Class 10 | MATHS |
Chapter | ਚੱਕਰ ਨਾਲ ਸੰਬੰਧਿਤ ਖੇਤਰਫਲ |
PSEB (PUNJABI MEDIUM) | EXERCISE |
Number Of Questions | 34 |
Academic Year | 2023-24 |
ਦੋ ਚੱਕਰਾਂ ਦੇ ਅਰਧ ਵਿਆਸ ਕ੍ਰਮਵਾਰ 19cm ਅਤੇ 9cm ਹਨ।ਉਸ ਚੱਕਰ ਦਾ ਅਰਧ ਵਿਆਸ ਪਤਾ ਕਰੋ ਜਿਸਦਾ ਘੇਰਾ ਇਨ੍ਹਾਂ ਦੋਨਾਂ ਚੱਕਰਾਂ ਦੇ ਘੇਰਿਆਂ ਦੇ ਜੋੜ ਦੇ ਬਰਾਬਰ ਹੈ।(ਜਦੋਂ ਤੱਕ ਹੋਰ ਕੁੱਝ ਨਾ ਕਿਹਾ ਜਾਵੇ, `pi=22/7` ਦਾ ਪ੍ਰਯੋਗ ਕਰੋ)
ਦੋ ਚੱਕਰਾਂ ਦੇ ਅਰਧ ਵਿਆਸ ਕ੍ਰਮਵਾਰ 8cm ਅਤੇ 6cm ਹਨ।ਉਸ ਚੱਕਰ ਦਾ ਅਰਧ ਵਿਆਸ ਪਤਾ ਕਰੋ ਜਿਸਦਾ ਖੇਤਰਫਲ ਇਨ੍ਹਾਂ ਦੋਨਾਂ ਚੱਕਰਾਂ ਦੇ ਖੇਤਰਫਲਾਂ ਦੇ ਜੋੜ ਦੇ ਬਰਾਬਰ ਹੈ।(ਜਦੋਂ ਤੱਕ ਹੋਰ ਕੁੱਝ ਨਾ ਕਿਹਾ ਜਾਵੇ,`pi=22/7` ਦਾ ਪ੍ਰਯੋਗ ਕਰੋ)
ਚਿੱਤਰ 12.3 ਇੱਕ ਤੀਰ ਅੰਦਾਜ਼ੀ ਨਿਸ਼ਾਨੇ ਨੂੰ ਦਰਸਾਉਂਦੀ ਹੈ, ਜਿਸ ਵਿੱਚ ਕੇਂਦਰ ਦੇ ਬਾਹਰ ਵੱਲ ਪੰਜ ਖੇਤਰ PINK,RED,GREY ,BLACK ਅਤੇ WHITE ਨੂੰ ਦਰਸਾਉਂਦੇ ਹਨ,ਜਿਨ੍ਹਾਂ 'ਤੇ ਅੰਕ ਪ੍ਰਾਪਤ ਕੀਤੇ ਜਾ ਸਕਦੇ ਹਨ। PINK ਅੰਕ ਵਾਲੇ ਖੇਤਰ ਦਾ ਵਿਆਸ 21cm ਹੈ ਅਤੇ ਹਰੇਕ ਹੋਰ ਪੱਟੀ 10.5cm ਚੌੜੀ ਹੈ।ਅੰਕ ਪ੍ਰਾਪਤ ਕਰਾਉਣ ਵਾਲੇ ਇਨ੍ਹਾਂ ਪੰਜਾਂ ਖੇਤਰਾਂ ਵਿੱਚੋਂ ਹਰੇਕ ਦਾ ਖੇਤਰਫਲ ਪਤਾ ਕਰੋ। (ਜਦੋਂ ਤੱਕ ਹੋਰ ਕੁੱਝ ਨਾ ਕਿਹਾ ਜਾਵੇ, `pi=22/7` ਦਾ ਪ੍ਰਯੋਗ ਕਰੋ)
ਕਿਸੇ ਕਾਰ ਦੇ ਹਰੇਕ ਪਹੀਏ ਦਾ ਵਿਆਸ 80cm ਹੈ।ਜੇਕਰ ਇਹ ਕਾਰ 66 km/h ਦੀ ਚਾਲ ਨਾਲ ਚੱਲ ਰਹੀ ਹੈ, ਤਾਂ 10 ਮਿੰਟ ਵਿੱਚ ਹਰੇਕ ਪਹੀਆਂ ਕਿੰਨੇ ਚੱਕਰ ਲਗਾਉਂਦਾ ਹੈ?
