Class 10 | MATHS |
Chapter | ਤਿਕੋਣਮਿਤੀ ਦੇ ਕੁਝ ਉਪਯੋਗ |
PSEB (PUNJABI MEDIUM) | EXERCISE |
Number Of Questions | 16 |
Academic Year | 2023-24 |
ਸਰਕਸ ਦਾ ਇਕ ਕਲਾਕਾਰ ਇੱਕ 20m ਲੰਬੀ ਰੱਸੀ 'ਤੇ ਚੜ ਰਿਹਾ ਹੈ ਜੋ ਪੂਰੀ ਤਰਾਂ ਨਾਲ ਤਣੀ (ਕਸੀ ) ਹੋਈ ਹੈ ਅਤੇ ਧਰਤੀ 'ਤੇ ਸਿੱਧੇ ਖੜੇ ਖੰਬੇ ਦੇ ਸਿਖ਼ਰ ਨਾਲ ਬੰਨੀ ਹੋਈ ਹੈ। ਜੇਕਰ ਰੱਸੀ ਧਰਤੀ ਦੇ ਤਲ ਨਾਲ `30^@` ਦਾ ਕੋਣ ਬਣਾਉਂਦੀ ਹੋਵੇ ਤਾਂ ਖੰਬੇ ਦੀ ਉੱਚਾਈ ਪਤਾ ਕਰੋ (ਦੇਖੋ ਚਿੱਤਰ 9.11)।
ਹਨੇਰੀ ਆਉਣ ਨਾਲ ਇੱਕ ਦਰੱਖ਼ਤ ਟੁੱਟ ਜਾਂਦਾ ਹੈ ਅਤੇ ਟੁੱਟਿਆ ਹੋਇਆ ਭਾਗ ਇਸ ਤਰ੍ਹਾਂ ਨਾਲ ਮੁੜ ਜਾਂਦਾ ਹੈ ਕਿ ਦਰੱਖ਼ਤ ਦਾ ਸਿਖ਼ਰ ਜਮੀਨ ਨੂੰ ਛੂਹਣ ਲੱਗਦਾ ਹੈ ਅਤੇ ਇਸਦੇ ਨਾਲ `30^@` ਦਾ ਕੋਣ ਬਣਾਉਂਦਾ ਹੈ।ਦਰੱਖ਼ਤ ਦੇ ਆਧਾਰ ਬਿੰਦੂ ਦੀ ਦੂਰੀ, ਜਿੱਥੇ ਦਰੱਖ਼ਤ ਦਾ ਸਿਖ਼ਰ ਜ਼ਮੀਨ ਨੂੰ ਛੁਹੰਦਾ ਹੈ, 8m ਹੈ। ਦਰੱਖ਼ਤ ਦੀ ਉੱਚਾਈ ਪਤਾ ਕਰੋ।
ਇੱਕ ਠੇਕੇਦਾਰ ਬੱਚਿਆਂ ਦੇ ਖੇਡਣ ਵਾਲੇ ਇੱਕ ਪਾਰਕ ਵਿੱਚ ਦੋ ਤਿਲਕਣ ਪੱਟੀਆਂ ਲਗਾਉਣਾ ਚਾਹੁੰਦਾ ਹੈ। 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਉਹ ਇਸ ਤਰ੍ਹਾਂ ਦੀ ਤਿਲਕਣਪੱਟੀ ਲਗਾਉਣਾ ਚਾਹੁੰਦਾ ਹੈ ਜਿਸਦਾ ਸਿਖ਼ਰ 1.5 m ਉੱਚਾਈ 'ਤੇ ਹੋਵੇ ਅਤੇ ਉਹ ਜਮੀਨ ਨਾਲ `30^@` ਕੋਣ 'ਤੇ ਝੁਕੀ ਹੋਵੇ, ਜਦੋਂ ਕਿ ਇਸ ਤੋਂ ਵੱਧ ਉਮਰ ਦੇ ਬੱਚਿਆਂ ਲਈ ਉਹ 3m ਦੀ ਉੱਚਾਈ 'ਤੇ ਇੱਕ ਵੱਧ ਢਾਲ ਦੀ ਤਿਲਕਣਪੱਟੀ ਲਗਾਉਣਾ ਚਾਹੁੰਦਾ ਹੈ ਜੋ ਜ਼ਮੀਨ ਨਾਲ `60^@` ਦਾ ਕੋਣ ਬਣਾਉਂਦੀ ਹੋਵੇ। ਹਰ ਇੱਕ ਸਥਿਤੀ ਵਿੱਚ ਤਿਲਕਣਪੱਟੀ ਦੀ ਲੰਬਾਈ ਕਿੰਨੀ ਹੋਣੀ ਚਾਹੀਦੀ ਹੈ?
