਾਉ ਅਤੇ ਉਹਨਾਂ ਦੇ ਆਲੇਖੀ ਵਿਧੀ ਨਾਲ ਹੱਲ ਪਤਾ ਕਰੋ : ਜਮਾਤ X ਦੇ 10 ਵਿਦਿਆਰਥੀਆਂ ਨੇ ਗਣਿਤ ਦੀ ਇੱਕ ਬੁਝਾਰਤ ਮੁਕਾਬਲੇ ਵਿੱਚ ਭਾਗ ਲਿਆ। ਜੇਕਰ ਲੜਕੀਆਂ ਦੀ ਗਿਣਤੀ, ਲੜਕਿਆਂ ਦੀ ਗਿਣਤੀ ਤੋਂ 4 ਵੱਧ ਹੋਵੇ ਤਾਂ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਲੜਕੇ ਅਤੇ ਲੜਕੀਆਂ ਦੀ ਗਿਣਤੀ ਪਤਾ ਕਰੋ।
ਹੇਠਾ ਦਿੱਤੀਆਂ ਸਮੱਸਿਆਵਾਂ ਵਿੱਚ ਰੇਖੀ ਸਮੀਕਰਣਾਂ ਦੇ ਜੋੜੇ ਬਣਾਉ ਅਤੇ ਉਹਨਾਂ ਦੇ ਆਲੇਖੀ ਵਿਧੀ ਨਾਲ ਹੱਲ ਪਤਾ ਕਰੋ : 5 ਪੈਨਸਿਲਾਂ ਅਤੇ 7 ਕਲਮਾਂ ਦਾ ਕੁੱਲ ਮੁੱਲ Rs 50 ਹੈ, ਜਦ ਕਿ 7 ਪੈਨਸਿਲਾਂ ਅਤੇ 5 ਕਲਮਾਂ ਦਾ ਕੁੱਲ ਮੁੱਲ Rs 46 ਹੈ। ਇੱਕ ਪੈਨਸਿਲ ਅਤੇ ਇੱਕ ਕਲਮ ਦਾ ਮੁੱਲ਼ ਪਤਾ ਕਰੋ।
ਅਨੁਪਾਤਾ `frac(a_1)(a_2)frac(b_1)(b_2)` ਅਤੇ `frac(c_1)(c_2)` ਦੀ ਤੁਲਨਾ ਕਰਕੇ ਪਤਾ ਕਰੋ ਕਿ ਹੇਠਾਂ ਦਿੱਤੇ ਸਮੀਕਰਣ ਜੋੜਿਆਂ ਦੁਆਰਾ ਦਰਸਾਉਦੀਆਂ ਰੇਖਾਵਾਂ ਇੱਕ ਬਿੰਦੁ ‘ਤੇ ਕੱਟਦੀਆ ਹਨ, ਸਮਾਤਰ ਹਨ ਜਾ ਸੰਪਾਤੀ ਹਨ : 5x-4y+8=0 , 7x+6y-9=0
ਅਨੁਪਾਤਾ `frac(a_1)(a_2)frac(b_1)(b_2)` ਅਤੇ `frac(c_1)(c_2)` ਦੀ ਤੁਲਨਾ ਕਰਕੇ ਪਤਾ ਕਰੋ ਕਿ ਹੇਠਾਂ ਦਿੱਤੇ ਸਮੀਕਰਣ ਜੋੜਿਆਂ ਦੁਆਰਾ ਦਰਸਾਉਦੀਆਂ ਰੇਖਾਵਾਂ ਇੱਕ ਬਿੰਦੁ ‘ਤੇ ਕੱਟਦੀਆ ਹਨ, ਸਮਾਤਰ ਹਨ ਜਾ ਸੰਪਾਤੀ ਹਨ : 9x-3y+12=0 , 18x+6y+24=0
ਅਨੁਪਾਤਾ `frac(a_1)(a_2)frac(b_1)(b_2)` ਅਤੇ `frac(c_1)(c_2)` ਦੀ ਤੁਲਨਾ ਕਰਕੇ ਪਤਾ ਕਰੋ ਕਿ ਹੇਠਾਂ ਦਿੱਤੇ ਸਮੀਕਰਣ ਜੋੜਿਆਂ ਦੁਆਰਾ ਦਰਸਾਉਦੀਆਂ ਰੇਖਾਵਾਂ ਇੱਕ ਬਿੰਦੁ ‘ਤੇ ਕੱਟਦੀਆ ਹਨ, ਸਮਾਤਰ ਹਨ ਜਾ ਸੰਪਾਤੀ ਹਨ : 6x-3y+10=0 , 2x-y+9=0
ਅਨੁਪਾਤਾ `frac(a_1)(a_2)frac(b_1)(b_2)` ਅਤੇ `frac(c_1)(c_2)` ਦੀ ਤੁਲਨਾ ਕਰਕੇ ਪਤਾ ਕਰੋ ਕਿ ਹੇਠਾਂ ਦਿੱਤੇ ਰੇਖੀ ਸਮੀਕਰਣਾਂ ਦੇ ਜੋੜੇ ਸੰਗਤ ਹਨ ਜਾਂ ਅਸੰਗਤ : 3x+2y=5 : 2x-3y=7
ਅਨੁਪਾਤਾ `frac(a_1)(a_2)frac(b_1)(b_2)` ਅਤੇ `frac(c_1)(c_2)` ਦੀ ਤੁਲਨਾ ਕਰਕੇ ਪਤਾ ਕਰੋ ਕਿ ਹੇਠਾਂ ਦਿੱਤੇ ਰੇਖੀ ਸਮੀਕਰਣਾਂ ਦੇ ਜੋੜੇ ਸੰਗਤ ਹਨ ਜਾਂ ਅਸੰਗਤ : 2x-3y=8 : 4x-6y=9
ਅਨੁਪਾਤਾ `frac(a_1)(a_2)frac(b_1)(b_2)` ਅਤੇ `frac(c_1)(c_2)` ਦੀ ਤੁਲਨਾ ਕਰਕੇ ਪਤਾ ਕਰੋ ਕਿ ਹੇਠਾਂ ਦਿੱਤੇ ਰੇਖੀ ਸਮੀਕਰਣਾਂ ਦੇ ਜੋੜੇ ਸੰਗਤ ਹਨ ਜਾਂ ਅਸੰਗਤ : `3/2x+5/3y=7 : 9x-10y=14
