Class 10 | MATHS |
Chapter | ਸੰਭਾਵਨਾ |
PSEB (PUNJABI MEDIUM) | EXERCISE |
Number Of Questions | 46 |
Academic Year | 2023-24 |
ਹੇਠ ਲਿਖੇ ਕਥਨ ਨੂੰ ਪੂਰਾ ਕਰੋ:- ਘਟਨਾ E ਦੀ ਸੰਭਾਵਨਾ + ਘਟਨਾ 'E ਨਹੀਂ' ਦੀ ਸੰਭਾਵਨਾ=________ਹੈ।
ਹੇਠ ਲਿਖੇ ਕਥਨ ਨੂੰ ਪੂਰਾ ਕਰੋ:- ਉਸ ਘਟਨਾ ਦੀ ਸੰਭਾਵਨਾ ਜੋ ਵਾਪਰ ਨਹੀਂ' ਸਕਦੀ________ਹੈ।ਅਜਿਹੀ ਘਟਨਾ_____ਕਹਾਉਂਦੀ ਹੈ।
ਹੇਠ ਲਿਖੇ ਕਥਨ ਨੂੰ ਪੂਰਾ ਕਰੋ:- ਉਸ ਘਟਨਾ ਦੀ ਸੰਭਾਵਨਾ ਜਿਸਦਾ ਵਾਪਰਨਾ ਨਿਸ਼ਚਿਤ ਹੈ_____ਹੈ।ਅਜਿਹੀ ਘਟਨਾ______ਕਹਾਉਂਦੀ ਹੈ।
ਹੇਠ ਲਿਖੇ ਕਥਨ ਨੂੰ ਪੂਰਾ ਕਰੋ:-ਕਿਸੇ ਪ੍ਰਯੋਗ ਦੀਆਂ ਸਾਰੀਆਂ ਆਰੰਭਿਕ ਘਟਨਾਵਾਂ ਦੀਆਂ ਸੰਭਾਵਨਾਵਾਂ ਦਾ ਜੋੜ______ਹੈ।
ਹੇਠ ਲਿਖੇ ਕਥਨ ਨੂੰ ਪੂਰਾ ਕਰੋ:-ਕਿਸੇ ਘਟਨਾ ਦੀ ਸੰਭਾਵਨਾ_____ਤੋਂ ਵੱਡੀ ਜਾਂ ਉਸਦੇ ਬਰਾਬਰ ਹੁੰਦੀ ਹੈ ਅਤੇ______ਤੋਂ ਛੋਟੀ ਜਾਂ ਉਸਦੇ ਬਰਾਬਰ ਹੁੰਦੀ ਹੈ।
ਹੇਠ ਦਿੱਤੇ ਪ੍ਰਯੋਗ ਦੇ ਪਰਿਣਾਮ ਸਮਸੰਭਾਵੀ ਹਨ? ਸਪਸ਼ਟ ਕਰੋ:-ਇੱਕ ਡਰਾਈਵਰ ਕਾਰ ਚਲਾਉਣ ਦਾ ਯਤਨ ਕਰਦਾ ਹੈ।ਕਾਰ ਚੱਲਣੀ ਸ਼ੁਰੂ ਹੋ ਜਾਂਦੀ ਹੈ ਜਾਂ ਕਾਰ ਚੱਲਣੀ ਸ਼ੁਰੂ ਨਹੀਂ ਹੁੰਦੀ।
ਹੇਠ ਦਿੱਤੇ ਪ੍ਰਯੋਗ ਦੇ ਪਰਿਣਾਮ ਸਮਸੰਭਾਵੀ ਹਨ? ਸਪਸ਼ਟ ਕਰੋ:- ਇੱਕ ਖਿਡਾਰੀ ਬਾਸਕਟਬਾਲ ਨੂੰ ਬਾਸਕਟ ਵਿੱਚ ਪਾਉਣ ਦਾ ਯਤਨ ਕਰਦੀ ਹੈ।ਉਸ ਬਾਸਕਟ ਵਿਚ ਗੇਂਦ ਪਾ ਸਕਦੀ ਹੈ ਜਾਂ ਨਹੀਂ ਪਾ ਸਕਦੀ ਹੈ।
