Class 10 | MATHS |
Chapter | ਸਤ੍ਹਾ ਦਾ ਖੇਤਰਫਲ ਅਤੇ ਆਇਤਨ |
PSEB (PUNJABI MEDIUM) | EXERCISE |
Number Of Questions | 23 |
Academic Year | 2023-24 |
ਦੋ ਘਣ, ਜਿਨ੍ਹਾਂ ਵਿੱਚੋਂ ਹਰੇਕ ਦਾ ਆਇਤਨ 64`cm^3` ਹੈ,ਦੇ ਸਮਾਨ ਫਲਕਾਂ ਨੂੰ ਮਿਲਾ ਕੇ ਇੱਕ ਠੋਸ ਬਣਾਇਆ ਜਾਂਦਾ ਹੈ।ਇਸ ਨਾਲ ਪ੍ਰਾਪਤ ਘਣਾਵ ਦੀ ਸਤ੍ਹਾ ਦਾ ਖੇਤਰਫਲ ਪਤਾ ਕਰੋ। ਜਦੋਂ ਤੱਕ ਕਿਹਾ ਨਾ ਜਾਵੇ, `pi=22/7` ਲਓ।
ਕੋਈ ਬਰਤਨ ਇੱਕ ਖੋਖਲੇ ਅਰਧ ਗੋਲੇ ਦੇ ਆਕਾਰ ਦਾ ਹੈ ਜਿਸਦੇ ਉਪਰ ਇੱਕ ਖੋਖਲਾ ਬੇਲਣ ਲੱਗਿਆ ਹੈ।ਅਰਧ ਗੋਲੇ ਦਾ ਵਿਆਸ 14cm ਹੈ ਅਤੇ ਇਸ ਬਰਤਨ ਦੀ ਕੁਲ ਉਚਾਈ 13cm ਹੈ।ਇਸ ਬਰਤਨ ਦਾ ਅੰਦਰੂਨੀ ਸਤ੍ਹਾ ਦਾ ਖੇਤਰਫਲ ਪਤਾ ਕਰੋ। ਜਦੋਂ ਤੱਕ ਕਿਹਾ ਨਾ ਜਾਵੇ, `pi=22/7` ਲਓ।
ਇੱਕ ਖਿਡੌਣਾ,ਅਰਧ ਵਿਆਸ 3.5cm ਵਾਲੇ ਇੱਕ ਸ਼ੰਕੂ ਦੇ ਆਕਾਰ ਦਾ ਹੈ,ਜੋ ਉਸੇ ਅਰਧ ਵਿਆਸ ਵਾਲੇ ਇੱਕ ਅਰਧ ਗੋਲੇ 'ਤੇ ਟਿਕਿਆ ਹੈ।ਇਸ ਖਿਡੌਣੇ ਦੀ ਕੁੱਲ ਉੱਚਾਈ 15.5cm ਹੈ। ਇਸ ਖਿਡੌਣੇ ਦੀ ਕੁੱਲ ਸਤ੍ਹਾ ਦਾ ਖੇਤਰਫਲ ਪਤਾ ਕਰੋ। ਜਦੋਂ ਤੱਕ ਕਿਹਾ ਨਾ ਜਾਵੇ, `pi=22/7` ਲਓ।
ਭੁਜਾ 7cm ਵਾਲੇ ਇੱਕ ਘਣਾਕਾਰ ਬਲਾਕ ਦੇ ਉੱਪਰ ਇੱਕ ਅਰਧ ਗੋਲਾ ਰੱਖਿਆ ਹੋਇਆ ਹੈ।ਅਰਧ ਗੋਲੇ ਦਾ ਵੱਧ ਤੋਂ ਵੱਧ ਵਿਆਸ ਕੀ ਹੋ ਸਕਦਾ ਹੈ? ਇਸ ਤਰ੍ਹਾਂ ਬਣੇ ਠੋਸ ਦੀ ਸਤ੍ਹਾ ਦਾ ਖੇਤਰਫਲ ਪਤਾ ਕਰੋ।