ਅਨੁਪਾਤਾ `frac(a_1)(a_2)frac(b_1)(b_2)` ਅਤੇ `frac(c_1)(c_2)` ਦੀ ਤੁਲਨਾ ਕਰਕੇ ਪਤਾ ਕਰੋ ਕਿ ਹੇਠਾਂ ਦਿੱਤੇ ਰੇਖੀ ਸਮੀਕਰਣਾਂ ਦੇ ਜੋੜੇ ਸੰਗਤ ਹਨ ਜਾਂ ਅਸੰਗਤ : 5x-3y=11 :- 10x+6y=-22
ਅਨੁਪਾਤਾ `frac(a_1)(a_2)frac(b_1)(b_2)` ਅਤੇ `frac(c_1)(c_2)` ਦੀ ਤੁਲਨਾ ਕਰਕੇ ਪਤਾ ਕਰੋ ਕਿ ਹੇਠਾਂ ਦਿੱਤੇ ਰੇਖੀ ਸਮੀਕਰਣਾਂ ਦੇ ਜੋੜੇ ਸੰਗਤ ਹਨ ਜਾਂ ਅਸੰਗਤ : `4/3x+2y=8 : 2x+3y=12
ਹੇਠਾਂ ਦਿੱਤੇ ਰੇਖੀ ਸਮੀਕਰਣਾਂ ਦੇ ਜੋੜਿਆਂ ਵਿੱਚ ਕਿਹੜਾ ਜੋੜਾ ਸੰਗਤ ਹੈ ਅਤੇ ਕਿਹੜਾ ਅਸੰਗਤ। ਜੇਕਰ ਜੋੜਾ ਸੰਗਤ ਹੈ ਤਾਂ ਆਲੇਖੀ ਵਿਧੀ ਨਾਲ ਹੱਲ ਪਤਾ ਕਰੋ : x+y=5. 2x+2y=10
ਹੇਠਾਂ ਦਿੱਤੇ ਰੇਖੀ ਸਮੀਕਰਣਾਂ ਦੇ ਜੋੜਿਆਂ ਵਿੱਚ ਕਿਹੜਾ ਜੋੜਾ ਸੰਗਤ ਹੈ ਅਤੇ ਕਿਹੜਾ ਅਸੰਗਤ। ਜੇਕਰ ਜੋੜਾ ਸੰਗਤ ਹੈ ਤਾਂ ਆਲੇਖੀ ਵਿਧੀ ਨਾਲ ਹੱਲ ਪਤਾ ਕਰੋ : x-y=8. 3x-3y=16
ਹੇਠਾਂ ਦਿੱਤੇ ਰੇਖੀ ਸਮੀਕਰਣਾਂ ਦੇ ਜੋੜਿਆਂ ਵਿੱਚ ਕਿਹੜਾ ਜੋੜਾ ਸੰਗਤ ਹੈ ਅਤੇ ਕਿਹੜਾ ਅਸੰਗਤ। ਜੇਕਰ ਜੋੜਾ ਸੰਗਤ ਹੈ ਤਾਂ ਆਲੇਖੀ ਵਿਧੀ ਨਾਲ ਹੱਲ ਪਤਾ ਕਰੋ : 2x+y-6=0. 4x-2y-4=0
ਇੱਕ ਆਇਤਾਕਾਰ ਬਾਗ, ਜਿਸਦੀ ਲੰਬਾਈ, ਚੌੜਾਈ ਤੋਂ 4 ਮੀ. ਵੱਧ ਹੈ, ਦਾ ਅਰਧ ਪਰਿਮਾਪ 36 ਮੀ ਹੈ। ਬਾਗ ਦੀ ਲੰਬਾਈ ਅਤੇ ਚੌੜਾਈ ਪਤਾ ਕਰੋ।
ਇੱਕ ਰੇਖੀ ਸਮੀਕਰਣ 2x+3y-8=0 ਦਿੱਤੀ ਗਈ ਹੈ। ਦੋ ਚਲਾਂ ਵਿੱਚ ਇੱਕ ਇਸ ਤਰਾਂ ਦੀ ਸਮੀਕਰਣ ਲਿਖੋ ਤਾਂ ਕਿ ਪ੍ਰਾਪਤ ਜੋੜੇ ਦਾ ਜਿਮਾਇਤੀ ਨਿਰੂਪਣ ਜਦੋਂ ਕਿ : ਕੱਟਦੀਆਂ ਰੇਖਾਵਾਂ ਹੋਣ।
ਇੱਕ ਰੇਖੀ ਸਮੀਕਰਣ 2x+3y-8=0 ਦਿੱਤੀ ਗਈ ਹੈ। ਦੋ ਚਲਾਂ ਵਿੱਚ ਇੱਕ ਇਸ ਤਰਾਂ ਦੀ ਸਮੀਕਰਣ ਲਿਖੋ ਤਾਂ ਕਿ ਪ੍ਰਾਪਤ ਜੋੜੇ ਦਾ ਜਿਮਾਇਤੀ ਨਿਰੂਪਣ ਜਦੋਂ ਕਿ : ਸਮਾਂਤਰ ਰੇਖਾਵਾਂ ਹੋਣ।
ਇੱਕ ਰੇਖੀ ਸਮੀਕਰਣ 2x+3y-8=0 ਦਿੱਤੀ ਗਈ ਹੈ। ਦੋ ਚਲਾਂ ਵਿੱਚ ਇੱਕ ਇਸ ਤਰਾਂ ਦੀ ਸਮੀਕਰਣ ਲਿਖੋ ਤਾਂ ਕਿ ਪ੍ਰਾਪਤ ਜੋੜੇ ਦਾ ਜਿਮਾਇਤੀ ਨਿਰੂਪਣ ਜਦੋਂ ਕਿ : ਸੰਪਾਤੀ ਰੇਖਾਵਾਂ ਹੋਣ।
ਹੇਠਾਂ ਦਿੱਤੇ ਰੇਖੀ ਸਮੀਕਰਣ ਜੋੜਿਆਂ ਨੂੰ ਪ੍ਰਤਿਸਥਾਪਨ ਵਿਧੀ ਨਾਲ ਹੱਲ ਕਰੋ :- x+y = 14, x-y = 4
ਹੇਠਾਂ ਦਿੱਤੇ ਰੇਖੀ ਸਮੀਕਰਣ ਜੋੜਿਆਂ ਨੂੰ ਪ੍ਰਤਿਸਥਾਪਨ ਵਿਧੀ ਨਾਲ ਹੱਲ ਕਰੋ :- s-t = 3, `s/3+1/2 = 6`
