Class 10 | MATHS |
Chapter | ਦੋ ਘਾਤੀ ਸਮੀਕਰਣ |
PSEB (PUNJABI MEDIUM) | EXERCISE |
Number Of Questions | 41 |
Academic Year | 2023-24 |
ਜਾਂਚ ਕਰੋ ਕਿ ਹੇਠਾਂ ਦਿੱਤੀਆਂ ਸਮੀਕਰਣਾਂ ਦੋ ਘਾਤੀ ਹਨ ਜਾਂ ਨਹੀ : `(x+1)^2=2(x-3)`
ਜਾਂਚ ਕਰੋ ਕਿ ਹੇਠਾਂ ਦਿੱਤੀਆਂ ਸਮੀਕਰਣਾਂ ਦੋ ਘਾਤੀ ਹਨ ਜਾਂ ਨਹੀ : `x^2-2x=(-2)(3-x)`
ਜਾਂਚ ਕਰੋ ਕਿ ਹੇਠਾਂ ਦਿੱਤੀਆਂ ਸਮੀਕਰਣਾਂ ਦੋ ਘਾਤੀ ਹਨ ਜਾਂ ਨਹੀ : `(x-2)(x+1)=(x-1)(x+3)`
ਜਾਂਚ ਕਰੋ ਕਿ ਹੇਠਾਂ ਦਿੱਤੀਆਂ ਸਮੀਕਰਣਾਂ ਦੋ ਘਾਤੀ ਹਨ ਜਾਂ ਨਹੀ : (x-3)(2x+1)=x(x+5)
ਜਾਂਚ ਕਰੋ ਕਿ ਹੇਠਾਂ ਦਿੱਤੀਆਂ ਸਮੀਕਰਣਾਂ ਦੋ ਘਾਤੀ ਹਨ ਜਾਂ ਨਹੀ : (2x-1)(x-3)=(x+5)(x-1)
ਜਾਂਚ ਕਰੋ ਕਿ ਹੇਠਾਂ ਦਿੱਤੀਆਂ ਸਮੀਕਰਣਾਂ ਦੋ ਘਾਤੀ ਹਨ ਜਾਂ ਨਹੀ : `x^2+3x+1=(x-2)^2`
ਜਾਂਚ ਕਰੋ ਕਿ ਹੇਠਾਂ ਦਿੱਤੀਆਂ ਸਮੀਕਰਣਾਂ ਦੋ ਘਾਤੀ ਹਨ ਜਾਂ ਨਹੀ : `(x+2)^2=2x(x^2-1)`
ਹੇਠ ਦਿੱਤੀਆਂ ਸਥਿਤੀਆਂ ਨੂੰ ਦੋ ਘਾਤੀ ਸਮੀਕਰਣ ਦੇ ਰੂਪ ਵਿੱਚ ਬਦਲੋ : ਇੱਕ ਆਇਤਾਕਾਰ ਪਲਾਟ ਦਾ ਖੇਤਰਫਲ `258m^2` ਹੈ। ਪਲਾਟ ਦੀ ਲੰਬਾਈ (ਮੀਟਰਾਂ ਵਿੱਚ), ਚੌੜਾਈ ਦੇ ਦੁੱਗਣੇ ਤੋਂ ਇੱਕ ਵੱਧ ਹੈ। ਅਸੀਂ ਪਲਾਟ ਦੀ ਲੰਬਾਈ ਅਤੇ ਚੋੜਾਈ ਪਤਾ ਕਰਨੀ ਹੈ।