ਹੇਠ ਦਿੱਤੇ ਪ੍ਰਯੋਗ ਦੇ ਪਰਿਣਾਮ ਸਮਸੰਭਾਵੀ ਹਨ? ਸਪਸ਼ਟ ਕਰੋ:-ਇੱਕ ਸੱਚ ਜਾਂ ਝੂਠ, ਪ੍ਰਸ਼ਨ ਦਾ ਅਨੁਮਾਨ ਲਗਾਇਆਂ ਜਾਂਦਾ ਹੈ।ਉੱਤਰ ਸਹੀ ਹੈ ਜਾਂ ਗਲਤ ਹੋਵੇਗਾ।
ਹੇਠ ਦਿੱਤੇ ਪ੍ਰਯੋਗ ਦੇ ਪਰਿਣਾਮ ਸਮਸੰਭਾਵੀ ਹਨ? ਸਪਸ਼ਟ ਕਰੋ:-ਇੱਕ ਬੱਚੇ ਦਾ ਜਨਮ ਹੁੰਦਾ ਹੈ।ਉਹ ਇੱਕ ਲੜਕਾ ਹੈ ਜਾਂ ਇੱਕ ਲੜਕੀ ਹੈ।
ਫੁੱਟਬਾਲ ਦੇ ਖੇਡ ਨੂੰ ਆਰੰਭ ਕਰਦੇ ਸਮੇਂ ਇਹ ਫੈਸਲਾ ਲੈਣ ਲਈ ਕਿ ਕਿਹੜੀ ਟੀਮ ਪਹਿਲਾਂ ਗੇਂਦ ਲਵੇਗੀ,ਇਸਦੇ ਲਈ ਸਿੱਕਾ ਉਛਾਲਣਾ ਇਕ ਨਿਆਂਸੰਗਤ ਵਿਧੀ ਕਿਉਂ ਮੰਨਿਆ ਜਾਂਦਾ ਹੈ?
ਹੇਠ ਲਿਖਿਆਂ ਵਿੱਚੋਂ ਕਿਹੜੀ ਸੰਖਿਆ ਕਿਸੇ ਘਟਨਾ ਦੀ ਸੰਭਾਵਨਾ ਨਹੀਂ ਹੋ ਸਕਦੀ?
ਜੇਕਰ P(E)=0.05 ਹੈ,ਤਾਂ 'E ਨਹੀਂ' ਦੀ ਸੰਭਾਵਨਾ ਕੀ ਹੈ?
ਇੱਕ ਥੈਲੇ ਵਿੱਚ ਕੇਵਲ ਨਿੰਬੂ ਦੀ ਮਹਿਕ ਵਾਲੀਆਂ ਮਿੱਠੀਆਂ ਗੋਲੀਆਂ ਹਨ।ਮਾਲਿਨੀ ਬਿਨ੍ਹਾਂ ਥੈਲੇ ਵਿੱਚ ਦੇਖੇ ਉਸ ਵਿੱਚੋਂ ਇੱਕ ਗੋਲੀ ਬਾਹਰ ਕੱਢਦੀ ਹੈ।ਇਸਦੀ ਕੀ ਸੰਭਾਵਨਾ ਹੈ ਕਿ ਉਹ ਕੱਢੀ ਗਈ ਗੋਲੀ (1) ਸੰਤਰੇ ਦੀ ਮਹਿਕ ਵਾਲੀ ਹੈ? (2) ਨਿੰਬੂ ਦੀ ਮਹਿਕ ਵਾਲੀ ਹੈ?
ਇਹ ਦਿੱਤਾ ਹੋਇਆ ਹੈ ਕਿ 3 ਵਿਦਿਆਰਥੀਆਂ ਦੇ ਇਕ ਸਮੂਹ ਵਿੱਚੋਂ 2 ਵਿਦਿਆਰਥੀਆਂ ਦੇ ਜਨਮ ਦਿਨ ਇੱਕ ਹੀ ਦਿਨ ਨਾ-ਹੋਣ ਦੀ ਸੰਭਾਵਨਾ 0.992 ਹੈ।ਇਸਦੀ ਕੀ ਸੰਭਾਵਨਾ ਹੈ ਕਿ ਇਹਨਾਂ 2 ਵਿਦਿਆਰਥੀਆਂ ਦਾ ਜਨਮ ਦਿਨ ਇੱਕ ਹੀ ਦਿਨ ਹੋਵੇ?
ਇੱਕ ਥੈਲੇ ਵਿੱਚ 3 ਲਾਲ ਅਤੇ 5 ਕਾਲੀਆਂ ਗੇਂਦਾ ਹਨ।ਇਸ ਥੈਲੇ ਵਿੱਚੋਂ ਇਕ ਗੇਂਦ ਅਚਾਨਕ ਬਾਹਰ ਕੱਢੀ ਗਈ ਹੈ। ਇਸਦੀ ਸੰਭਾਵਨਾ ਕੀ ਹੋਵੇਗੀ ਕਿ ਗੇਂਦ (1) ਲਾਲ ਹੋਵੇ? (2) ਲਾਲ ਨਹੀਂ ਹੋਵੇ?