ਹੇਠਾਂ ਲਿਖਿਆਂ ਵਿੱਚੋਂ ਸਹੀ ਉੱਤਰ ਚੁਣੋ ਅਤੇ ਆਪਣੇ ਉੱਤਰ ਦਾ ਸਪਸ਼ਟੀਕਰਨ ਦਿਓ:- ਜੇਕਰ ਇੱਕ ਚੱਕਰ ਦਾ ਪਰਿਮਾਪ ਅਤੇ ਖੇਤਰਫਲ ਸੰਖਿਆਤਮਕ ਰੂਪ ਵਿੱਚ ਬਰਾਬਰ ਹੈ, ਤਾਂ ਉਸ ਚੱਕਰ ਦਾ ਅਰਧ ਵਿਆਸ ਹੈ:
6cm ਅਰਧ ਵਿਆਸ ਵਾਲੇ ਇਕ ਚੱਕਰ ਦੇ ਇਕ ਅਰਧ ਵਿਆਸੀ ਖੰਡ ਦਾ ਖੇਤਰਫਲ ਪਤਾ ਕਰੋ, ਜਿਸਦਾ ਕੋਣ `60^@` ਹੈ। (ਜਦੋਂ ਤੱਕ ਹੋਰ ਕੁੱਝ ਨਾ ਕਿਹਾ ਜਾਵੇ,`pi=22/7` ਦਾ ਪ੍ਰਯੋਗ ਕਰੋ)
ਇੱਕ ਚੱਕਰ ਦੇ ਚੌਥੇ ਭਾਗ ਦਾ ਖੇਤਰਫਲ ਪਤਾ ਕਰੋ, ਜਿਸਦਾ ਘੇਰਾ 22cm ਹੈ। (ਜਦੋਂ ਤੱਕ ਹੋਰ ਕੁੱਝ ਨਾ ਕਿਹਾ ਜਾਵੇ,`pi=22/7` ਦਾ ਪ੍ਰਯੋਗ ਕਰੋ)
ਇੱਕ ਘੜੀ ਦੀ ਮਿੰਟਾਂ ਵਾਲੀ ਸੂਈ ਦੀ ਲੰਬਾਈ 14cm ਹੈ।ਇਸ ਸੂਈ ਦੁਆਰਾ 5 ਮਿੰਟ ਵਿੱਚ ਤੈਅ ਕੀਤੇ ਖੇਤਰ ਦਾ ਖੇਤਰਫਲ ਪਤਾ ਕਰੋ। (ਜਦੋਂ ਤੱਕ ਹੋਰ ਕੁੱਝ ਨਾ ਕਿਹਾ ਜਾਵੇ,`pi=22/7` ਦਾ ਪ੍ਰਯੋਗ ਕਰੋ)
10cm ਅਰਧ ਵਿਆਸ ਵਾਲੇ ਇਕ ਚੱਕਰ ਦੀ ਕੋਈ ਜੀਵਾ ਕੇਂਦਰ 'ਤੇ ਇਕ ਸਮਕੋਣ ਬਣਾਉਂਦੀ ਹੈ। ਹੇਠਾਂ ਦਿੱਤਿਆਂ ਦਾ ਖੇਤਰਫਲ ਪਤਾ ਕਰੋ: (1)ਸੰਗਤ ਲਘੂ ਚੱਕਰਖੰਡ (2) ਸੰਗਤ ਦੀਰਘ ਅਰਧ ਵਿਆਸੀ ਖੰਡ (`pi`=3.14 ਲਓ) ।
ਅਰਧ ਵਿਆਸ 21cm ਵਾਲੇ ਚੱਕਰ ਦਾ ਇਕ ਚਾਪ ਕੇਂਦਰ 'ਤੇ `60^@` ਦਾ ਕੋਣ ਬਣਾਉਂਦਾ ਹੈ। ਪਤਾ ਕਰੋ:- ਚਾਪ ਦੀ ਲੰਬਾਈ
ਅਰਧ ਵਿਆਸ 21cm ਵਾਲੇ ਚੱਕਰ ਦਾ ਇਕ ਚਾਪ ਕੇਂਦਰ 'ਤੇ `60^@` ਦਾ ਕੋਣ ਬਣਾਉਂਦਾ ਹੈ। ਪਤਾ ਕਰੋ:- ਚਾਪ ਦੁਆਰਾ ਬਣਾਏ ਗਏ ਅਰਧ ਵਿਆਸੀ ਖੰਡ ਦਾ ਖੇਤਰਫਲ