ਹੇਠਾਂ ਦਿੱਤੇ ਰੇਖੀ ਸਮੀਕਰਣ ਜੋੜਿਆਂ ਨੂੰ ਪ੍ਰਤਿਸਥਾਪਨ ਵਿਧੀ ਨਾਲ ਹੱਲ ਕਰੋ :- 3x-y = 3 , 9x-3y = 9
ਹੇਠਾਂ ਦਿੱਤੇ ਰੇਖੀ ਸਮੀਕਰਣ ਜੋੜਿਆਂ ਨੂੰ ਪ੍ਰਤਿਸਥਾਪਨ ਵਿਧੀ ਨਾਲ ਹੱਲ ਕਰੋ :- 0.2x+0.3y = 1.3 , 0.4x+0.5y = 2.3
ਹੇਠਾਂ ਦਿੱਤੇ ਰੇਖੀ ਸਮੀਕਰਣ ਜੋੜਿਆਂ ਨੂੰ ਪ੍ਰਤਿਸਥਾਪਨ ਵਿਧੀ ਨਾਲ ਹੱਲ ਕਰੋ :- `sqrt(2)(x)+sqrt(3)(y) = 0, sqrt(3)(x)-sqrt(8)(y) = 0`
ਹੇਠਾਂ ਦਿੱਤੇ ਰੇਖੀ ਸਮੀਕਰਣ ਜੋੜਿਆਂ ਨੂੰ ਪ੍ਰਤਿਸਥਾਪਨ ਵਿਧੀ ਨਾਲ ਹੱਲ ਕਰੋ :- `(3x)/2-(5y)/3 = -2, x/3+y/2 = (13)/6`
2x+3y=11 ਅਤੇ 2x-4y=-24 ਨੂੰ ਹੱਲ ਕਰੋ ਅਤੇ ਇਸ ਵਿੱਚ 'm' ਦਾ ਉਹ ਮੁੱਲ ਪਤਾ ਕਰੋ ਜਿਸਦੇ ਲਈ y=mx+3 ਹੋਵੇ।
ਹੇਠਾਂ ਦਿੱਤੀਆਂ ਸਮੱਸਿਆਵਾਂ ਦੇ ਰੇਖੀ ਸਮੀਕਰਣ ਜੋੜੇ ਬਣਾਉ ਅਤੇ ਉਹਨਾਂ ਦੇ ਹੱਲ ਪ੍ਰਤਿਸਥਾਪਨ ਵਿਧੀ ਨਾਲ ਪਤਾ ਕਰੋ : ਦੋ ਸੰਖਿਆਵਾਂ ਦਾ ਅੰਤਰ 26 ਹੈ ਅਤੇ ਇੱਕ ਸੰਖਿਆ ਦੂਸਰੀ ਸੰਖਿਆ ਦੀ ਤਿੰਨ ਗੁਣਾ ਹੈ। ਇਹਨਾਂ ਨੂੰ ਪਤਾ ਕਰੋ।
ਹੇਠਾਂ ਦਿੱਤੀਆਂ ਸਮੱਸਿਆਵਾਂ ਦੇ ਰੇਖੀ ਸਮੀਕਰਣ ਜੋੜੇ ਬਣਾਉ ਅਤੇ ਉਹਨਾਂ ਦੇ ਹੱਲ ਪ੍ਰਤਿਸਥਾਪਨ ਵਿਧੀ ਨਾਲ ਪਤਾ ਕਰੋ : ਦੋ ਸੰਪੂਰਕ ਕੋਣਾਂ ਵਿੱਚ ਵੱਡਾ ਕੋਣ ਛੋਟੇ ਕੋਣ ਤੋਂ 18 ਡਿਗਰੀ ਵੱਧ ਹੈ। ਇਹਨਾਂ ਨੂੰ ਪਤਾ ਕਰੋ।
ਹੇਠਾਂ ਦਿੱਤੀਆਂ ਸਮੱਸਿਆਵਾਂ ਦੇ ਰੇਖੀ ਸਮੀਕਰਣ ਜੋੜੇ ਬਣਾਉ ਅਤੇ ਉਹਨਾਂ ਦੇ ਹੱਲ ਪ੍ਰਤਿਸਥਾਪਨ ਵਿਧੀ ਨਾਲ ਪਤਾ ਕਰੋ : ਇੱਕ ਕ੍ਰਿਕਟ ਟੀਮ ਦੇ ਕੋਚ ਨੇ 7 ਬੱਲੇ ਅਤੇ 6 ਗੇਂਦਾਂ Rs 3800 ਖਰੀਦੀਆਂ। ਬਾਅਦ ਵਿੱਚ ਉਸਨੇ 3 ਬੱਲੇ ਅਤੇ 4 ਗੇਂਦਾਂ Rs 1750 ਵਿੱਚ ਖਰੀਦੀਆਂ। ਹਰ ਇੱਕ ਬੱਲੇ ਅਤੇ ਗੇਂਦ ਦਾ ਮੁੱਲ ਪਤਾ ਕਰੋ।
ਹੇਠਾਂ ਦਿੱਤੀਆਂ ਸਮੱਸਿਆਵਾਂ ਦੇ ਰੇਖੀ ਸਮੀਕਰਣ ਜੋੜੇ ਬਣਾਉ ਅਤੇ ਉਹਨਾਂ ਦੇ ਹੱਲ ਪ੍ਰਤਿਸਥਾਪਨ ਵਿਧੀ ਨਾਲ ਪਤਾ ਕਰੋ : ਇੱਕ ਸ਼ਹਿਰ ਵਿੱਚ ਟੈਕਸੀ ਕਿਰਾਏ ਵਿੱਚ ਨਿਸ਼ਚਿਤ ਕਿਰਾਏ ਤੋਂ ਇਲਾਵਾ ਤੈਅ ਕੀਤੀ ਦੂਰੀ ਦਾ ਕਿਰਾਇਆ ਸਾਮਿਲ ਕੀਤਾ ਜਾਂਦਾ ਹੈ। 10 ਕੀ.ਮੀ ਦੇ ਲਈ ਕਿਰਾਇਆ Rs 105 ਹੈ ਅਤੇ 15 ਕਿ ਮੀ ਦੇ ਲਈ ਕਿਰਾਇਆ Rs 155 ਹੈ। ਨਿਸ਼ਚਿਤ ਕਿਰਾਇਆ ਅਤੇ ਪ੍ਰਤੀ ਕਿ.ਮੀ ਕਿਰਾਇਆ ਕੀ ਹੈ? ਇੱਕ ਵਿਅਕਤੀ ਨੂੰ 25 ਕਿ. ਮੀ ਯਾਤਰਾ ਤੈਅ ਕਰਨ ਲਈ ਕਿੰਨਾ ਕਿਰਾਇਆ ਦੇਣਾ ਪਵੇਗਾ?
