Class 10 | MATHS |
Chapter | ਚੱਕਰ |
PSEB (PUNJABI MEDIUM) | EXERCISE |
Number Of Questions | 19 |
Academic Year | 2023-24 |
ਇੱਕ ਚੱਕਰ ਦੀਆਂ ਕਿੰਨੀਆਂ ਸਪਰਸ਼ ਰੇਖਾਵਾਂ ਹੋ ਸਕਦੀਆਂ ਹਨ?
ਖਾਲ਼ੀ ਸਥਾਨ ਨੂੰ ਭਰੋ:- ਕਿਸੇ ਚੱਕਰ ਦੀ ਸਪਰਸ਼ ਰੇਖਾ ਉਸਨੂੰ_____ਬਿੰਦੂਆਂ 'ਤੇ ਕੱਟਦੀ ਹੈ।
ਖਾਲ਼ੀ ਸਥਾਨ ਨੂੰ ਭਰੋ:- ਚੱਕਰ ਨੂੰ ਦੋ ਬਿੰਦੂਆਂ 'ਤੇ ਕੱਟਣ ਵਾਲ਼ੀ ਰੇਖਾ ਨੂੰ_____ਕਹਿੰਦੇ ਹਨ।
ਖਾਲ਼ੀ ਸਥਾਨ ਨੂੰ ਭਰੋ:-ਇੱਕ ਚੱਕਰ ਦੀਆਂ______ਸਮਾਂਤਰ ਸਪਰਸ਼ ਰੇਖਾਵਾਂ ਹੋ ਸਕਦੀਆਂ ਹਨ।
ਖਾਲ਼ੀ ਸਥਾਨ ਨੂੰ ਭਰੋ:- ਚੱਕਰ ਅਤੇ ਉਸਦੀ ਸਪਰਸ਼ ਰੇਖਾ ਦੇ ਸਾਂਝੇ ਬਿੰਦੂ ਨੂੰ______ਕਹਿੰਦੇ ਹਨ।
5cm ਅਰਧ ਵਿਆਸ ਵਾਲੇ ਇੱਕ ਚੱਕਰ ਬਿੰਦੂ P 'ਤੇ ਸਪਰਸ਼ ਰੇਖਾ PQ ਕੇਂਦਰ O ਤੋਂ ਜਾਣ ਵਾਲੀ ਇਕ ਰੇਖਾ ਬਿੰਦੂ Q 'ਤੇ ਇਸ ਤਰ੍ਹਾਂ ਮਿਲਦੀ ਹੈ ਕਿ OQ = 12 cm. PQ ਦੀ ਲੰਬਾਈ ਹੈ:-
ਇੱਕ ਚੱਕਰ ਖਿਚੋ ਅਤੇ ਇੱਕ ਦਿੱਤੀ ਗਈ ਰੇਖਾ ਦੇ ਸਮਾਂਤਰ ਦੋ ਅਜਿਹੀਆਂ ਰੇਖਾਵਾਂ ਖਿੱਚੋ ਕਿ ਉਨ੍ਹਾਂ ਵਿੱਚੋਂ ਇੱਕ ਸਪਰਸ਼ ਰੇਖਾ ਹੋਵੇ ਅਤੇ ਦੂਸਰੀ ਚੱਕਰ ਦੀ ਛੇਦਕ ਰੇਖਾ ਹੋਵੇ।
ਸਹੀ ਵਿਕਲਪ ਚੁਣੋ ਅਤੇ ਉੱਚਿਤ ਕਾਰਣ ਦਿਓ:-ਇੱਕ ਬਿੰਦੂ Q ਤੋਂ ਇੱਕ ਚੱਕਰ 'ਤੇ ਸਪਰਸ਼ ਰੇਖਾ ਦੀ ਲੰਬਾਈ 24cm ਅਤੇ Q ਦੀ ਕੇਂਦਰ ਤੋਂ ਦੂਰੀ 25cm ਹੈ।ਚੱਕਰ ਦਾ ਅਰਧ ਵਿਆਸ ਹੈ:
ਸਹੀ ਵਿਕਲਪ ਚੁਣੋ ਅਤੇ ਉੱਚਿਤ ਕਾਰਣ ਦਿਓ:- ਚਿੱਤਰ 10.11 ਵਿੱਚ, ਜੇਕਰ TP.TQ ਕੇਂਦਰ Oਵਾਲੇ ਕਿਸੇ ਚੱਕਰ 'ਤੇ ਦੋ ਸਪਰਸ਼ ਰੇਖਾਵਾਂ ਇਸ ਤਰ੍ਹਾਂ ਹਨ ਕਿ `angle POQ= 110^@` ਤਾਂ `angle PTQ` ਬਰਾਬਰ ਹੈ:
ਸਹੀ ਵਿਕਲਪ ਚੁਣੋ ਅਤੇ ਉੱਚਿਤ ਕਾਰਣ ਦਿਓ:- ਜੇਕਰ ਇੱਕ ਬਿੰਦੂ P ਤੋਂ O ਕੇਂਦਰ ਵਾਲੇ ਕਿਸੇ ਚੱਕਰ 'ਤੇ PA,PB ਸਪਰਸ਼ ਰੇਖਾਵਾਂ ਆਪਸ ਵਿੱਚ `80^@` ਦੇ ਕੋਣ 'ਤੇ ਝੁਕੀਆਂ ਹੋਣ ਤਾਂ `angle POA` ਬਰਾਬਰ ਹੈ:-