ਇੱਕ ਡੱਬੇ ਵਿੱਚ 5 ਲਾਲ ਬੰਟੇ, 8 ਚਿੱਟੇ ਬੰਟੇ ਅਤੇ 4 ਹਰੇ ਬੰਟੇ ਹਨ।ਇਸ ਡੱਬੇ ਵਿੱਚੋਂ ਇੱਕ ਬੰਟਾ ਅਚਾਨਕ ਬਾਹਰ ਕੱਢਿਆ ਜਾਂਦਾ ਹੈ। ਇਸਦੀ ਕੀ ਸੰਭਾਵਨਾ ਹੈ ਕਿ ਕੱਢਿਆ ਗਿਆ ਬੰਟਾ (1) ਲਾਲ ਹੈ? (2) ਚਿੱਟਾ ਹੈ? (3) ਹਰਾ ਨਹੀਂ ਹੈ?
ਇੱਕ ਪਿੱਗੀ ਬੈਂਕ ਵਿੱਚ, 50 ਪੈਸੇ ਦੇ ਸੌ ਸਿੱਕੇ ਹਨ, ₹1 ਦੇ ਪੰਜਾਹ ਸਿੱਕੇ ਹਨ, ₹ 2 ਦੇ ਵੀਹ ਸਿੱਕੇ ਅਤੇ ₹5 ਦੇ ਦਸ ਸਿੱਕੇ ਹਨ। ਜੇਕਰ ਪਿੱਗੀ ਬੈਂਕ ਨੂੰ ਹਿਲਾ ਕੇ ਉਲਟਾ ਕਰਨ ਤੇ ਕੋਈ ਇੱਕ ਸਿੱਕਾ ਬਾਹਰ ਡਿੱਗਣ ਦੇ ਪਰਿਣਾਮ ਸਮਸੰਭਾਵੀ ਹਨ (ਬਰਾਬਰ ਦੀ ਸੰਭਾਵਨਾ ਵਾਲੇ) ਤਾਂ ਉਸਦੀ ਸੰਭਾਵਨਾ ਕੀ ਹੈ ਕਿ ਉਹ ਡਿੱਗਿਆ ਹੋਇਆ ਸਿੱਕਾ (1) 50 ਪੈਸੇ ਦਾ ਹੋਵੇਗਾ (2) ₹5 ਦਾ ਨਹੀਂ ਹੋਵੇਗਾ?
ਗੋਪੀ ਆਪਣੇ ਜਲ-ਜੀਵ-ਕੁੰਡ ਦੇ ਲਈ ਇੱਕ ਦੁਕਾਨ ਤੋਂ ਮੱਛੀਆਂ ਖਰੀਦਦੀ ਹੈ।ਦੁਕਾਨਦਾਰ ਇੱਕ ਟੈਂਕੀ ਜਿਸ ਵਿਚ 5 ਨਰ ਮੱਛੀਆਂ ਅਤੇ 8 ਮਾਦਾ ਮੱਛੀਆਂ ਹਨ, ਵਿੱਚੋਂ ਇੱਕ ਮੱਛੀ ਪੱਖਪਾਤ ਰਹਿਤ ਉਸਨੇ ਬਾਹਰ ਕੱਢੀ ਹੈ (ਦੇਖੋ ਚਿੱਤਰ 15.4)।
ਇਸਦੀ ਕੀ ਸੰਭਾਵਨਾ ਹੈ ਕਿ ਬਾਹਰ ਕੱਢੀ ਗਈ ਮੱਛੀ ਨਰ ਮੱਛੀ ਹੈ?
ਸੰਯੋਗ ਦੇ ਇੱਕ ਖੇਡ ਵਿੱਚ, ਇੱਕ ਤੀਰ ਨੂੰ ਘੁਮਾਇਆ ਜਾਂਦਾ ਹੈ, ਜੋ ਵਿਰਾਮ ਵਿਚ ਆਉਣ ਤੋਂ ਬਾਅਦ ਸੰਖਿਆਵਾਂ 1,2,3,4,5,6,7 ਅਤੇ 8 ਵਿੱਚੋਂ ਕਿਸੇ ਇੱਕ ਸੰਖਿਆ ਵੱਲ ਸੰਕੇਤ ਕਰਦਾ ਹੈ।(ਦੇਖੋ ਚਿੱਤਰ 15.5)। ਜੇਕਰ ਇਹ ਸਾਰੇ ਪਰਿਣਾਮ ਸਮਸੰਭਾਵੀ ਹਨ ਤਾਂ ਇਸਦੀ ਕੀ ਸੰਭਾਵਨਾ ਹੈ ਕਿ ਇਹ ਤੀਰ ਸੰਕੇਤ ਇੱਕ ਟਾਂਕ ਸੰਖਿਆ ਨੂੰ ਕਰੇਗਾ?