ਹੇਠਾਂ ਦਿੱਤੀਆਂ ਸਮੱਸਿਆਵਾਂ ਦੇ ਰੇਖੀ ਸਮੀਕਰਣ ਜੋੜੇ ਬਣਾਉ ਅਤੇ ਉਹਨਾਂ ਦੇ ਹੱਲ ਪ੍ਰਤਿਸਥਾਪਨ ਵਿਧੀ ਨਾਲ ਪਤਾ ਕਰੋ : ਜੇਕਰ ਕਿਸੇ ਭਿੰਨ ਦੇ ਅੰਸ਼ ਅਤੇ ਹਰ ਦੋਹਾਂ ਵਿੱਚ 2 ਜੋੜ ਦਿੱਤਾ ਜਾਵੇ ਤਾਂ ਇਹ `9/11` ਹੋ ਜਾਂਦੀ ਹੈ। ਜੇਕਰ ਅੰਸ਼ ਅਤੇ ਹਰ ਦੋਹਾਂ ਵਿੱਚ 3 ਜੋੜ ਦਿੱਤਾ ਜਾਵੇ ਤਾਂ ਇਹ `5/6` ਹੈ ਜਾਂਦੀ ਹੈ। ਇਹ ਭਿੰਨ ਪਤਾ ਕਰੋ।
ਪੰਜ ਸਾਲ ਬਾਦ ਜੈਕਾਬ ਦੀ ਉਮਰ ਉਸਦੇ ਲੜਕੇ ਦੀ ਉਮਰ ਦਾ ਤਿੰਨ ਗੁਣਾ ਹੋ ਜਾਵੇਗੀ। ਪੰਜ ਸਾਲ ਪਹਿਲਾਂ ਜੈਕਬ ਦੀ ਉਮਰ ਉਸਦੇ ਲੜਕੇ ਦੀ ਉਮਰ ਦਾ ਸੱਤ ਗੁਣਾ ਸੀ। ਉਹਨਾਂ ਦੀ ਹੁਣ ਦੀ (ਵਰਤਮਾਨ) ਉਮਰ ਕੀ ਹੈ?
ਹੇਠਾਂ ਦਿੱਤੇ ਸਮੀਕਰਣ ਜੋੜਿਆਂ ਨੂੰ ਵਿਲੋਪਣ ਵਿਧੀ ਅਤੇ ਪ੍ਰਤਿਸਥਾਪਨ ਵਿਧੀ ਨਾਲ ਹੱਲ ਕਰੋ। ਕਿਹੜੀ ਵਿਧੀ ਵੱਧ ਉਚਿਤ ਹੈ : x+y=5 ਅਤੇ 2x-3y=4
ਹੇਠਾਂ ਦਿੱਤੇ ਸਮੀਕਰਣ ਜੋੜਿਆਂ ਨੂੰ ਵਿਲੋਪਣ ਵਿਧੀ ਅਤੇ ਪ੍ਰਤਿਸਥਾਪਨ ਵਿਧੀ ਨਾਲ ਹੱਲ ਕਰੋ। ਕਿਹੜੀ ਵਿਧੀ ਵੱਧ ਉਚਿਤ ਹੈ : 3x+4y=10 ਅਤੇ 2x-2y=2
ਹੇਠਾਂ ਦਿੱਤੇ ਸਮੀਕਰਣ ਜੋੜਿਆਂ ਨੂੰ ਵਿਲੋਪਣ ਵਿਧੀ ਅਤੇ ਪ੍ਰਤਿਸਥਾਪਨ ਵਿਧੀ ਨਾਲ ਹੱਲ ਕਰੋ। ਕਿਹੜੀ ਵਿਧੀ ਵੱਧ ਉਚਿਤ ਹੈ : 3x-5y-4=0 ਅਤੇ 9x=2y+7
ਹੇਠਾਂ ਦਿੱਤੇ ਸਮੀਕਰਣ ਜੋੜਿਆਂ ਨੂੰ ਵਿਲੋਪਣ ਵਿਧੀ ਅਤੇ ਪ੍ਰਤਿਸਥਾਪਨ ਵਿਧੀ ਨਾਲ ਹੱਲ ਕਰੋ। ਕਿਹੜੀ ਵਿਧੀ ਵੱਧ ਉਚਿਤ ਹੈ : `x/2+(2y)/3=1` ਅਤੇ `x-y/3=3`
ਹੇਠਾਂ ਦਿੱਤੀਆਂ ਸਮੱਸਿਆਵਾਂ ਦੇ ਰੇਖੀ ਸਮੀਕਰਣ ਜੋੜੇ ਬਣਾਉ ਅਤੇ ਉਹਨਾਂ ਦੇ ਹੱਲ (ਜੇਕਰ ਉਸਦੀ ਹੋਂਦ ਹੋਵੇ) ਵਿਲੋਪਣ ਵਿਧੀ ਨਾਲ ਪਤਾ ਕਰੋ : ਜੇਕਰ ਅਸੀਂ ਅੰਸ਼ ਵਿੱਚ 1 ਜੋੜ ਦੇਈਏ ਤਾਂ ਭਿੰਨ 1 ਵਿੱਚ ਬਦਲ ਜਾਂਦੀ ਹੈ। ਜੇਕਰ ਸਿਰਫ਼ ਹਰ ਵਿੱਚ 1 ਜੋੜ ਦੇਈਏ ਤਾਂ ਇਹ `1/2` ਬਣ ਜਾਂਦੀ ਹੈ। ਭਿੰਨ ਪਤਾ ਕਰੋ।
ਹੇਠਾਂ ਦਿੱਤੀਆਂ ਸਮੱਸਿਆਵਾਂ ਦੇ ਰੇਖੀ ਸਮੀਕਰਣ ਜੋੜੇ ਬਣਾਉ ਅਤੇ ਉਹਨਾਂ ਦੇ ਹੱਲ (ਜੇਕਰ ਉਸਦੀ ਹੋਂਦ ਹੋਵੇ) ਵਿਲੋਪਣ ਵਿਧੀ ਨਾਲ ਪਤਾ ਕਰੋ : ਪੰਜ ਸਾਲ ਪਹਿਲਾਂ ਨੂਰੀ ਦੀ ਉਮਰ ਸੋਨੂੰ ਦੀ ਉਮਰ ਦਾ ਤਿੰਨ ਗੁਣਾ ਸੀ। ਦਸ ਸਾਲ ਬਾਦ ਨੂਰੀ ਦੀ ਉਮਰ ਸੋਨੂੰ ਦੀ ਉਮਰ ਦਾ ਦੇ ਗੁਣਾ ਹੋ ਜਾਵੇਗੀ। ਨੂਹੀ ਅਤੇ ਸੋਨੂੰ ਦੀ ਉਮਰ ਕਿੰਨੀ ਹੈ?