ਹੇਠ ਦਿੱਤੀਆਂ ਸਥਿਤੀਆਂ ਨੂੰ ਦੋ ਘਾਤੀ ਸਮੀਕਰਣ ਦੇ ਰੂਪ ਵਿੱਚ ਬਦਲੋ : ਦੋ ਲਗਾਤਾਰ ਧਨਾਤਮਕ ਸੰਪੂਰਨ ਸੰਖਿਆਵਾਂ ਦਾ ਗੁਣਨਫਲ 306 ਹੈ। ਅਸੀਂ ਸੰਪੂਰਨ ਸੰਖਿਆਵਾਂ ਪਤਾ ਕਰਨੀਆਂ ਹਨ।
ਹੇਠ ਦਿੱਤੀਆਂ ਸਥਿਤੀਆਂ ਨੂੰ ਦੋ ਘਾਤੀ ਸਮੀਕਰਣ ਦੇ ਰੂਪ ਵਿੱਚ ਬਦਲੋ : ਰੋਹਨ ਦੀ ਮਾਂ ਉਸ ਨਾਲੋ 26 ਸਾਲ ਵੱਡੀ ਹੈ। ਹੁਣ ਤੋਂ ਤਿੰਨ ਸਾਲ ਬਾਅਦ ਉਨ੍ਹਾਂ ਦੀਆਂ ਉਮਾਰਾਂ ਦਾ ਗੁਣਨਫਲ 360 ਹੋ ਜਾਵੇਗੀ। ਅਸੀਂ ਰੋਹਨ ਦੀ ਵਰਤਮਾਨ ਉਮਰ ਪਤਾ ਕਰਨੀ ਹੈ।
ਹੇਠ ਦਿੱਤੀਆਂ ਸਥਿਤੀਆਂ ਨੂੰ ਦੋ ਘਾਤੀ ਸਮੀਕਰਣ ਦੇ ਰੂਪ ਵਿੱਚ ਬਦਲੋ : ਇੱਕ ਰੇਲਗੱਡੀ 380 km ਦੀ ਦੂਰੀ ਇੱਕ ਸਮਾਨ ਚਾਲ ਨਾਲ ਤੈਅ ਕਰਦੀ ਹੈ। ਜੇਕਰ ਇਸ ਦੀ ਚਾਲ 8 km/h ਘੱਟ ਹੁੰਦੀ ਤਾਂ ਉਹ ਉਸ ਦੂਰੀ ਨੂੰ ਤੈਅ ਕਰਨ ਲਈ 3 ਘੰਟੇ ਵੱਧ ਸਮਾਂ ਲੈਂਦੀ । ਅਸੀਂ ਰੇਲਗੱਡੀ ਦੀ ਚਾਲ ਪਤਾ ਕਰਨੀ ਹੈ।
ਗੁਣਨਖੰਡ ਵਿਧੀ ਰਾਹੀ ਹੇਂਠ ਲਿਖੇ ਦੋ ਘਾਤੀ ਸਮੀਕਰਣ ਦੇ ਮੂਲ ਪਤਾ ਕਰੋ : `x^2-3x-10=0`
ਗੁਣਨਖੰਡ ਵਿਧੀ ਰਾਹੀ ਹੇਂਠ ਲਿਖੇ ਦੋ ਘਾਤੀ ਸਮੀਕਰਣ ਦੇ ਮੂਲ ਪਤਾ ਕਰੋ : `2x^2+x-6=0`
ਗੁਣਨਖੰਡ ਵਿਧੀ ਰਾਹੀ ਹੇਂਠ ਲਿਖੇ ਦੋ ਘਾਤੀ ਸਮੀਕਰਣ ਦੇ ਮੂਲ ਪਤਾ ਕਰੋ : `sqrt(2x)^2+7x+5sqrt2=0`
ਗੁਣਨਖੰਡ ਵਿਧੀ ਰਾਹੀ ਹੇਂਠ ਲਿਖੇ ਦੋ ਘਾਤੀ ਸਮੀਕਰਣ ਦੇ ਮੂਲ ਪਤਾ ਕਰੋ : `2x^2-x+1/8=0`