ਜ਼ਮੀਨ ਦੇ ਇੱਕ ਬਿੰਦੂ ਤੇ ਜੋ ਮੀਨਾਰ ਦੇ ਆਧਾਰ ਬਿੰਦੂ ਤੋਂ 30m ਦੀ ਦੂਰੀ 'ਤੇ ਹੈ,ਮੀਨਾਰ ਦੇ ਸਿਖ਼ਰ ਦਾ ਉੱਚਾਣ ਕੋਣ `30^@` ਹੈ। ਮੀਨਾਰ ਦੀ ਉੱਚਾਈ ਪਤਾ ਕਰੋ।
ਜਮੀਨ ਤੋਂ 60m ਉੱਚਾਈ 'ਤੇ ਇੱਕ ਪਤੰਗ ਉੱਡ ਰਹੀ ਹੈ। ਪਤੰਗ ਨਾਲ ਲੱਗੇ ਧਾਗੇ ਨੂੰ ਅਸਥਾਈ ਰੂਪ ਵਿਚ ਜ਼ਮੀਨ 'ਤੇ ਇੱਕ ਬਿੰਦੂ ਨਾਲ ਬੰਨ ਦਿੱਤਾ ਗਿਆ ਹੈ।ਜਮੀਨ ਨਾਲ ਧਾਗੇ ਦਾ ਝੁਕਾਅ `60^@` ਹੈ। ਇਹ ਮੰਨਕੇ ਕਿ ਧਾਗੇ ਵਿਚ ਕੋਈ ਢਿਲ ਨਹੀਂ ਹੈ, ਧਾਗੇ ਦੀ ਲੰਬਾਈ ਪਤਾ ਕਰੋ।
1.5m ਲੰਬਾ ਲੜਕਾ 30 ਮੀਟਰ ਉੱਚੀ ਇੱਕ ਇਮਾਰਤ ਤੋਂ ਕੁਝ ਦੂਰੀ 'ਤੇ ਖੜਾ ਹੈ। ਜਦੋਂ ਉਹ ਇਮਾਰਤ ਵੱਲ ਜਾਂਦਾ ਹੈ (ਚਲਦਾ ਹੈ)ਤਾਂ ਉਸਦੀ ਅੱਖ ਨਾਲ ਇਮਾਰਤ ਦੇ ਸਿਖ਼ਰ ਦਾ ਉੱਚਾਣ ਕੋਣ `30^@` ਤੋਂ `60^@` ਹੋ ਜਾਂਦਾ ਹੈ। ਦੱਸੋ ਕਿ ਉਹ ਇਮਾਰਤ ਵੱਲ ਕਿੰਨੀ ਦੂਰੀ ਤੱਕ ਚਲ ਕੇ ਗਿਆ।
ਜਮੀਨ ਦੇ ਇਕ ਬਿੰਦੂ ਤੋਂ ਇੱਕ 20m ਉੱਚੀ ਇਮਾਰਤ ਦੇ ਸਿਖ਼ਰ 'ਤੇ ਲੱਗੇ ਸੰਚਾਰ ਮੀਨਾਰ ਦੇ ਤਲ ਅਤੇ ਸਿਖ਼ਰ ਦਾ ਉੱਚਾਣ ਕੋਣ ਕ੍ਰਮਵਾਰ `45^@` ਅਤੇ `60^@` ਹੈ।ਸੰਚਾਰ ਮੀਨਾਰ ਦੀ ਉੱਚਾਈ ਪਤਾ ਕਰੋ।
ਇੱਕ ਪੈਡਸਟਲ ਦੇ ਸਿਖ਼ਰ 'ਤੇ ਇਕ 1.6m` ਉੱਚੀ ਮੂਰਤੀ ਲੱਗੀ ਹੋਈ ਹੈ।ਜ਼ਮੀਨ ਦੇ ਇੱਕ ਬਿੰਦੂ ਤੋਂ ਮੂਰਤੀ ਦੇ ਸਿਖ਼ਰ ਦਾ ਉੱਚਾਣ ਕੋਣ `60^@` ਹੈ ਅਤੇ ਇਸ ਹੀ ਬਿੰਦੂ ਤੋਂ ਪੈਡਸਟਲ ਦੇ ਸਿਖਰ ਦਾ ਉੱਚਾਣ ਕੋਣ `45^@` ਹੈ।ਪੈਡਸਟਲ ਦੀ ਉੱਚਾਈ ਪਤਾ ਕਰੋ।