ਹੇਠਾਂ ਦਿੱਤੀਆਂ ਸਮੱਸਿਆਵਾਂ ਦੇ ਰੇਖੀ ਸਮੀਕਰਣ ਜੋੜੇ ਬਣਾਉ ਅਤੇ ਉਹਨਾਂ ਦੇ ਹੱਲ (ਜੇਕਰ ਉਸਦੀ ਹੋਂਦ ਹੋਵੇ) ਵਿਲੋਪਣ ਵਿਧੀ ਨਾਲ ਪਤਾ ਕਰੋ : ਦੋ ਅੰਕਾਂ ਦੀ ਸੰਖਿਆ ਦੇ ਅੰਕਾਂ ਦਾ ਜੋੜ 9 ਹੈ। ਇਸ ਸੰਖਿਆ ਦਾ 9 ਗੁਣਾ, ਸੰਖਿਆ ਦੇ ਅੰਕਾਂ ਨੂੰ ਉਲਟਾ ਕੇ ਬਣੀ ਸੰਖਿਆ ਦਾ 2 ਗੁਣਾ ਹੈ। ਸੰਖਿਆ ਪਤਾ ਕਰੋ।
ਹੇਠਾਂ ਦਿੱਤੀਆਂ ਸਮੱਸਿਆਵਾਂ ਦੇ ਰੇਖੀ ਸਮੀਕਰਣ ਜੋੜੇ ਬਣਾਉ ਅਤੇ ਉਹਨਾਂ ਦੇ ਹੱਲ (ਜੇਕਰ ਉਸਦੀ ਹੋਂਦ ਹੋਵੇ) ਵਿਲੋਪਣ ਵਿਧੀ ਨਾਲ ਪਤਾ ਕਰੋ : ਮੀਨਾ Rs 2000 ਕਢਾਉਣ ਇੱਕ ਬੈਂਕ ਵਿੱਚ ਗਈ। ਉਸਨੇ ਖਜਾਨਚੀ ਨੂੰ Rs 50 ਅਤੇ Rs 100 ਦੇ ਨੋਟ ਦੇਣ ਲਈ ਕਿਹਾ। ਮੀਨਾ ਨੇ ਕੁੱਲ 25 ਨੋਟ ਪ੍ਰਾਪਤ ਕੀਤੇ। ਪਤਾ ਕਰੋ ਕਿ ਉਸਨੇ Rs 50 ਅਤੇ Rs 100 ਦੇ ਕਿੰਨੇ-ਕਿੰਨੇ ਨੋਟ ਪ੍ਰਾਪਤ ਕੀਤੇ?
ਹੇਠਾਂ ਦਿੱਤੀਆਂ ਸਮੱਸਿਆਵਾਂ ਦੇ ਰੇਖੀ ਸਮੀਕਰਣ ਜੋੜੇ ਬਣਾਉ ਅਤੇ ਉਹਨਾਂ ਦੇ ਹੱਲ (ਜੇਕਰ ਉਸਦੀ ਹੋਂਦ ਹੋਵੇ) ਵਿਲੋਪਣ ਵਿਧੀ ਨਾਲ ਪਤਾ ਕਰੋ : ਕਿਰਾਏ ਤੇ ਪੁਸਤਕਾਂ ਦੇਣ ਵਾਲੀ ਕਿਸੇ ਲਾਇਬਰੇਰੀ ਦਾ ਪਹਿਲੇ ਤਿੰਨ ਦਿਨ ਦਾ ਇੱਕ ਨਿਸ਼ਚਿਤ ਕਿਰਾਇਆ ਹੈ ਅਤੇ ਉਸ ਤੋਂ ਬਾਦ ਹਰ ਇੱਕ ਵਾਧੂ ਦਿਨ ਦਾ ਕਿਰਾਇਆ ਅਲੱਗ ਹੈ। ਸਰਿਤਾ ਨੇ ਸੱਤ ਦਿਨ ਤੱਕ ਇੱਕ ਪੁਸਤਕ ਰੱਖਣ ਲਈ Rs 27 ਦਿੱਤੇ ਜਦਕਿ ਮੰਜੂ ਨੇ ਇੱਕ ਪੁਸਤਕ ਪੰਜ ਦਿਨ ਰੱਖਣ ਲਈ Rs 21 ਦਿੱਤੇ। ਨਿਸ਼ਚਿਤ ਕਿਰਾਇਆ ਅਤੇ ਹਰ ਇੱਕ ਵਾਧੂ ਦਿਨ ਦਾ ਕਿਰਾਇਆ ਪਤਾ ਕਰੋ।
ਹੇਠਾਂ ਦਿੱਤੇ ਰੇਖੀ ਸਮੀਕਰਣਾਂ ਦੇ ਜੋੜੇ ਵਿੱਚੋਂ ਕਿਸ ਦਾ ਇੱਕ ਵਿਲੱਖਣ ਹੱਲ ਹੈ, ਕਿਸਦਾ ਕੋਈ ਹੱਲ ਨਹੀਂ ਜਾਂ ਕਿਸਦੇ ਅਸੀਮਿਤ ਰੂਪ ਵਿੱਚ ਅਨੇਕ ਹੱਲ ਹਨ। ਇੱਕ ਹੱਲ ਦੀ ਸਥਿਤੀ ਵਿੱਚ, ਉਸਨੂੰ ਤਿਰਛੀ ਗੁਣਾ ਦੀ ਵਿਧੀ ਨਾਲ ਪਤਾ ਕਰੋ : x -3y-3=0, 3x-9y-2=0
ਹੇਠਾਂ ਦਿੱਤੇ ਰੇਖੀ ਸਮੀਕਰਣਾਂ ਦੇ ਜੋੜੇ ਵਿੱਚੋਂ ਕਿਸ ਦਾ ਇੱਕ ਵਿਲੱਖਣ ਹੱਲ ਹੈ, ਕਿਸਦਾ ਕੋਈ ਹੱਲ ਨਹੀਂ ਜਾਂ ਕਿਸਦੇ ਅਸੀਮਿਤ ਰੂਪ ਵਿੱਚ ਅਨੇਕ ਹੱਲ ਹਨ। ਇੱਕ ਹੱਲ ਦੀ ਸਥਿਤੀ ਵਿੱਚ, ਉਸਨੂੰ ਤਿਰਛੀ ਗੁਣਾ ਦੀ ਵਿਧੀ ਨਾਲ ਪਤਾ ਕਰੋ : 2x +y=5, 3x+2y=8