ਗੁਣਨਖੰਡ ਵਿਧੀ ਰਾਹੀ ਹੇਂਠ ਲਿਖੇ ਦੋ ਘਾਤੀ ਸਮੀਕਰਣ ਦੇ ਮੂਲ ਪਤਾ ਕਰੋ : `100x^2-20x+1=0`
ਦੋ ਸੰਖਿਆਵਾਂ ਪਤਾ ਕਰੋ ਜਿਨ੍ਹਾਂ ਦਾ ਜੋੜ 27 ਅਤੇ ਗੁਣਨਫਲ 182 ਹੋਵੇ।
ਦੋ ਲਗਾਤਾਰ ਧਨ ਸੰਪੂਰਨ ਸੰਖਿਆਵਾ ਪਤਾ ਕਰੋ ਜਿਨ੍ਹਾਂ ਦੇ ਵਰਗਾ ਦਾ ਜੋੜ 365 ਹੋਵੇ।
ਇੱਕ ਸਮਕੋਣ ਤ੍ਰਿਭੁਜ ਦੀ ਉਚਾਈ ਇਸ ਦੇ ਆਧਾਰ ਤੋਂ 7cm ਘੱਟ ਹੈ। ਜੇਕਰ ਕਰਣ 13cm ਹੋਵੇ ਤਾਂ ਬਾਕੀ ਦੋ ਭੁਜਾਵਾ ਪਤਾ ਕਰੋ।
ਇੱਕ ਘਰੇਲੂ ਉਦਯੋਗ ਇੱਕ ਦਿਨ ਵਿੱਚ ਕੁਝ ਬਰਤਨ ਬਣਾਉਦਾ ਹੈ। ਇੱਕ ਦਿਨ ਇਹ ਵੇਖਿਆ ਗਿਆ ਕਿ ਹਰੇਕ ਬਰਤਨ ਦੀ ਨਿਰਮਾਣ ਲਾਗਤ (ਰੁਪਇਆ ਵਿੱਚ) ਉਸ ਦਿਨ ਬਣਾਏ ਗਏ ਬਰਤਨਾਂ ਦੀ ਸੰਖਿਆ ਦੇ ਦੁੱਗਣੇ ਤੋਂ 3 ਵੱਧ ਸੀ। ਜੇਕਰ ਉਸ ਦਿਨ ਦੀ ਕੁੱਲ ਨਿਰਮਾਣ ਲਾਗਤ Rs 90 ਸੀ ਤਾਂ ਉਸ ਦਿਨ ਬਣਾਏ ਗਏ ਬਰਤਨਾਂ ਦੀ ਸੰਖਿਆ ਅਤੇ ਹਰੇਕ ਨਗ ਨੂੰ ਬਣਾਉਣ ਦੀ ਲਾਗਤ ਪਤਾ ਕਰੋ।
ਜੇਕਰ ਹੇਠ ਲਿਖੀਆਂ ਸਮੀਕਰਣਾਂ ਦੇ ਮੂਲ ਸੰਭਵ ਹੋਣ ਤਾਂ ਪੂਰਨ ਵਰਗ ਬਣਾਉਣ ਦੀ ਵਿਧੀ ਰਾਹੀ ਪਤਾ ਕਰੋ: `2x^2-7x+3=0`
ਜੇਕਰ ਹੇਠ ਲਿਖੀਆਂ ਸਮੀਕਰਣਾਂ ਦੇ ਮੂਲ ਸੰਭਵ ਹੋਣ ਤਾਂ ਪੂਰਨ ਵਰਗ ਬਣਾਉਣ ਦੀ ਵਿਧੀ ਰਾਹੀ ਪਤਾ ਕਰੋ: `2x^2+x-4=0`
ਜੇਕਰ ਹੇਠ ਲਿਖੀਆਂ ਸਮੀਕਰਣਾਂ ਦੇ ਮੂਲ ਸੰਭਵ ਹੋਣ ਤਾਂ ਪੂਰਨ ਵਰਗ ਬਣਾਉਣ ਦੀ ਵਿਧੀ ਰਾਹੀ ਪਤਾ ਕਰੋ: `4x^2+4sqrt(3x)+3=0`