ਸਿੱਧ ਕਰੋ ਕਿ ਕਿਸੇ ਚੱਕਰ ਦੇ ਕਿਸੇ ਵਿਆਸ ਦੇ ਸਿਰਿਆਂ 'ਤੇ ਖਿੱਚੀਆਂ ਗਈਆਂ ਸਪਰਸ਼ ਰੇਖਾਵਾਂ ਸਮਾਂਤਰ ਹੁੰਦੀਆਂ ਹਨ।
ਸਿੱਧ ਕਰੋ ਕਿ ਸਪਰਸ਼ ਬਿੰਦੂ ਤੋਂ ਸਪਰਸ਼ ਰੇਖਾ 'ਤੇ ਖਿੱਚਿਆ ਗਿਆ ਲੰਬ ਚੱਕਰ ਦੇ ਕੇਂਦਰ ਤੋਂ ਹੋ ਕੇ ਜਾਂਦਾ ਹੈ।
ਇੱਕ ਬਿੰਦੂ A ਤੋਂ, ਜੋ ਇੱਕ ਚੱਕਰ ਦੇ ਕੇਂਦਰ ਤੋਂ 5cm ਦੂਰੀ 'ਤੇ ਹੈ, ਚੱਕਰ 'ਤੇ ਸਪਰਸ਼ ਰੇਖਾ ਦੀ ਲੰਬਾਈ 4cm ਹੈ। ਚੱਕਰ ਦਾ ਅਰਧ ਵਿਆਸ ਪਤਾ ਕਰੋ।
ਦੋ ਸਮ ਕੇਂਦਰੀ ਚੱਕਰਾਂ ਦੇ ਅਰਧ ਵਿਆਸ 5cm ਤੇ 3cm ਹਨ।ਵੱਡੇ ਚੱਕਰ ਦੀ ਉਸ ਜੀਵਾ ਦੀ ਲੰਬਾਈ ਪਤਾ ਕਰੋ ਜੋ ਛੋਟੇ ਚੱਕਰ ਨੂੰ ਸਪਰਸ਼ ਕਰਦੀ ਹੋਵੇ।
ਚਿੱਤਰ 10.13 ਵਿੱਚ XY ਅਤੇ X'Y', O ਕੇਂਦਰ ਵਾਲੇ ਕਿਸੇ ਚੱਕਰ 'ਤੇ ਦੋ ਸਮਾਂਤਰ ਸਪਰਸ਼ ਰੇਖਾਵਾਂ ਹਨ ਅਤੇ ਸਪਰਸ਼ ਬਿੰਦੂ C 'ਤੇ ਸਪਰਸ਼ ਰੇਖਾ AB,XY ਨੂੰ A ਅਤੇ X'Y' ਨੂੰ 'Bਤੇ ਕੱਟਦੀ ਹੈ।ਸਿੱਧ ਕਰੋ `angle AOB=90^@` ਹੈ।
ਸਿੱਧ ਕਰੋ ਕਿ ਕਿਸੇ ਬਾਹਰੀ ਬਿੰਦੂ ਤੋਂ ਕਿਸੇ ਚੱਕਰ 'ਤੇ ਖਿੱਚੀਆਂ ਗਈਆਂ ਸਪਰਸ਼ ਰੇਖਾਵਾਂ ਦਾ ਵਿਚਕਾਰਲਾ ਕੋਣ ਸਪਰਸ਼ ਬਿੰਦੂਆਂ ਨੂੰ ਮਿਲਾਉਣ ਵਾਲੇ ਰੇਖਾਖੰਡ ਦੁਆਰਾ ਕੇਂਦਰ 'ਤੇ ਬਣੇ ਕੋਣ ਦਾ ਸੰਪੂਰਕ ਹੁੰਦਾ ਹੈ।
ਸਿੱਧ ਕਰੋ ਕਿ ਕਿਸੇ ਚੱਕਰ ਦੇ ਬਾਹਰਲੇ ਪਾਸੇ ਛੂੰਹਦਾ ਸਮਾਂਤਰ ਚੁਤਰਭੁਜ, ਸਮਚਤੁਰਭੁਜ ਹੁੰਦਾ ਹੈ।
4cm ਅਰਧ ਵਿਆਸ ਵਾਲੇ ਇਕ ਚੱਕਰ ਦੇ ਬਾਹਰਲੇ ਪਾਸੇ ਛੂੰਹਦਾ ਇੱਕ ਤ੍ਰਿਭੁਜ ABC ਇਸ ਤਰ੍ਹਾ ਖਿੱਚਿਆ ਗਿਆ ਹੈ ਕਿ ਰੇਖਾਖੰਡ BD ਅਤੇ DC (ਜਿਸ ਵਿਚ ਸਪਰਸ਼ ਬਿੰਦੂ D ਦੁਆਰਾ BC ਵਿਭਾਜਿਤ ਹੈ)ਦੀਆਂ ਲੰਬਾਈਆਂ ਕ੍ਰਮਵਾਰ 8cm ਅਤੇ 6cm ਹਨ(ਦੇਖੋ ਚਿੱਤਰ 10.14)।ਭੁਜਾਵਾਂ AB ਅਤੇ AC ਪਤਾ ਕਰੋ।
ਸਿੱਧ ਕਰੋ ਕਿ ਚੱਕਰ ਦੇ ਬਾਹਰਲੇ ਪਾਸੇ ਛੂੰਹਦੀ ਹੋਈ ਚਤੁਰਭੁਜ ਦੀਆਂ ਆਹਮਣੇ-ਸਾਹਮਣੇ ਦੀਆਂ ਭੁਜਾਵਾਂ ਕੇਂਦਰ 'ਤੇ ਸੰਪੂਰਕ ਕੋਣ ਬਣਾਉਂਦੀਆਂ ਹਨ।
EXERCISE questions and complete solutions for chapter ਚੱਕਰ of PSEB (PUNJABI MEDIUM) of Class 10