ਇੱਕ ਮੀਨਾਰ ਦੇ ਆਧਾਰ ਬਿੰਦੂ ਤੋਂ ਇਕ ਇਮਾਰਤ ਦੇ ਸਿਖ਼ਰ ਦਾ ਉੱਚਾਣ ਕੋਣ `30^@` ਹੈ ਅਤੇ ਇਮਾਰਤ ਦੇ ਆਧਾਰ ਬਿੰਦੂ ਤੋਂ ਮੀਨਾਰ ਦੇ ਸਿਖ਼ਰ ਦਾ ਉਚਾਣ ਕੋਣ `60^@` ਹੈ। ਜੇਕਰ ਮੀਨਾਰ 50 ਮੀਟਰ ਉੱਚੀ ਹੋਵੇ ਤਾਂ ਇਮਾਰਤ ਦੀ ਉੱਚਾਈ ਪਤਾ ਕਰੋ।
ਇੱਕ 80 ਮੀਟਰ ਚੌੜੀ ਸੜਕ ਦੇ ਦੋਵਾਂ ਪਾਸਿਆਂ 'ਤੇ ਆਹਮਣੇ ਸਾਹਮਣੇ ਬਰਾਬਰ ਲੰਬਾਈ ਵਾਲੇ ਦੋ ਖੰਬੇ ਲੱਗੇ ਹੋਏ ਹਨ। ਇਹਨਾਂ ਦੋਹਾਂ ਖੰਬਿਆਂ ਦੇ ਵਿਚ ਸੜਕ 'ਤੇ ਇੱਕ ਬਿੰਦੂ ਤੋਂ ਖੰਬਿਆਂ ਦੇ ਸਿਖ਼ਰਾਂ ਦਾ ਉਚਾਣ ਕੋਣ ਕ੍ਰਮਵਾਰ `60^@` ਅਤੇ `30^@` ਹੈ। ਖੰਬਿਆਂ ਦੀ ਉਚਾਈ ਅਤੇ ਖੰਬਿਆਂ ਤੋਂ ਬਿੰਦੂ ਦੀ ਦੂਰੀ ਪਤਾ ਕਰੋ।
ਇੱਕ ਨਹਿਰ ਦੇ ਇੱਕ ਤਟ 'ਤੇ ਇੱਕ ਟੀ.ਵੀ. ਟਾਵਰ ਸਿੱਧਾ ਖੜਾ ਹੈ। ਟਾਵਰ ਦੇ ਠੀਕ ਸਾਹਮਣੇ ਦੂਸਰੇ ਤੱਟ 'ਤੇ ਇੱਕ ਹੋਰ ਬਿੰਦੂ ਤੋਂ ਟਾਵਰ ਦੇ ਸਿਖ਼ਰ ਦਾ ਉਚਾਣ ਕੋਣ `60^@` ਹੈ।ਇਸੇ ਤਟ ਤੋਂ ਇਸ ਬਿੰਦੂ ਤੋਂ 20m ਦੂਰ ਅਤੇ ਇਸ ਬਿੰਦੂ ਨੂੰ ਮੀਨਾਰ ਦੇ ਆਧਾਰ ਬਿੰਦੂ ਨਾਲ ਮਿਲਾਉਣ ਵਾਲੀ ਰੇਖਾ 'ਤੇ ਸਥਿਤ ਇੱਕ ਹੋਰ ਬਿੰਦੂ ਤੋਂ ਟਾਵਰ ਦੇ ਸਿਖ਼ਰ ਦਾ ਉਚਾਣ ਕੋਣ `30^@` ਹੈ (ਦੇਖੋ ਚਿੱਤਰ 9.12)। ਟਾਵਰ ਦੀ ਉੱਚਾਈ ਅਤੇ ਨਹਿਰ ਦੀ ਚੌੜਾਈ ਪਤਾ ਕਰੋ।
7m ਉੱਚੀ ਇਮਾਰਤ ਦੇ ਸਿਖ਼ਰ ਤੋਂ ਇੱਕ ਕੇਬਲ ਟਾਵਰ ਦੇ ਸਿਖ਼ਰ ਦਾ ਉਚਾਣ ਕੋਣ `60^@` ਹੈ ਅਤੇ ਇਸਦੇ ਪੈਰ ਦਾ ਨੀਵਾਨ ਕੋਣ `45^@` ਹੈ।ਟਾਵਰ ਦੀ ਉਚਾਈ ਪਤਾ ਕਰੋ।