ਹੇਠਾਂ ਦਿੱਤੇ ਰੇਖੀ ਸਮੀਕਰਣਾਂ ਦੇ ਜੋੜੇ ਵਿੱਚੋਂ ਕਿਸ ਦਾ ਇੱਕ ਵਿਲੱਖਣ ਹੱਲ ਹੈ, ਕਿਸਦਾ ਕੋਈ ਹੱਲ ਨਹੀਂ ਜਾਂ ਕਿਸਦੇ ਅਸੀਮਿਤ ਰੂਪ ਵਿੱਚ ਅਨੇਕ ਹੱਲ ਹਨ। ਇੱਕ ਹੱਲ ਦੀ ਸਥਿਤੀ ਵਿੱਚ, ਉਸਨੂੰ ਤਿਰਛੀ ਗੁਣਾ ਦੀ ਵਿਧੀ ਨਾਲ ਪਤਾ ਕਰੋ : 3x -5y=20, 6x-10y=40
ਹੇਠਾਂ ਦਿੱਤੇ ਰੇਖੀ ਸਮੀਕਰਣਾਂ ਦੇ ਜੋੜੇ ਵਿੱਚੋਂ ਕਿਸ ਦਾ ਇੱਕ ਵਿਲੱਖਣ ਹੱਲ ਹੈ, ਕਿਸਦਾ ਕੋਈ ਹੱਲ ਨਹੀਂ ਜਾਂ ਕਿਸਦੇ ਅਸੀਮਿਤ ਰੂਪ ਵਿੱਚ ਅਨੇਕ ਹੱਲ ਹਨ। ਇੱਕ ਹੱਲ ਦੀ ਸਥਿਤੀ ਵਿੱਚ, ਉਸਨੂੰ ਤਿਰਛੀ ਗੁਣਾ ਦੀ ਵਿਧੀ ਨਾਲ ਪਤਾ ਕਰੋ : x -3y-7=0, 3x-3y-15=0
a ਅਤੇ b ਦੇ ਕਿਹੜੇ ਮੁੱਲਾਂ ਦੇ ਲਈ, ਹੇਠਾਂ ਦਿੱਤੇ ਰੇਖੀ ਸਮੀਕਰਣਾਂ ਦੇ ਜੋੜੇ ਦੇ ਅਣਗਿਣਤ ਰੂਪ ਵਿੱਚ ਅਨੇਕ ਹੱਲ ਹੋਣਗੇ ? 2x+3y=7 (a-b)x+(a+b)y=3a+b-2
k ਦੇ ਕਿਹੜੇ ਮੁੱਲਾਂ ਲਈ, ਹੇਠਾਂ ਦਿੱਤੇ ਰੇਖੀ ਸਮੀਕਰਣ ਦੇ ਜੋੜੇ ਦਾ ਕੋਈ ਹੱਲ ਨਹੀਂ ਹੈ? 3x+y=1 (2k-1)x+(k-1)y=2k+1
ਹੇਠਾਂ ਦਿੱਤੇ ਰੇਖੀ ਸਮੀਕਰਣ ਜੋੜੇ ਨੂੰ ਪ੍ਰਤਿਸਥਾਪਨ ਅਤੇ ਤਿਰਛੀ ਗੁਣਾ ਵਿਧੀ ਨਾਲ ਹੱਲ ਕਰੋ। ਤੁਸੀਂ ਕਿਹੜੀ ਵਿਧੀ ਨੂੰ ਵੱਧ ਢੁਕਵੀਂ ਮੰਨਦੇ ਹੋ ? 8x+5y=9 3x+2y=4
ਹੇਠਾਂ ਦਿੱਤੀਆਂ ਸਮੀਕਰਣਾਂ ਵਿੱਚ ਰੇਖੀ ਸਮੀਕਰਣ ਦੇ ਜੋੜੇ ਬਣਾਉ ਅਤੇ ਉਹਨਾਂ ਦੇ ਹੱਲ (ਜੇਕਰ ਉਹਨਾਂ ਦੀ ਹੋਂਦ ਹੋਵੇ) ਕਿਸੇ ਵੀ ਬੀਜਗਣਿਤਕ ਵਿਧੀ ਨਾਲ ਪਤਾ ਕਰੋ : ਇੱਕ ਭਿੰਨ ਸਿਰਫ਼ ਅੰਸ਼ ਵਿੱਚੋਂ 1 ਘਟਾਉਣ ਨਾਲ ਉਹ `1/3` ਹੋ ਜਾਂਦੀ ਹੈ ਅਤੇ ਹਰ ਵਿੱਚ 8 ਜੋੜਨ ਨਾਲ ਉਹ `1/4` ਹੋ ਜਾਂਦੀ ਹੈ ਭਿੰਨ ਪਤਾ ਕਰੋ।
ਹੇਠਾਂ ਦਿੱਤੀਆਂ ਸਮੀਕਰਣਾਂ ਵਿੱਚ ਰੇਖੀ ਸਮੀਕਰਣ ਦੇ ਜੋੜੇ ਬਣਾਉ ਅਤੇ ਉਹਨਾਂ ਦੇ ਹੱਲ (ਜੇਕਰ ਉਹਨਾਂ ਦੀ ਹੋਂਦ ਹੋਵੇ) ਕਿਸੇ ਵੀ ਬੀਜਗਣਿਤਕ ਵਿਧੀ ਨਾਲ ਪਤਾ ਕਰੋ : ਯਸ਼ਪਾਲ ਨੇ ਇੱਕ ਟੈਸਟ ਵਿੱਚ 40 ਅੰਕ ਪ੍ਰਾਪਤ ਕੀਤੇ, ਜਦੋਂ ਉਸਨੂੰ ਸਹੀ ਉੱਤਰ ਦੇ 3 ਅੰਕ ਮਿਲੇ ਅਤੇ ਗਲਤ ਉੱਤਰ ਤੇ 1 ਅੰਕ ਦੀ ਕਟੌਤੀ ਕੀਤੀ ਗਈ। ਜੇਕਰ ਉਸਨੂੰ ਸਹੀ ਉੱਤਰ ਦੇ 4 ਅੰਕ ਮਿਲਣ ਅਤੇ ਗਲਤ ਉੱਤਰ ਦੇ 2 ਅੰਕ ਕੱਟੇ ਜਾਣ ਤਾਂ ਉਹ 50 ਅੰਕ ਪ੍ਰਾਪਤ ਕਰਦਾ ਹੈ। ਟੈਸਟ ਵਿੱਚ ਕਿੰਨੇ ਪ੍ਰਸ਼ਨ ਸਨ?