ਇੱਕ ਘਣਾਕਾਰ ਲੱਕੜ ਦੇ ਬਲਾਕ ਦੇ ਇੱਕ ਫਲਕ ਨੂੰ ਅੰਦਰ ਵੱਲ ਕੱਟ ਕੇ ਇੱਕ ਅਰਧ ਗੋਲਾਕਾਰ ਖੱਡਾ ਇਸ ਤਰ੍ਹਾਂ ਬਣਾਇਆ ਗਿਆ ਹੈ ਕਿ ਅਰਧ ਗੋਲੇ ਦਾ ਵਿਆਸ ਘਣ ਦੇ ਇੱਕ ਕਿਨਾਰੇ 'l' ਦੇ ਬਰਾਬਰ ਹੈ।ਬਾਕੀ ਬਚੇ ਠੋਸ ਦੀ ਸਤ੍ਹਾ ਦਾ ਖੇਤਰਫਲ ਪਤਾ ਕਰੋ।
ਕੋਈ ਤੰਬੂ ਇੱਕ ਬੇਲਣ ਦੇ ਆਕਾਰ ਦਾ ਹੈ ਜਿਸ ਤੇ ਇੱਕ ਸ਼ੰਕੂ ਬਣਿਆ ਹੋਇਆ ਹੈ। ਜੇਕਰ ਬੇਲਣਾਕਾਰ ਭਾਗ ਦੀ ਉੱਚਾਈ ਅਤੇ ਵਿਆਸ ਕ੍ਰਮਵਾਰ: 2.1m ਅਤੇ 4m ਹਨ ਅਤੇ ਸ਼ੰਕੂ ਦੀ ਤਿਰਛੀ ਉੱਚਾਈ 2.8m ਹੈ ਤਾਂ ਇਸ ਤੰਬੂ ਨੂੰ ਬਣਾਉਣ ਲਈ ਵਰਤੇ ਜਾਣ ਵਾਲੇ ਕੈਨਵਸ ਦਾ ਖੇਤਰਫਲ ਪਤਾ ਕਰੋ। ਨਾਲ ਹੀ, ₹500 ਪ੍ਰਤੀ `m^2` ਦੀ ਦਰ ਨਾਲ ਇੱਸ ਵਿਚ ਵਰਤੋਂ ਹੋਣ ਵਾਲੇ ਕੈਨਵਸ ਦੀ ਲਾਗਤ ਪਤਾ ਕਰੋ।(ਧਿਆਨ ਦਿਉ ਕਿ ਤੰਬੂ ਦੇ ਆਧਾਰ ਨੂੰ ਕੈਨਵਸ ਨਾਲ ਨਹੀਂ ਢੱਕਿਆ ਜਾਂਦਾ ਹੈ।)
ਉੱਚਾਈ 2.4cm ਅਤੇ ਵਿਆਸ 1.4 cm ਵਾਲੇ ਇੱਕ ਠੋਸ ਵੇਲਣ ਵਿੱਚੋਂ ਇਸੇ ਉੱਚਾਈ ਅਤੇ ਇਸੇ ਵਿਆਸ ਵਾਲਾ ਇੱਕ ਸ਼ੰਕੂ ਆਕਾਰ ਖੋਲ ਕੱਟ ਲਿਆ ਜਾਂਦਾ ਹੈ।ਬਾਕੀ ਬਚੇ ਠੋਸ ਦਾ ਨੇੜੇ ਤੋਂ ਨੇੜੇ ਵਰਗ ਸੈਂਟੀਮੀਟਰ `(cm^2)` ਤਕ ਸਤ੍ਹਾ ਦਾ ਖੇਤਰਫਲ ਪਤਾ ਕਰੋ।
ਇੱਕ ਠੋਸ ਇੱਕ ਅਰਧਗੋਲੇ 'ਤੇ ਖੜੇ ਇੱਕ ਸ਼ੰਕੂ ਦੇ ਆਕਾਰ ਦਾ ਹੈ।ਦੋਹਾਂ ਦਾ ਅਰਧ ਵਿਆਸ 1cm ਹੈ ਅਤੇ ਸ਼ੰਕੂ ਦੀ ਉੱਚਾਈ ਉਸਦੇ ਅਰਧ ਵਿਆਸ ਦੇ ਬਰਾਬਰ ਹੈ।ਇਸ ਠੋਸ ਦਾ ਆਇਤਨ `pi` ਦੇ ਪਦਾਂ ਵਿੱਚ ਪਤਾ ਕਰੋ। ਜਦੋਂ ਤੱਕ ਕਿਹਾ ਨਾ ਜਾਵੇ, `pi=22/7` ਲਓ।