ਸਮੁੰਦਰ ਤਲ ਤੋਂ 75m ਉੱਚੇ ਲਾਈਟ ਹਾਊਸ ਦੇ ਸਿਖ਼ਰ ਤੋਂ ਦੇਖਣ ਨਾਲ ਦੋ ਸਮੁੰਦਰੀ ਜਹਾਜਾਂ ਦੇ ਨੀਵਾਨ ਕੋਣ `30^@` ਅਤੇ `45^@` ਹਨ। ਜੇਕਰ ਲਾਈਟ ਹਾਊਸ ਦੇ ਇਕ ਹੀ ਪਾਸੇ ਤੋਂ ਇੱਕ ਜਹਾਜ਼ ਦੂਸਰੇ ਜਹਾਜ਼ ਦੇ ਬਿਲਕੁਲ ਪਿਛੇ ਹੋਵੇ ਤਾਂ ਦੋਵੇਂ ਜਹਾਜ਼ਾਂ ਦੀ ਵਿਚਕਾਰਲੀ ਦੂਰੀ ਪਤਾ ਕਰੋ।
1.2m ਲੰਬੀ ਇਕ ਲੜਕੀ ਜਮੀਨ ਤੋਂ 88.2m ਦੀ ਉੱਚਾਈ 'ਤੇ ਇਕ ਖਿਤਿਜ ਰੇਖਾ ਵਿਚ ਉਡ ਰਹੇ ਗੁਬਾਰੇ ਨੂੰ ਦੇਖਦੀ ਹੈ।ਕਿਸੇ ਵੀ ਸਮੇਂ ਲੜਕੀ ਦੀ ਅੱਖ ਨਾਲ ਗੁਬਾਰੇ ਦਾ ਉਚਾਣ ਕੋਣ `60^@` ਹੈ।ਕੁਝ ਸਮੇਂ ਬਾਅਦ ਉੱਚਾਣ ਕੋਣ ਘੱਟ ਕੇ `30^@` ਹੋ ਜਾਂਦਾ ਹੈ(ਦੇਖੋ ਚਿੱਤਰ 9.13)। ਇਸ ਅੰਤਰਾਲ ਦੌਰਾਨ ਗੁਬਾਰੇ ਦੁਆਰਾ ਤੈਅ ਕੀਤੀ ਦੂਰੀ ਪਤਾ ਕਰੋ।
ਇੱਕ ਸਿੱਧਾ ਰਾਜ ਮਾਰਗ ਇਕ ਮੀਨਾਰ ਦੇ ਆਧਾਰ ਤਕ ਜਾਂਦਾ ਹੈ। ਮੀਨਾਰ ਦੇ ਸਿਖਰ 'ਤੇ ਖੜਾ ਇੱਕ ਆਦਮੀ ਇੱਕ ਕਾਰ ਨੂੰ `30^@` ਦੇ ਨੀਵਾਨ ਕੋਣ 'ਤੇ ਦੇਖਦਾ ਹੈ, ਜੋ ਮੀਨਾਰ ਦੇ ਆਧਾਰ ਵੱਲ ਇਕ ਸਮਾਨ ਚਾਲ ਨਾਲ ਆ ਰਹੀ ਹੈ।ਛੇ ਸੈਕਿੰਡ ਬਾਦ ਕਾਰ ਦਾ ਨੀਵਾਨ ਕੋਣ `60^@` ਹੋ ਗਿਆ। ਇਸ ਬਿੰਦੂ ਤੋਂ ਮੀਨਾਰ ਦੇ ਆਧਾਰ ਤੱਕ ਪਹੁੰਚਣ ਲਈ ਕਾਰ ਦੁਆਰਾ ਲਿਆ ਗਿਆ ਸਮਾਂ ਪਤਾ ਕਰੋ।
ਮੀਨਾਰ ਦੇ ਆਧਾਰ 'ਤੇ ਇਕ ਸਰਲ ਰੇਖਾ 4m ਅਤੇ 9m ਦੀ ਦੂਰੀ 'ਤੇ ਸਥਿਤ ਦੋ ਬਿੰਦੂਆਂ ਤੋਂ ਮੀਨਾਰ ਦੇ ਸਿਖ਼ਰ ਦੇ ਉੱਚਾਣ ਕੋਣ ਪੂਰਕ ਕੋਣ ਹਨ। ਸਿੱਧ ਕਰੋ ਕਿ ਮੀਨਾਰ ਦੀ ਉੱਚਾਈ 6m ਹੈ।
EXERCISE questions and complete solutions for chapter ਤਿਕੋਣਮਿਤੀ ਦੇ ਕੁਝ ਉਪਯੋਗ of PSEB (PUNJABI MEDIUM) of Class 10