ਹੇਠਾਂ ਦਿੱਤੀਆਂ ਸਮੀਕਰਣਾਂ ਵਿੱਚ ਰੇਖੀ ਸਮੀਕਰਣ ਦੇ ਜੋੜੇ ਬਣਾਉ ਅਤੇ ਉਹਨਾਂ ਦੇ ਹੱਲ (ਜੇਕਰ ਉਹਨਾਂ ਦੀ ਹੋਂਦ ਹੋਵੇ) ਕਿਸੇ ਵੀ ਬੀਜਗਣਿਤਕ ਵਿਧੀ ਨਾਲ ਪਤਾ ਕਰੋ : ਜੇਕਰ ਇੱਕ ਆਇਤ ਦੀ ਲੰਬਾਈ 5 ਇਕਾਈਆਂ ਘਟਾ ਦੇਈਏ ਅਤੇ ਚੌੜਾਈ ਨੂੰ 3 ਇਕਾਈਆਂ ਵਧਾ ਦੇਈਏ ਤਾਂ ਆਇਤ ਦਾ ਖੇਤਰਫਲ 9 ਵਰਗ ਇਕਾਈਆਂ ਘੱਟ ਜਾਂਦਾ ਹੈ। ਜੇਕਰ ਅਸੀਂ ਲੰਬਾਈ 3 ਇਕਾਈਆਂ ਅਤੇ ਚੌੜਾਈ ਨੂੰ 2 ਇਕਾਈਆਂ ਵਧਾ ਦੇਈਏ ਤਾਂ ਖੇਤਰਫਲ 67 ਵਰਗ ਇਕਾਈਆਂ ਵੱਧ ਜਾਂਦਾ ਹੈ। ਆਇਤ ਦੀ ਲੰਬਾਈ ਅਤੇ ਚੌੜਾਈ ਪਤਾ ਕਰੋ।
ਅੱਗੇ ਦਿੱਤੇ ਸਮੀਕਰਣ ਜੋੜਿਆ ਨੂੰ ਰੇਖੀ ਸਮੀਕਰਣਾਂ ਦੇ ਵਿੱਚ ਬਦਲ ਕੇ ਹੱਲ ਕਰੋ : `1/(2x)+1/(3y)=2, 1/(3x)+1/(2y)=13/6`
ਅੱਗੇ ਦਿੱਤੇ ਸਮੀਕਰਣ ਜੋੜਿਆ ਨੂੰ ਰੇਖੀ ਸਮੀਕਰਣਾਂ ਦੇ ਵਿੱਚ ਬਦਲ ਕੇ ਹੱਲ ਕਰੋ : `2/(sqrtx)+3/(sqrty)=2 , 4/(sqrtx)-9/(sqrty)=-1`
ਅੱਗੇ ਦਿੱਤੇ ਸਮੀਕਰਣ ਜੋੜਿਆ ਨੂੰ ਰੇਖੀ ਸਮੀਕਰਣਾਂ ਦੇ ਵਿੱਚ ਬਦਲ ਕੇ ਹੱਲ ਕਰੋ : `4/(x)+3y=14, 3/x-4y=23`
ਹੇਠਾਂ ਦਿੱਤੇ ਸਮੀਕਰਣ ਜੋੜੇ ਨੂੰ ਰੇਖੀ ਸਮੀਕਰਣ ਜੋੜੇ ਵਿੱਚ ਬਦਲ ਕੇ ਹੱਲ ਕਰੋ: `5/(x-1)+1/(y-2)=2, 6/(x-1)-3/(y-2)=1`
ਅੱਗੇ ਦਿੱਤੇ ਸਮੀਕਰਣ ਜੋੜਿਆ ਨੂੰ ਰੇਖੀ ਸਮੀਕਰਣਾਂ ਦੇ ਵਿੱਚ ਬਦਲ ਕੇ ਹੱਲ ਕਰੋ : `(7x-2y)/(xy)=15, (8x+7y)/(xy)=15`
ਅੱਗੇ ਦਿੱਤੇ ਸਮੀਕਰਣ ਜੋੜਿਆ ਨੂੰ ਰੇਖੀ ਸਮੀਕਰਣਾਂ ਦੇ ਵਿੱਚ ਬਦਲ ਕੇ ਹੱਲ ਕਰੋ : 6x+3y=6xy, 2x+4y=5xy
ਅੱਗੇ ਦਿੱਤੇ ਸਮੀਕਰਣ ਜੋੜਿਆ ਨੂੰ ਰੇਖੀ ਸਮੀਕਰਣਾਂ ਦੇ ਵਿੱਚ ਬਦਲ ਕੇ ਹੱਲ ਕਰੋ : `10/(x+y)+2/(x-y)=4`, `15/(x+y)-5/(x-y)=-2`
ਅੱਗੇ ਦਿੱਤੇ ਸਮੀਕਰਣ ਜੋੜਿਆ ਨੂੰ ਰੇਖੀ ਸਮੀਕਰਣਾਂ ਦੇ ਵਿੱਚ ਬਦਲ ਕੇ ਹੱਲ ਕਰੋ : `1/(3x+y)+1/(3x-y)=3/4`, `1/(2(3x+y))-1/(2(3x-y))=-1/8`
ਹੇਠ ਦਿੱਤੀਆਂ ਸਮੱਸਿਆਵਾਂ ਨੂੰ ਰੇਖੀ ਸਮੀਕਰਣ ਜੋੜੇ ਦੇ ਰੂਪ ਵਿੱਚ ਦਰਸਾਓ ਅਤੇ ਉਹਨਾਂ ਦਾ ਹੱਲ ਪਤਾ ਕਰੋ : ਰਿਤੂ ਧਾਰਾ ਦੀ ਦਿਸ਼ਾ ਦੇ ਅਨੁਸਾਰ 2 ਘੰਟਿਆਂ ਵਿੱਚ 20km ਤੈਰ ਸਕਦੀ ਹੈ ਅਤੇ ਧਾਰਾ ਦੀ ਦਿਸ਼ਾ ਦੇ ਉਲਟ 2 ਘੰਟਿਆਂ ਵਿੱਚ 4km ਤੈਰ ਸਕਦੀ ਹੈ। ਉਸਦੀ ਖੜੇ ਪਾਣੀ ਵਿੱਚ ਤੈਰਨ ਦੀ ਚਾਲ (ਗਤੀ) ਅਤੇ ਧਾਰਾ ਦੀ ਚਾਲ (ਗਤੀ) ਪਤਾ ਕਰੋ।
ਹੇਠ ਦਿੱਤੀਆਂ ਸਮੱਸਿਆਵਾਂ ਨੂੰ ਰੇਖੀ ਸਮੀਕਰਣ ਜੋੜੇ ਦੇ ਰੂਪ ਵਿੱਚ ਦਰਸਾਓ ਅਤੇ ਉਹਨਾਂ ਦਾ ਹੱਲ ਪਤਾ ਕਰੋ : 2 ਇਸਤਰੀਆਂ ਅਤੇ 5 ਆਦਮੀ ਇੱਕ ਕਸੀਦੇ ਦੇ ਕੰਮ ਨੂੰ ਇੱਕਠੇ 4 ਦਿਨ ਵਿੱਚ ਪੂਰਾ ਕਰ ਸਕਦੇ ਹਨ, ਜਦਕਿ 3 ਇਸਤਰੀਆਂ ਅਤੇ 6 ਆਦਮੀ ਇਸਨੂੰ 3 ਦਿਨ ਵਿੱਚ ਪੂਰ ਕਰਦੇ ਹਨ। ਪਤਾ ਕਰੋ ਕਿ ਇਸ ਕੰਮ ਨੂੰ ਇੱਕ ਇਕੱਲੀ ਇਸਤਰੀ ਕਿੰਨੇ ਸਮੇਂ ਵਿੱਚ ਪੂਰਾ ਕਰੇਗੀ? ਇਸ ਕੰਮ ਨੂੰ ਇਕੱਲਾ ਇੱਕ ਆਦਮੀ ਕਿੰਨੇ ਸਮੇਂ ਵਿੱਚ ਪੂਰਾ ਕਰੇਗਾ?