ਅਰਧ ਵਿਆਸ 21cm ਵਾਲੇ ਚੱਕਰ ਦਾ ਇਕ ਚਾਪ ਕੇਂਦਰ 'ਤੇ `60^@` ਦਾ ਕੋਣ ਬਣਾਉਂਦਾ ਹੈ। ਪਤਾ ਕਰੋ:- ਸੰਗਤ ਜੀਵਾ ਦੁਆਰਾ ਬਣਾਏ ਗਏ ਚੱਕਰਖੰਡ ਦਾ ਖੇਤਰਫਲ
15cm ਅਰਧ ਵਿਆਸ ਵਾਲੇ ਇਕ ਚੱਕਰ ਦੀ ਕੋਈ ਜੀਵਾ ਕੇਂਦਰ 'ਤੇ `60^@` ਦਾ ਕੋਣ ਬਣਾਉਂਦੀ ਹੈ।ਸੰਗਤ ਲਘੂ ਅਤੇ ਦੀਰਘ ਚੱਕਰ ਖੰਡਾਂ ਦੇ ਖੇਤਰਫਲ ਪਤਾ ਕਰੋ (`pi=3.14` ਅਤੇ `sqrt3`=1.73 ਦਾ ਪ੍ਰਯੋਗ ਕਰੋ)।
12 ਅਰਧ ਵਿਆਸ ਵਾਲੇ ਇੱਕ ਚੱਕਰ ਦੀ ਕੋਈ ਜੀਵਾ ਕੇਂਦਰ 'ਤੇ `120^@` ਦਾ ਕੋਣ ਬਣਾਉਂਦੀ ਹੈ।ਸੰਗਤ ਚੱਕਰ ਖੰਡ ਦਾ ਖੇਤਰਫਲ ਪਤਾ ਕਰੋ। (`pi=3.14` ਅਤੇ `sqrt3`=1.73 ਦਾ ਪ੍ਰਯੋਗ ਕਰੋ)।
15cm ਭੁਜਾ ਵਾਲੇ ਇਕ ਵਰਗਾਕਾਰ ਘਾਹ ਦੇ ਮੈਦਾਨ ਦੇ ਇੱਕ ਕੋਨੇ 'ਤੇ ਲੱਗੇ ਕਿੱਲੇ ਨਾਲ ਘੋੜੇ ਨੂੰ 5m ਲੰਬੀ ਰੱਸੀ ਨਾਲ ਬੰਨਿਆ ਹੋਇਆ ਹੈ (ਦੇਖੋ ਚਿੱਤਰ 12.11)। ਪਤਾ ਕਰੋ: (1) ਮੈਦਾਨ ਦੇ ਉਸ ਭਾਗ ਦਾ ਖੇਤਰਫਲ ਜਿੱਥੇ ਘੋੜਾ ਘਾਹ ਚਰ ਸਕਦਾ ਹੈ। (2)ਚਰੇ ਜਾਣ ਵਾਲੇ ਖੇਤਰਫਲ ਵਿੱਚ ਵਾਧਾ ਜੇਕਰ ਘੋੜੇ ਨੂੰ 5m ਲੰਬੀ ਰੱਸੀ ਦੇ ਸਥਾਨ 'ਤੇ 10m ਲੰਬੀ ਰੱਸੀ ਨਾਲ ਬੰਨ ਦਿੱਤਾ ਜਾਵੇ (`pi` =3.14 ਦਾ ਪ੍ਰਯੋਗ ਕਰੋ) ।