ਜੇਕਰ ਹੇਠ ਲਿਖੀਆਂ ਸਮੀਕਰਣਾਂ ਦੇ ਮੂਲ ਸੰਭਵ ਹੋਣ ਤਾਂ ਪੂਰਨ ਵਰਗ ਬਣਾਉਣ ਦੀ ਵਿਧੀ ਰਾਹੀ ਪਤਾ ਕਰੋ: `2x^2+x+4=0`
ਹੇਠਾਂ ਲਿਖੀਆਂ ਸਮੀਕਰਣਾਂ ਦੇ ਮੂਲ ਪਤਾ ਕਰੋ : `x-1/x=3,xne0`
ਹੇਠਾਂ ਲਿਖੀਆਂ ਸਮੀਕਰਣਾਂ ਦੇ ਮੂਲ ਪਤਾ ਕਰੋ : `1/(x+4)-1/(x-7)=11/10,xne-4.7`
3 ਸਾਲ ਪਹਿਲਾਂ ਰਹਿਮਾਨ ਦੀ ਉਮਰ (ਸਾਲਾਂ ਵਿੱਚ) ਅਤੇ ਹੁਣ ਤੋਂ 5 ਸਾਲ ਬਾਦ ਦੀ ਉਮਰ ਦੇ ਉਲਟਕ੍ਰਮਾਂ ਦਾ ਜੋੜ `1/3` ਹੈ। ਉਸਦੀ ਵਰਤਮਾਨ ਉਮਰ ਪਤਾ ਕਰੋ।
ਇੱਕ ਸ਼੍ਰੇਣੀ ਟੈਸਟ ਵਿੱਚ ਸ਼ੈਫਾਲੀ ਦੇ ਗਣਿਤ ਅਤੇ ਅੰਗ੍ਰੇਜੀ ਵਿੱਚ ਪ੍ਰਾਪਤ ਕੀਤੇ ਅੰਕਾਂ ਦਾ ਜੋੜ 30 ਹੈ। ਜੇਕਰ ਉਸਨੂੰ ਗਣਿਤ ਵਿੱਚ 2 ਅੰਕ ਵੱਧ ਅਤੇ ਅੰਗ੍ਰੇਜ਼ੀ ਵਿੱਚ 3 ਘੰਕ ਘੱਟ ਮਿਲੇ ਹੁੰਦੇ ਤਾਂ ਉਸਦੇ ਅੰਕਾਂ ਦਾ ਗੁਣਨਫਲ 210 ਹੁੰਦਾ। ਉਸ ਦੁਆਰਾ ਦੋਵੇਂ ਵਿਸ਼ਿਆ ਵਿੱਚ ਪ੍ਰਾਪਤ ਅੰਕ ਪਤਾ ਕਰੋ।
ਇੱਕ ਆਇਤਾਕਾਰ ਖੇਤ ਦਾ ਵਿਕਰਣ ਉਸ ਦੀ ਛੋਟੀ ਭੁਜਾ ਤੋਂ 60m ਵੱਧ ਲੰਬਾ ਹੈ। ਜੇਕਰ ਵੱਡੀ ਭੁਜਾ ਛੋਟੀ ਭੁਜਾ ਤੋਂ 30 m ਵੱਧ ਹੋਵੇ ਤਾਂ ਖੇਤ ਦੀਆਂ ਭੁਜਾਵਾਂ ਪਤਾ ਕਰੋ।
ਦੋ ਸੰਖਿਆਵਾਂ ਦੇ ਵਰਗਾਂ ਦਾ ਅੰਤਰ 180 ਹੈ। ਛੋਟੀ ਸੰਖਿਆ ਦਾ ਵਰਗ, ਵੱਡੀ ਸੰਖਿਆ ਦਾ ਅੱਠ ਗੁਣਾ ਹੈ। ਦੋਵੇ ਸੰਖਿਆਵਾਂ ਪਤਾ ਕਰੋ।