ਹੇਠ ਦਿੱਤੀਆਂ ਸਮੱਸਿਆਵਾਂ ਨੂੰ ਰੇਖੀ ਸਮੀਕਰਣ ਜੋੜੇ ਦੇ ਰੂਪ ਵਿੱਚ ਦਰਸਾਓ ਅਤੇ ਉਹਨਾਂ ਦਾ ਹੱਲ ਪਤਾ ਕਰੋ : ਦੀਪਿਕਾ 300km ਦੂਰੀ ਤੇ ਸਥਿਤ ਆਪਣੇ ਘਰ ਜਾਣ ਦੇ ਲਈ ਕੁਝ ਦੂਰੀ ਰੇਲਗੱਡੀ ਦੁਆਰਾ ਅਤੇ ਕੁੱਝ ਦੂਰੀ ਬੱਸ ਦੁਆਰਾ ਤੈਅ ਕਰਦੀ ਹੈ। ਜੇਕਰ ਉਹ 60km ਰੇਲਗੱਡੀ ਦੁਆਰਾ ਅਤੇ ਬਾਕੀ ਬੱਸ ਦੁਆਰਾ ਕਰਦੀ ਹੈ ਤਾਂ ਉਸਨੂੰ 4 ਘੰਟੇ ਲੱਗਦੇ ਹਨ। ਜੇਕਰ ਉਹ 100km ਦੁਬਾਰਾ ਰੇਲਗੱਡੀ ਰਾਹੀਂ ਅਤੇ ਬਾਕੀ ਯਾਤਰਾ ਬੱਸ ਦੁਆਰਾ ਕਰੇ ਤਾਂ ਉਸਨੂੰ 10 ਮਿੰਟ ਵੱਧ ਲੱਗਦੇ ਹਨ। ਰੇਲਗੱਡੀ ਅਤੇ ਬੱਸ ਦੀ ਕ੍ਰਮਵਾਰ ਚਾਲ ਪਤਾ ਕਰੋ।
ਦੋ ਦੋਸਤਾ ਹਨੀ ਅਤੇ ਸੰਨੀ ਦੀ ਉਮਰ ਵਿੱਚ 3 ਸਾਲ ਦਾ ਅੰਤਰ ਹੈ। ਹਨੀ ਦੇ ਪਿਤਾ ਹਰਮਿੰਦਰ ਦੀ ਉਮਰ ਹਨੀ ਦੀ ਉਮਰ ਤੋਂ ਦੁੱਗਣੀ ਹੈ ਅਤੇ ਸੰਨੀ ਦੀ ਉਮਰ ਆਪਣੀ ਭੈਣ ਗੁਨੂ ਦੀ ਉਮਰ ਤੋਂ ਦੁੱਗਣੀ ਹੈ। ਗੁਨੂ ਅਤੇ ਹਰਮਿੰਦਰ ਦੀ ਉਮਰ ਵਿੱਚ 30 ਸਾਲ ਦਾ ਅੰਤਰ ਹੈ। ਹਨੀ ਅਤੇ ਸੰਨੀ ਦੀ ਉਮਰ ਪਤਾ ਕਰੋ।
ਇੱਕ ਰੇਲਗੱਡੀ ਕੁੱਝ ਦੂਰੀ ਇੱਕ ਸਮਾਨ ਚਾਲ ਨਾਲ ਤੈਅ ਕਰਦੀ ਹੈ। ਜੇਕਰ ਗੱਡੀ ਦੀ ਗਤੀ 10 km/h ਵਧਾ ਦਿੱਤੀ ਜਾਵੇ ਤਾਂ ਉਹ ਉੱਨੀ ਦੂਰੀ ਤੈਅ ਕਰਨ ਲਈ 2 ਘੰਟੇ ਘੱਟ ਸਮਾਂ ਲਵੇਗੀ ਅਤੇ ਜੇਕਰ ਰੇਲਗੱਡੀ ਦੀ ਗਤੀ 10km/h ਘਟਾ ਦਿੱਤੀ ਜਾਵੇ ਤਾ ਉਹ ਉੱਨੀ ਦੂਰੀ ਲਈ 3 ਘੰਟੇ ਵੱਧ ਸਮਾਂ ਲਵੇਗੀ। ਰੇਲਗੱਡੀ ਦੁਆਰਾ ਤੈਅ ਕੀਤੀ ਦੂਰੀ ਪਤਾ ਕਰੋ।
ਇੱਕ ਜਮਾਤ ਵਿੱਚ ਵਿਦਿਆਰਥੀਆਂ ਨੂੰ ਪੰਗਤੀਆਂ ਵਿੱਚ ਖੜ੍ਹਾਂ ਕਰਨਾ ਹੈ. ਜੇਕਰ ਪੰਗਤੀ ਵਿੱਚ 3 ਵਿਦਿਆਰਥੀ ਵੱਧ ਹੁੰਦੇ ਤਾਂ ਇੱਕ ਪੰਗਤੀ ਘੱਟ ਹੁੰਦੀ। ਜੇਕਰ ਪੰਗਤੀ ਵਿੱਚ 3 ਵਿਦਿਆਰਥੀ ਘੱਟ ਹੁੰਦੇ ਤਾਂ 2 ਪੰਗਤੀਆਂ ਵੱਧ ਬਣਦੀਆਂ। ਜਮਾਤ ਵਿੱਚ ਵਿਦਿਆਰਥੀਆਂ ਦੀ ਗਿਣਤੀ ਪਤਾ ਕਰੋ।
ਇੱਕ `DeltaABC` `angleC=3angleB=2(angleA+angleB)` ਹੈ। ਤ੍ਰਿਭੁਜ ਦੇ ਤਿੰਨੇ ਕੋਣ ਪਤਾ ਕਰੋ।
ਹੇਠਾਂ ਦਿੱਤੇ ਸਮੀਕਰਣ ਜੋੜਿਆਂ ਨੂੰ ਹੱਲ ਕਰੋ : px+qy=p-q, qx-py=p+q
ਹੇਠਾਂ ਦਿੱਤੇ ਸਮੀਕਰਣ ਜੋੜਿਆਂ ਨੂੰ ਹੱਲ ਕਰੋ : ax+by=c, bx+ay=1+c
ਹੇਠਾਂ ਦਿੱਤੇ ਸਮੀਕਰਣ ਜੋੜਿਆਂ ਨੂੰ ਹੱਲ ਕਰੋ : `x/a-y/b=0` , `ax+by= a^2+b^2`
ਹੇਠਾਂ ਦਿੱਤੇ ਸਮੀਕਰਣ ਜੋੜਿਆਂ ਨੂੰ ਹੱਲ ਕਰੋ : `(a-b)x+(a+b)y=a^2 -2ab-b^2`, `(a+b)(x+y)=a^2+b^2`
ਹੇਠਾਂ ਦਿੱਤੇ ਸਮੀਕਰਣ ਜੋੜਿਆਂ ਨੂੰ ਹੱਲ ਕਰੋ : 152x-378y=-74, -378x+152y=-604
EXERCISE questions and complete solutions for chapter ਦੋ ਚਲਾਂ ਵਿੱਚ ਰੇਖੀ ਸਮੀਕਰਣਾਂ ਦੇ ਜੋੜੇ of PSEB (PUNJABI MEDIUM) of Class 10