ਇੱਕ ਚੱਕਰਾਕਾਰ ਬਰੂਚ ਨੂੰ ਚਾਂਦੀ ਦੇ ਤਾਰ ਨਾਲ ਬਣਾਇਆ ਜਾਣਾ ਹੈ ਜਿਸਦਾ ਵਿਆਸ 35mm ਹੈ।ਤਾਰ ਨੂੰ ਚੱਕਰ ਦੇ 5 ਵਿਆਸਾਂ ਨੂੰ ਬਣਾਉਣ ਵਿੱਚ ਵਰਤਿਆ ਗਿਆ ਹੈ ਜੋ ਉਸਨੂੰ 10 ਬਰਾਬਰ ਅਰਧ ਵਿਆਸੀ ਖੰਡਾਂ ਵਿੱਚ ਵੰਡਦੀ ਹੈ ਜਿਵੇਂ ਕਿ ਚਿੱਤਰ 12.12 ਵਿਚ ਦਰਸਾਇਆ ਗਿਆ ਹੈ ਤਾਂ ਪਤਾ ਕਰੋ:- (1) ਕੁੱਲ ਲੋਂੜੀਦੀਂ ਚਾਂਦੀ ਦੇ ਤਾਰ ਦੀ ਲੰਬਾਈ (2) ਬਰੂਚ ਦੇ ਹਰੇਕ ਅਰਧ ਵਿਆਸੀ ਖੰਡ ਦਾ ਖੇਤਰਫਲ
ਇੱਕ ਛੱਤਰੀ ਵਿਚ ਅੱਠ ਤਾਰਾਂ ਹਨ, ਜੋ ਬਰਾਬਰ ਦੂਰੀ 'ਤੇ ਲੱਗੀਆਂ ਹੋਈਆਂ ਹਨ (ਦੇਖੋ ਚਿੱਤਰ 12.13)। ਛੱਤਰੀ ਨੂੰ 45cm ਅਰਧ ਵਿਆਸ ਵਾਲਾ ਇੱਕ ਸਪਾਟ ਚੱਕਰ ਮੰਨਦੇ ਹੋਏ ਇਸਦੀਆਂ ਦੋ ਲਗਾਤਾਰ ਤਾਰਾਂ ਦੇ ਵਿਚਕਾਰ ਦਾ ਖੇਤਰਫਲ ਪਤਾ ਕਰੋ।
ਕਿਸੇ ਕਾਰ ਦੇ ਦੋ ਵਾਇਪਰ ਹਨ, ਆਪਸ ਵਿੱਚ ਕਦੇ ਵੀ ਇੱਕ ਦੂਸਰੇ ਨੂੰ ਛੂੰਹਦੇ ਨਹੀਂ।ਹਰੇਕ ਵਾਇਪਰ,ਜਿਸ ਦੀ ਪੱਤੀ ਦੀ ਲੰਬਾਈ 25cm ਹੈ ਅਤੇ `115^@` ਦੇ ਕੋਣ ਤੱਕ ਘੁੰਮ ਕੇ ਸਫਾਈ ਕਰ ਸਕਦਾ ਹੈ।ਵਾਇਪਰਾਂ ਦੇ ਹਰੇਕ ਗੇੜੇ ਨਾਲ ਜਿੰਨਾ ਖੇਤਰਫਲ ਸਾਫ਼ ਹੋ ਜਾਂਦਾ ਹੈ, ਉਹ ਪਤਾ ਕਰੋ।
ਜਹਾਜ਼ਾਂ ਨੂੰ ਸਮੁੰਦਰ ਵਿੱਚ ਜਲ ਸਤ੍ਹਾ ਦੇ ਹੇਠਾਂ ਸਥਿਤ ਚੱਟਾਨਾਂ ਦੀ ਚੇਤਾਵਨੀ ਦੇਣ ਦੇ ਲਈ, ਇੱਕ ਲਾਈਟ ਹਾਊਸ `80^@` ਕੋਣ ਵਾਲੇ ਇੱਕ ਅਰਧ ਵਿਆਸੀ ਖੰਡ ਵਿਚ 16.5 km ਦੀ ਦੂਰੀ ਤੱਕ ਲਾਲ ਰੰਗ ਦਾ ਪ੍ਰਕਾਸ਼ ਫੈਲਾਉਂਦਾ ਹੈ।ਸਮੁੰਦਰ ਦੇ ਉਸ ਭਾਗ ਦਾ ਖੇਤਰਫਲ ਪਤਾ ਕਰੋ ਜਿਸ ਨਾਲ ਜਹਾਜ਼ਾਂ ਨੂੰ ਚੇਤਾਵਨੀ ਦਿੱਤੀ ਜਾ ਸਕੇ (`pi` =3.14 ਦਾ ਪ੍ਰਯੋਗ ਕਰੋ) ।