ਇੱਕ ਰੇਲਗੱਡੀ ਇੱਕ ਸਮਾਨ ਚਾਲ ਨਾਲ 360 km ਦਾ ਸਫ਼ਰ ਤੈਅ ਕਰਦੀ ਹੈ। ਜੇਕਰ ਇਹ ਚਾਲ 5 km/h ਵੱਧ ਹੁੰਦੀ ਤਾਂ ਉਹ ਉਸੇ ਸਫ਼ਰ ਲਈ 1 ਘੰਟਾ ਘੱਟ ਸਮਾਂ ਲੈਂਦੀ। ਰੇਲਗੱਡੀ ਦੀ ਚਾਲ ਪਤਾ ਕਰੋ।
ਦੋ ਟੂਟੀਆਂ ਮਿਲ ਕੇ ਇੱਕ ਹੌਜ਼ ਨੂੰ `9(3)/8` ਘੰਟਿਆ ਵਿੱਚ ਭਰ ਸਕਦੀਆਂ ਹਨ। ਵੱਡੇ ਵਿਆਸ ਵਾਲੀ ਟੂਟੀ, ਘੱਟ ਵਿਆਸ ਵਾਲੀ ਟੂਟੀ ਤੋਂ 10 ਘੰਟੇ ਘੱਟ ਸਮਾਂ ਲੈਂਦੀ ਹੈ। ਹਰੇਕ ਟੂਟੀ ਦੁਆਰਾ ਹੌਜ ਨੂੰ ਭਰਨ ਲਈ ਲਿਆ ਗਿਆ ਸਮਾ ਪਤਾ ਕਰੋ।
ਅੰਮ੍ਰਿਤਸਰ ਤੋਂ ਲੁਧਿਆਣਾਂ ਦੇ ਵਿਚਕਾਰ 132 km/h ਦਾ ਸਫ਼ਰ ਕਰਨ ਲਈ ਇੱਕ ਐਕਸਪ੍ਰੈਸ ਰੇਲਗੱਡੀ, ਸਵਾਰੀ ਗੱਡੀ ਤੋਂ 1 ਘੰਟਾ ਘੱਟ ਸਮਾਂ ਲੈਂਦੀ ਹੈ। (ਵਿਚਕਾਰਲੇ ਸਟੇਸ਼ਨਾਂ ਦੇ ਰੁਕਣ ਦਾ ਸਮਾਂ ਧਿਆਨ ਵਿੱਚ ਨਾ ਰੱਖਿਆ ਜਾਵੇ)। ਜੇਕਰ ਐਕਸਪ੍ਰੈਸ ਦੀ ਔਸਤ ਚਾਲ, ਸਵਾਰੀ ਗੱਡੀ ਦੀ ਔਸਤ ਚਾਲ ਤੋਂ 11 km/h ਜਿਆਦਾ ਹੋਵੇ ਤਾਂ ਦੋਵੇਂ ਰੇਲ ਗੱਡੀਆਂ ਦੀ ਔਸਤ ਚਾਲ ਪਤਾ ਕਰੋ।
ਦੋ ਵਰਗਾ ਦੇ ਖੇਤਰਫਲਾਂ ਦਾ ਜੋੜ `468 m^2` ਹੈ। ਜੇਕਰ ਉਨ੍ਹਾਂ ਦੇ ਪਰਿਮਾਪਾਂ ਦਾ ਅੰਤਰ 24m ਹੋਵੇ ਤਾਂ ਦੋਵੇ ਵਰਗਾਂ ਦੀਆਂ ਭੁਜਾਵਾ ਪਤਾ ਕਰੋ।
ਹੇਠਾਂ ਦਿੱਤੇ ਗਦੋ ਘਾਤੀ ਸਮੀਕਰਣਾਂ ਦੇ ਮੂਲਾਂ ਦੀ ਪ੍ਰਾਕ੍ਰਿਤੀ ਦਾ ਪਤਾ ਲਗਾਉ। ਜੇਕਰ ਮੂਲ ਸੰਭਵ ਹੋਣ ਤਾਂ ਉਨ੍ਹਾਂ ਦਾ ਪਤਾ ਲਗਾਉ : `2x^2-3x+5=0`