ਇੱਕ ਇੰਜੀਨਿਅਰਿੰਗ ਦੇ ਵਿਦਿਆਰਥੀ ਮਨੋਹਰ ਨੂੰ ਇੱਕ ਪਤਲੀ ਐਲੂਮੀਨੀਅਮ ਦੀ ਸ਼ੀਟ ਦੀ ਵਰਤੋਂ ਕਰਦੇ ਹੋਏ ਇੱਕ ਮਾਡਲ ਬਣਾਉਣ ਲਈ ਕਿਹਾ ਗਿਆ ਜੋ ਇੱਕ ਅਜਿਹੇ ਬੇਲਣ ਦੇ ਆਕਾਰ ਦਾ ਹੋਵੇ ਜਿਸਦੇ ਦੋਨੋਂ ਸਿਰਿਆਂ ਤੇ ਦੋ ਸ਼ੰਕੂ ਜੂੜੇ ਹੋਏ ਹੋਣ। ਇਸ ਮਾਡਲ ਦਾ ਵਿਆਸ 3cm ਹੈ ਅਤੇ ਇਸਦੀ ਲੰਬਾਈ 12cm ਹੈ।ਜੇਕਰ ਹਰੇਕ ਸ਼ੰਕੂ ਦੀ ਉੱਚਾਈ 2cm ਹੋਵੇ ਤਾਂ ਮਨੋਹਰ ਦੁਆਰਾ ਬਣਾਏ ਗਏ ਮਾਡਲ ਵਿੱਚ ਮੌਜੂਦ ਹਵਾ ਦਾ ਆਇਤਨ ਪਤਾ ਕਰੋ।(ਇਹ ਮੰਨ ਲਓ ਕਿ ਮਾਡਲ ਦੀਆਂ ਅੰਦਰੂਨੀ ਅਤੇ ਬਾਹਰੀ ਪਸਾਰਾਂ ਲਗਭਗ ਬਰਾਬਰ ਹਨ।) ਜਦੋਂ ਤੱਕ ਕਿਹਾ ਨਾ ਜਾਵੇ, `pi=22/7` ਲਓ।
ਇੱਕ ਗੁਲਾਬਜਾਮਣ ਵਿੱਚ ਉਸਦੇ ਆਇਤਨ ਦੀ ਲਗਭਗ 30% ਖੰਡ ਦੀ ਚਾਸਣੀ ਹੁੰਦੀ ਹੈ। 45 ਗੁਲਾਬ ਜਾਮਣਾਂ ਵਿੱਚ ਲਗਭਗ ਕਿੰਨੀ ਚਾਸਣੀ ਹੋਵੇਗੀ, ਜੇਕਰ ਹਰੇਕ ਗੁਲਾਬਜਾਮਣ ਇੱਕ ਬੇਲਣ ਦੇ ਆਕਾਰ ਦਾ ਹੈ,ਜਿਸਦੇ ਦੋਨੋਂ ਸਿਰੇ ਅਰਧਗੋਲਾਕਾਰ ਹਨ ਅਤੇ ਉਸਦੀ ਲੰਬਾਈ 5cm ਅਤੇ ਵਿਆਸ 2.8cm ਹੈ (ਦੇਖੋ ਚਿੱਤਰ 13.15)।
ਜਦੋਂ ਤੱਕ ਕਿਹਾ ਨਾ ਜਾਵੇ, `pi=22/7` ਲਓ।
ਇੱਕ ਕਲਮਦਾਨ ਘਣਾਵ ਦੇ ਆਕਾਰ ਦੀ ਇੱਕ ਲੱਕੜੀ ਨਾਲ ਬਣਿਆ ਹੈ ਜਿਸ ਵਿਚ ਕਲਮ ਰੱਖਣ ਦੇ ਲਈ ਚਾਰ ਸ਼ੰਕੂ ਆਕਾਰ ਖੱਡੇ ਬਣੇ ਹੋਏ ਹਨ। ਘਣਾਵ ਦੀਆਂ ਪਸਾਰਾਂ 15cm x 10cm x 3.5cm ਹਨ। ਹਰੇਕ ਖੱਡੇ ਦਾ ਅਰਧ ਵਿਆਸ 0.5cm ਅਤੇ ਗਹਿਰਾਈ 1.4cmਹੈ।ਪੂਰੇ ਕਲਮਦਾਨ ਵਿੱਚ ਲੱਕੜੀ ਦਾ ਆਇਤਨ ਪਤਾ ਕਰੋ (ਦੇਖੋ ਚਿੱਤਰ 13.16)।