ਹੇਠਾਂ ਦਿਤਿਆਂ ਵਿੱਚੋਂ ਸਹੀ ਉੱਤਰ ਚੁਣੋ:-ਅਰਧ ਵਿਆਸ R ਵਾਲੇ ਚੱਕਰ ਦੇ ਉਸ ਅਰਧ ਵਿਆਸੀ ਖੰਡ ਦਾ ਖੇਤਰਫਲ ਜਿਸਦਾ ਕੋਣ `p^@` ਹੈ,ਹੇਠ ਲਿਖੇ ਅਨੁਸਾਰ ਹੈ:
ਚਿੱਤਰ 12.19 ਵਿੱਚ,ਰੰਗੀਨ, ਭਾਗ ਦਾ ਖੇਤਰਫਲ ਪਤਾ ਕਰੋ, ਜੇਕਰ PQ=24cm , PR=7cm , ਅਤੇ O ਚੱਕਰ ਦਾ ਕੇਂਦਰ ਹੈ।
(ਜਦੋਂ ਤੱਕ ਹੋਰ ਕੁੱਝ ਨਾ ਕਿਹਾ ਜਾਵੇ, `pi=22/7` ਦਾ ਪ੍ਰਯੋਗ ਕਰੋ)
ਚਿੱਤਰ 12.20 ਵਿੱਚ,ਰੰਗੀਨ ਭਾਗ ਦਾ ਖੇਤਰਫਲ ਪਤਾ ਕਰੋ, ਜੇਕਰ ਕੇਂਦਰ O ਵਾਲੇ ਦੋਵਾਂ ਸਮਕੇਂਦਰੀ ਚੱਕਰਾਂ ਦੇ ਅਰਧ ਵਿਆਸ ਕ੍ਰਮਵਾਰ 7cm ਅਤੇ 14cm ਹਨ ਅਤੇ `angle AOC=40^@` ਹੈ।
(ਜਦੋਂ ਤੱਕ ਹੋਰ ਕੁੱਝ ਨਾ ਕਿਹਾ ਜਾਵੇ, `pi=22/7` ਦਾ ਪ੍ਰਯੋਗ ਕਰੋ)
ਚਿੱਤਰ 12.21 ਵਿੱਚ,ਰੰਗੀਨ ਭਾਗ ਦਾ ਖੇਤਰਫਲ ਪਤਾ ਕਰੋ,ਜੇਕਰ ABCD ਭੁਜਾ 14cm ਵਾਲਾ ਇੱਕ ਵਰਗ ਹੈ ਅਤੇ APD ਅਤੇ BPC ਦੋ ਅਰਧ ਚੱਕਰ ਹਨ।
(ਜਦੋਂ ਤੱਕ ਹੋਰ ਕੁੱਝ ਨਾ ਕਿਹਾ ਜਾਵੇ, `pi=22/7` ਦਾ ਪ੍ਰਯੋਗ ਕਰੋ)
ਚਿੱਤਰ 12.22 ਵਿੱਚ,ਰੰਗੀਨ ਭਾਗ ਦਾ ਖੇਤਰਫਲ ਪਤਾ ਕਰੋ,ਜਿਥੇ ਭੁਜਾ 12cm ਵਾਲੇ ਇੱਕ ਸਮਭੁਜੀ ਤ੍ਰਿਭੁਜ OAB ਦੇ ਸਿਖਰ O ਨੂੰ ਕੇਂਦਰ ਮੰਨ ਕੇ 6cm ਅਰਧ ਵਿਆਸ ਵਾਲਾ ਇੱਕ ਚੱਕਰੀ ਚਾਪ ਖਿੱਚਿਆ ਗਿਆ ਹੈ।
(ਜਦੋਂ ਤੱਕ ਹੋਰ ਕੁੱਝ ਨਾ ਕਿਹਾ ਜਾਵੇ, `pi=22/7` ਦਾ ਪ੍ਰਯੋਗ ਕਰੋ)
ਇੱਕ ਚੱਕਰਾਕਾਰ ਮੇਜ਼ਪੋਸ਼, ਜਿਸਦਾ ਅਰਧ ਵਿਆਸ 32cm ਹੈ, ਵਿੱਚ ਇੱਕ ਸਮਭੁਜੀ ਤ੍ਰਿਭੁਜ ABC ਛੱਡਦੇ ਹੋਏ ਇਕ ਡਿਜ਼ਾਇਨ ਬਣਿਆ ਹੋਇਆ ਹੈ, ਜਿਵੇਂ ਕਿ ਚਿੱਤਰ 12.24 ਵਿਚ ਦਰਸਾਇਆ ਗਿਆ ਹੈ। ਇਸ ਡਿਜ਼ਾਇਨ ਦਾ ਖੇਤਰਫਲ ਪਤਾ ਕਰੋ।