ਹੇਠਾਂ ਦਿੱਤੇ ਗਦੋ ਘਾਤੀ ਸਮੀਕਰਣਾਂ ਦੇ ਮੂਲਾਂ ਦੀ ਪ੍ਰਾਕ੍ਰਿਤੀ ਦਾ ਪਤਾ ਲਗਾਉ। ਜੇਕਰ ਮੂਲ ਸੰਭਵ ਹੋਣ ਤਾਂ ਉਨ੍ਹਾਂ ਦਾ ਪਤਾ ਲਗਾਉ : `3x^2-4sqrt3x+4=0`
ਹੇਠਾਂ ਦਿੱਤੇ ਗਦੋ ਘਾਤੀ ਸਮੀਕਰਣਾਂ ਦੇ ਮੂਲਾਂ ਦੀ ਪ੍ਰਾਕ੍ਰਿਤੀ ਦਾ ਪਤਾ ਲਗਾਉ। ਜੇਕਰ ਮੂਲ ਸੰਭਵ ਹੋਣ ਤਾਂ ਉਨ੍ਹਾਂ ਦਾ ਪਤਾ ਲਗਾਉ : `2x^2-6x+3=0`
ਹੇਠਾਂ ਦਿੱਤੇ ਹਰੇਕ ਦੋ ਘਾਤੀ ਸਮੀਕਰਣ ਵਿੱਚ k ਦਾ ਅਜਿਹਾ ਮੁੱਲ ਪਤਾ ਕਰੋ ਕਿ ਉਸ ਦੇ ਦੋ ਬਰਾਬਰ ਮੂਲ ਹੋਣ : `2x^2+kx+3=0`
ਹੇਠਾਂ ਦਿੱਤੇ ਹਰੇਕ ਦੋ ਘਾਤੀ ਸਮੀਕਰਣ ਵਿੱਚ k ਦਾ ਅਜਿਹਾ ਮੁੱਲ ਪਤਾ ਕਰੋ ਕਿ ਉਸ ਦੇ ਦੋ ਬਰਾਬਰ ਮੂਲ ਹੋਣ : kx(x-2)+6=
ਕੀ ਅਜਿਹਾ ਅੰਬਾਂ ਦਾ ਆਇਤਾਕਾਰ ਬਾਗ ਲਗਾਉਣਾ ਸੰਭਵ ਹੈ ਜਿਸ ਦੀ ਲੰਬਾਈ, ਚੌੜਾਈ ਨਾਲੋਂ ਦੁੱਗਣੀ ਹੋਵੇ ਅਤੇ ਇਸ ਦਾ ਖੇਤਰਫਲ `800m^2` ਹੋਵੇ। ਜੇਕਰ ਸੰਭਵ ਹੈ ਤਾਂ ਇਸਦੀ ਲੰਬਾਈ ਅਤੇ ਚੌੜਾਈ ਪਤਾ ਕਰੋ।
ਕੀ ਹੇਠਾਂ ਦਿੱਤੀ ਸਥਿਤੀ ਸੰਭਵ ਹੈ? ਜੇਕਰ ਹਾਂ ਤਾਂ ਉਨ੍ਹਾਂ ਦੀ ਵਰਤਮਾਨ ਉਮਰਾਂ ਪਤਾ ਕਰੋ। ਦੋ ਮਿੱਤਰਾਂ ਦੀਆਂ ਉਮਰਾਂ ਦਾ ਜੋੜ 20 ਸਾਲ ਹੈ। ਚਾਰ ਸਾਲ ਪਹਿਲਾਂ ਉਨ੍ਹਾਂ ਦੀਆਂ ਉਮਰਾਂ (ਸਾਲਾਂ ਵਿੱਚ) ਦਾ ਗੁਣਨਫਲ 48m ਸੀ।
EXERCISE questions and complete solutions for chapter ਦੋ ਘਾਤੀ ਸਮੀਕਰਣ of PSEB (PUNJABI MEDIUM) of Class 10