ਇਕ ਬਰਤਨ ਇੱਕ ਉਲਟੇ ਸ਼ੰਕੂ ਆਕਾਰ ਦਾ ਹੈ।ਇਸਦੀ ਉੱਚਾਈ 8cm ਹੈ ਅਤੇ ਇਸਦੇ ਉਪਰੀ ਸਿਰੇ (ਜੋ ਖੋਲਿਆ ਹੋਇਆ ਹੈ)ਦਾ ਅਰਧ ਵਿਆਸ 5cm ਹੈ।ਇਹ ਉੱਪਰ ਤਕ ਪਾਣੀ ਨਾਲ ਭਰਿਆ ਹੋਇਆ ਹੈ।ਜਦੋਂ ਇਸ ਬਰਤਨ ਵਿੱਚ ਸਿੱਕੇ ਦੀਆਂ ਕੁੱਝ ਗੋਲੀਆਂ ਜਿਨ੍ਹਾਂ ਵਿੱਚੋਂ ਹਰੇਕ 0.5cm ਅਰਧ ਵਿਆਸ ਵਾਲਾ ਇੱਕ ਗੋਲਾ ਹੈ,ਪਾਈ ਜਾਂਦੀ ਹੈ,ਤਾਂ ਇਸ ਵਿੱਚੋਂ ਭਰੇ ਹੋਏ ਪਾਣੀ ਦਾ ਇੱਕ ਚੌਥਾਈ ਭਾਗ ਬਾਹਰ ਨਿਕਲ ਜਾਂਦਾ ਹੈ।ਬਰਤਨ ਵਿੱਚ ਪਾਈਆਂ ਗਈਆਂ ਸਿੱਕੇ ਦੀਆਂ ਗੋਲ਼ੀਆਂ ਦੀ ਸੰਖਿਆ ਪਤਾ ਕਰੋ।
ਉੱਚਾਈ 220cm ਅਤੇ ਆਧਾਰ ਵਿਆਸ 24cm ਵਾਲੇ ਇੱਕ ਵੇਲਣ ਜਿਸ ਤੇ ਉੱਚਾਈ 60cm ਅਤੇ ਅਰਧ ਵਿਆਸ 8cm ਵਾਲਾ ਇੱਕ ਹੋਰ ਵੇਲਣ ਰੱਖਿਆ ਹੋਇਆ ਹੈ,ਨਾਲ ਲੋਹੇ ਦਾ ਇਕ ਖੰਬਾ ਬਣਾਇਆ ਗਿਆ ਹੈ।ਇਸ ਖੰਬੇ ਦਾ ਦ੍ਰਵਮਾਨ ਪਤਾ ਕਰੋ, ਜਦੋਂਕਿ ਦਿੱਤਾ ਹੈ `1 cm^3` ਲੋਹੇ ਦਾ ਦ੍ਰਵਮਾਨ 8 g ਹੁੰਦਾ ਹੈ (`pi`=3.14 ਲਓ)।
ਇੱਕ ਠੋਸ ਵਿੱਚ, ਉੱਚਾਈ 120cm ਅਤੇ ਅਰਧ ਵਿਆਸ 60cm ਵਾਲਾ ਇੱਕ ਸ਼ੰਕੂ ਸ਼ਾਮਿਲ ਹੈ ਜੋ 60cm ਅਰਧ ਵਿਆਸ ਵਾਲੇ ਇੱਕ ਅਰਧ ਗੋਲੇ 'ਤੇ ਬਣਿਆ ਹੈ।ਇਸ ਠੋਸ ਨੂੰ ਪਾਣੀ ਨਾਲ ਭਰੇ ਹੋਏ ਇੱਕ ਲੰਬ ਚੱਕਰੀ ਵੇਲਣ ਵਿੱਚ ਇਸ ਪ੍ਰਕਾਰ ਸਿੱਧਾ ਪਾ ਦਿੱਤਾ ਜਾਂਦਾ ਹੈ ਕਿ ਇਹ ਵੇਲਣ ਦੇ ਤਲ ਨੂੰ ਸਪਰਸ਼ ਕਰੇ।ਜੇਕਰ ਵੇਲਣ ਦਾ ਅਰਧ ਵਿਆਸ 60cm ਹੈ ਅਤੇ ਉੱਚਾਈ 180cm ਹੈ ਤਾਂ ਬੇਲਣ ਵਿੱਚ ਬਾਕੀ ਬਚੇ ਪਾਣੀ ਦਾ ਆਇਤਨ ਪਤਾ ਕਰੋ।