(ਜਦੋਂ ਤੱਕ ਹੋਰ ਕੁੱਝ ਨਾ ਕਿਹਾ ਜਾਵੇ, `pi=22/7` ਦਾ ਪ੍ਰਯੋਗ ਕਰੋ)
ਚਿੱਤਰ 12.25 ਵਿੱਚ,ABCD ਭੁਜਾ 14cm ਵਾਲਾ ਇੱਕ ਵਰਗ ਹੈ। A,B,C ਅਤੇ D ਨੂੰ ਕੇਂਦਰ ਮੰਨ ਕੇ, ਚਾਰ ਚੱਕਰ ਇਸ ਤਰ੍ਹਾਂ ਖਿੱਚੇ ਗਏ ਹਨ ਕਿ ਹਰੇਕ ਚੱਕਰ ਤਿੰਨ ਬਾਕੀ ਚੱਕਰਾਂ ਵਿੱਚੋਂ ਦੋ ਚੱਕਰਾਂ ਨੂੰ ਬਾਹਰੀ ਰੂਪ ਵਿੱਚ ਸਪਰਸ਼ ਕਰਦਾ ਹੈ। ਰੰਗੀਨ ਭਾਗ ਦਾ ਖੇਤਰਫਲ ਪਤਾ ਕਰੋ।
(ਜਦੋਂ ਤੱਕ ਹੋਰ ਕੁੱਝ ਨਾ ਕਿਹਾ ਜਾਵੇ, `pi=22/7` ਦਾ ਪ੍ਰਯੋਗ ਕਰੋ)
ਚਿੱਤਰ 12.27 ਵਿਚ, AB ਅਤੇ CD ਕੇਂਦਰ O ਵਾਲੇ ਇਕ ਚੱਕਰ ਦੇ ਦੋ ਪਰਸਪਰ ਲੰਬ ਵਿਆਸ ਹਨ ਅਤੇ OD ਛੋਟੇ ਚੱਕਰ ਦਾ ਵਿਆਸ ਹੈ। ਜੇਕਰ OA=7cm ਹੈ,ਤਾਂ ਰੰਗੀਨ ਭਾਗ ਦਾ ਖੇਤਰਫਲ ਪਤਾ ਕਰੋ।
(ਜਦੋਂ ਤੱਕ ਹੋਰ ਕੁੱਝ ਨਾ ਕਿਹਾ ਜਾਵੇ, `pi=22/7` ਦਾ ਪ੍ਰਯੋਗ ਕਰੋ)
ਇੱਕ ਸਮਭੁਜੀ ਤ੍ਰਿਭੁਜ ABC ਦਾ ਖੇਤਰਫਲ 17320.5 `cm^2` ਹੈ।ਇਸ ਤ੍ਰਿਭੁਜ ਦੇ ਹਰੇਕ ਸਿਖ਼ਰ ਨੂੰ ਕੇਂਦਰ ਮੰਨੇ ਕੇ ਤ੍ਰਿਭੁਜ ਦੀ ਭੁਜਾ ਦੇ ਅੱਧ ਦੇ ਬਰਾਬਰ ਅਰਧ ਵਿਆਸ ਲੈ ਕੇ ਇਕ ਚੱਕਰ ਖਿੱਚਿਆ ਜਾਂਦਾ ਹੈ(ਦੇਖੋ ਚਿੱਤਰ 12.28)। ਰੰਗੀਨ ਭਾਗ ਦਾ ਖੇਤਰਫਲ ਪਤਾ ਕਰੋ. (`pi` =3.14 ਅਤੇ `sqrt3`=1.73205 ਲਓ)।