ਇੱਕ ਗੋਲਾਕਾਰ ਕੱਚ ਦੇ ਬਰਤਨ ਦੀ ਇੱਕ ਬੇਲਣ ਦੇ ਆਕਾਰ ਦੀ ਗਰਦਨ ਹੈ ਜਿਸਦੀ ਲੰਬਾਈ 8cm ਹੈ ਅਤੇ ਵਿਆਸ 2cm ਹੈ ਜਦੋਂਕਿ ਗੋਲਾਕਾਰ ਭਾਗ ਦਾ ਵਿਆਸ 8.5cm ਹੈ।ਇਸ ਵਿੱਚ ਭਰੇ ਜਾ ਸਕਣ ਵਾਲੇ ਪਾਣੀ ਦੀ ਮਾਤਰਾ ਮਾਪ ਕੇ, ਇੱਕ ਬੱਚੇ ਨੇ ਇਹ ਪਤਾ ਕੀਤਾ ਕਿ ਇਸ ਬਰਤਨ ਦਾ ਆਇਤਨ 345 `cm^3` ਹੈ।ਜਾਂਚ ਕਰੋ ਕਿ ਉਸ ਬੱਚੇ ਦਾ ਉੱਤਰ ਸਹੀ ਹੈ ਜਾਂ ਨਹੀਂ, ਇਹ ਮੰਨਦੇ ਹੋਏ ਕਿ ਉਪਰੋਕਤ ਮਾਪਣ ਅੰਦਰੂਨੀ ਮਾਪਣ ਹੈ ਅਤੇ `pi`=3.14 ।
ਅਰਧ ਵਿਆਸ 4.2cm ਵਾਲੇ ਧਾਤੂ ਦੇ ਇੱਕ ਗੋਲੇ ਨੂੰ ਪਿਘਲਾ ਕੇ ਅਰਧ ਵਿਆਸ 6cm ਵਾਲੇ ਇੱਕ ਬੇਲਣ ਦੇ ਰੂਪ ਵਿੱਚ ਢਾਲਿਆ ਜਾਂਦਾ ਹੈ।ਬੇਲਣ ਦੀ ਉੱਚਾਈ ਪਤਾ ਕਰੋ। ਜਦੋਂ ਤੱਕ ਕਿਹਾ ਨਾ ਜਾਵੇ, `pi=22/7` ਲਓ।
ਕ੍ਰਮਵਾਰ: 6cm, 8cm ਅਤੇ 10cm ਅਰਧ ਵਿਆਸਾਂ ਵਾਲੇ ਧਾਤੂ ਦੇ ਤਿੰਨ ਠੋਸ ਗੋਲਿਆਂ ਨੂੰ ਪਿਘਲਾ ਕੇ ਇੱਕ ਵੱਡਾ ਠੋਸ ਗੋਲਾ ਬਣਾਇਆ ਜਾਂਦਾ ਹੈ।ਇਸ ਗੋਲੇ ਦਾ ਅਰਧ ਵਿਆਸ ਪਤਾ ਕਰੋ। ਜਦੋਂ ਤੱਕ ਕਿਹਾ ਨਾ ਜਾਵੇ, `pi=22/7` ਲਓ।
12cm ਵਿਆਸ ਅਤੇ 15cm ਉੱਚਾਈ ਵਾਲੇ ਇੱਕ ਲੰਬ ਚੱਕਰੀ ਵੇਲਣ ਦੇ ਆਕਾਰ ਦਾ ਬਰਤਨ ਆਈਸਕ੍ਰੀਮ ਨਾਲ ਪੂਰਾ ਭਰਿਆ ਹੋਇਆ ਹੈ।ਇਸ ਆਈਸਕ੍ਰੀਮ ਦੀ ਉੱਚਾਈ 12cm ਅਤੇ ਵਿਆਸ 6 cm ਵਾਲੇ ਸ਼ੰਕੂਆਂ ਵਿੱਚ ਭਰਿਆ ਜਾਣਾ ਹੈ,ਜਿਨ੍ਹਾਂ ਦਾ ਉੱਪਰੀ ਸਿਰਾ ਅਰਧ ਗੋਲਾਕਾਰ ਹੋਵੇਗਾ।ਉਨ੍ਹਾਂ ਸ਼ੰਕੂਆਂ ਦੀ ਸੰਖਿਆਂ ਪਤਾ ਕਰੋ ਜੋ ਇਸ ਆਈਸਕ੍ਰੀਮ ਨਾਲ ਭਰੇ ਜਾ ਸਕਦੇ ਹਨ।
5.5cm x 10cm x 3.5cm ਪਸਾਰਾਂ ਵਾਲਾ ਇੱਕ ਘਣਾਵ ਬਣਾਉਣ ਦੇ ਲਈ 1.75cm ਵਿਆਸ ਅਤੇ 2mm ਮੋਟਾਈ ਵਾਲੇ ਕਿੰਨੇ ਚਾਂਦੀ ਦੇ ਸਿੱਕਿਆਂ ਨੂੰ ਪਿਘਲਾਉਣਾ ਪਏਗਾ?