ਇੱਕ ਵਰਗਾਕਾਰ ਰੁਮਾਲ 'ਤੇ, ਨੌ ਚੱਕਰਾਕਾਰ ਡਿਜ਼ਾਇਨ ਬਣੇ ਹਨ, ਜਿਸ ਵਿੱਚੋਂ ਹਰੇਕ ਦਾ ਅਰਧ ਵਿਆਸ 7cm ਹੈ(ਦੇਖੋ ਚਿੱਤਰ 12.29)।ਰੁਮਾਲ ਦੇ ਬਾਕੀ ਭਾਗ ਦਾ ਖੇਤਰਫਲ ਪਤਾ ਕਰੋ।
ਚਿੱਤਰ 12.30 ਵਿੱਚ,OACB ਕੇਂਦਰ O ਅਤੇ ਅਰਧ ਵਿਆਸ 3.5cm ਵਾਲੇ ਇੱਕ ਚੱਕਰ ਦਾ ਚੌਥਾ ਭਾਗ ਹੈ।ਜੇਕਰ OD=2cm ਹੋਵੇ ਤਾਂ ਹੇਠ ਲਿਖਿਆਂ ਦੇ ਖੇਤਰਫਲ ਪਤਾ ਕਰੋ :(1)ਚੌਥਾਈ OACB(2) ਰੰਗੀਨ ਭਾਗ
ਚਿੱਤਰ 12.31 ਵਿੱਚ,ਇੱਕ ਚੌਥਾਈ OPBQ ਦੇ ਅੰਦਰ ਇੱਕ ਵਰਗ OABC ਬਣਿਆ ਹੋਇਆ ਹੈ।ਜੇਕਰ OA=20cm ਹੋਵੇ ਤਾਂ ਰੰਗੀਨ ਭਾਗ ਦਾ ਖੇਤਰਫਲ ਪਤਾ ਕਰੋ(`pi` =3.14 ਲਓ)।
AB ਅਤੇ CD ਕੇਂਦਰ O ਅਤੇ ਅਰਧ ਵਿਆਸ 21cm ਅਤੇ 7cm ਵਾਲੇ ਦੋ ਸਮ ਕੇਂਦਰੀ ਚੱਕਰਾਂ ਦੇ ਕ੍ਰਮਵਾਰ ਦੋ ਚਾਪ ਹਨ(ਦੇਖੋ ਚਿੱਤਰ 12.32)। ਜੇਕਰ `angle AOB=30^@` ਹੈ, ਤਾਂ ਰੰਗੀਨ ਭਾਗ ਦਾ ਖੇਤਰਫਲ ਪਤਾ ਕਰੋ।
ਚਿੱਤਰ 12.33 ਵਿੱਚ,ABC ਅਰਧ ਵਿਆਸ 14cm ਵਾਲੇ ਇੱਕ ਚੱਕਰ ਦਾ ਚੌਥਾਈ ਹਿੱਸਾ ਹੈ ਅਤੇ BC ਨੂੰ ਵਿਆਸ ਮੰਨ ਕੇ ਇੱਕ ਅਰਧ ਚੱਕਰ ਖਿੱਚਿਆ ਗਿਆ ਹੈ।ਰੰਗੀਨ ਭਾਗ ਦਾ ਖੇਤਰਫਲ ਪਤਾ ਕਰੋ।
ਚਿੱਤਰ 12.34 ਵਿੱਚ, ਰੰਗੀਨ ਡਿਜ਼ਾਇਨ ਦਾ ਖੇਤਰਫਲ ਪਤਾ ਕਰੋ, ਜੋ 8cm ਅਰਧ ਵਿਆਸਾਂ ਵਾਲੇ ਦੋ ਚੱਕਰਾਂ ਦੀਆਂ ਚੌਥਾਈਆਂ ਦੇ ਵਿੱਚ ਸਾਂਝਾ ਹੈ।
EXERCISE questions and complete solutions for chapter ਚੱਕਰ ਨਾਲ ਸੰਬੰਧਿਤ ਖੇਤਰਫਲ of PSEB (PUNJABI MEDIUM) of Class 10