32cm ਉੱਚੀ ਅਤੇ 18cm ਆਧਾਰ ਦੇ ਅਰਧ ਵਿਆਸ ਵਾਲੀ ਇਕ ਵੇਲਣਾਕਾਰ ਬਾਲਟੀ ਰੇਤ ਨਾਲ ਭਰੀ ਹੋਈ ਹੈ।ਇਸ ਬਾਲਟੀ ਨੂੰ ਭੂਮੀ 'ਤੇ ਖਾਲੀ ਕੀਤਾ ਜਾਂਦਾ ਹੈ ਅਤੇ ਇਸ ਰੇਤ ਦੀ ਇੱਕ ਸ਼ੰਕੂ ਆਕਾਰ ਢੇਰੀ ਬਣਾਈ ਜਾਂਦੀ ਹੈ।ਜੇਕਰ ਸ਼ੰਕੂ ਆਕਾਰ ਢੇਰੀ ਦੀ ਉੱਚਾਈ 24cm ਹੈ, ਤਾਂ ਇਸ ਢੇਰੀ ਦਾ ਅਰਧ ਵਿਆਸ ਅਤੇ ਤਿਰਛੀ ਉੱਚਾਈ ਪਤਾ ਕਰੋ।
ਪਾਣੀ ਪੀਣ ਵਾਲਾ ਇੱਕ ਗਿਲਾਜ 14cm ਉੱਚ਼ਾਈ ਵਾਲ਼ੇ ਇੱਕ ਸੰਕੂ ਦੇ ਛਿੰਨੇਕ ਦੇ ਆਕਾਰ ਦਾ ਹੈ। ਦੋਨਾਂ ਚੱਕਰਾਕਾਰ ਸਿਰਿਆਂ ਦੇ ਵਿਆਸ 4 cm ਅਤੇ 2cm ਹਨ।ਇਸ ਗਿਲਾਸ ਦੀ ਧਾਰਣ ਸਮਰੱਥਾ ਪਤਾ ਕਰੋ।
ਇੱਕ ਸ਼ੰਕੂ ਦੇ ਛਿੰਨਕ ਦੀ ਤਿਰਛੀ ਉਚਾਈ 4cm ਹੈ ਅਤੇ ਇਸਦੇ ਚੱਕਰੀ ਸਿਰਿਆਂ ਦੇ ਪਰਿਮਾਾਪ (ਘੇਰਾ) 18cm ਅਤੇ 6cm ਹਨ। ਇਸ ਛਿਨਕ ਦੀ ਵਕਰ ਸਲ੍ਹਾ ਦਾ ਖੇਤਰਫਲ ਪਤਾ ਕਰੋ।
ਇੱਕ ਤੁਰਕੀ ਟੋਪੀ ਸ਼ੰਕੂ ਦੇ ਇੱਕ ਛਿੰਨਕ ਦੇ ਆਕਾਰ ਦੀ 'ਹੈ। (ਵੇਖੋ ਚਿੱਤਰ 13.24) ਜੇਕਰ ਇਸਦੇ
ਖੁੱਲੇ ਸਿਰੇ ਦਾ ਅਰਧ ਵਿਆਸ 10cm ਹੈ, ਉਪਰੀ ਸਿਰੇ ਦਾ ਅਰਧ ਵਿਆਸ 4cm ਹੈ ਅਤੇ ਟੋਪੀ ਦੀ
ਤਿਰਛੀ ਉੱਚਾਈ 15cm ਹੈ, ਤਾਂ ਇਸਦੇ ਬਣਾਉਣ ਲਈ ਲੱਗੇ ਪਦਾਰਥ ਦਾ ਖੇਤਰਫਲ ਪੱਤਾ ਕਰੋ।
EXERCISE questions and complete solutions for chapter ਸਤ੍ਹਾ ਦਾ ਖੇਤਰਫਲ ਅਤੇ ਆਇਤਨ of PSEB (PUNJABI MEDIUM) of Class 10