ਸੰਯੋਗ ਦੇ ਇੱਕ ਖੇਡ ਵਿੱਚ, ਇੱਕ ਤੀਰ ਨੂੰ ਘੁਮਾਇਆ ਜਾਂਦਾ ਹੈ, ਜੋ ਵਿਰਾਮ ਵਿਚ ਆਉਣ ਤੋਂ ਬਾਅਦ ਸੰਖਿਆਵਾਂ 1,2,3,4,5,6,7 ਅਤੇ 8 ਵਿੱਚੋਂ ਕਿਸੇ ਇੱਕ ਸੰਖਿਆ ਵੱਲ ਸੰਕੇਤ ਕਰਦਾ ਹੈ।(ਦੇਖੋ ਚਿੱਤਰ 15.5)। ਜੇਕਰ ਇਹ ਸਾਰੇ ਪਰਿਣਾਮ ਸਮਸੰਭਾਵੀ ਹਨ ਤਾਂ ਇਸਦੀ ਕੀ ਸੰਭਾਵਨਾ ਹੈ ਕਿ ਇਹ ਤੀਰ ਸੰਕੇਤ 2 ਤੋਂ ਵੱਡੀ ਸੰਖਿਆ ਨੂੰ ਕਰੇਗਾ?
ਸੰਯੋਗ ਦੇ ਇੱਕ ਖੇਡ ਵਿੱਚ, ਇੱਕ ਤੀਰ ਨੂੰ ਘੁਮਾਇਆ ਜਾਂਦਾ ਹੈ, ਜੋ ਵਿਰਾਮ ਵਿਚ ਆਉਣ ਤੋਂ ਬਾਅਦ ਸੰਖਿਆਵਾਂ 1,2,3,4,5,6,7 ਅਤੇ 8 ਵਿੱਚੋਂ ਕਿਸੇ ਇੱਕ ਸੰਖਿਆ ਵੱਲ ਸੰਕੇਤ ਕਰਦਾ ਹੈ।(ਦੇਖੋ ਚਿੱਤਰ 15.5)। ਜੇਕਰ ਇਹ ਸਾਰੇ ਪਰਿਣਾਮ ਸਮਸੰਭਾਵੀ ਹਨ ਤਾਂ ਇਸਦੀ ਕੀ ਸੰਭਾਵਨਾ ਹੈ ਕਿ ਇਹ ਤੀਰ ਸੰਕੇਤ 9 ਤੋਂ ਛੋਟੀ ਸੰਖਿਆ ਨੂੰ ਕਰੇਗਾ?
ਇੱਕ ਪਾਸੇ ਨੂੰ ਇੱਕ ਵਾਰ ਸੁੱਟਿਆ ਜਾਂਦਾ ਹੈ।ਹੇਠ ਲਿਖਿਆਂ ਨੂੰ ਪ੍ਰਾਪਤ ਕਰਨ ਦੀ ਸੰਭਾਵਨਾ ਪਤਾ ਕਰੋ:-ਇਕ ਅਭਾਜ ਸੰਖਿਆ
ਇੱਕ ਪਾਸੇ ਨੂੰ ਇੱਕ ਵਾਰ ਸੁੱਟਿਆ ਜਾਂਦਾ ਹੈ।ਹੇਠ ਲਿਖਿਆਂ ਨੂੰ ਪ੍ਰਾਪਤ ਕਰਨ ਦੀ ਸੰਭਾਵਨਾ ਪਤਾ ਕਰੋ:-2 ਅਤੇ 6 ਦੇ ਵਿਚਕਾਰ ਸਥਿਤ ਕੋਈ ਸੰਖਿਆ
ਇੱਕ ਪਾਸੇ ਨੂੰ ਇੱਕ ਵਾਰ ਸੁੱਟਿਆ ਜਾਂਦਾ ਹੈ।ਹੇਠ ਲਿਖਿਆਂ ਨੂੰ ਪ੍ਰਾਪਤ ਕਰਨ ਦੀ ਸੰਭਾਵਨਾ ਪਤਾ ਕਰੋ:- ਇੱਕ ਟਾਂਕ ਸੰਖਿਆ
52 ਪੱਤਿਆਂ ਦੀ ਚੰਗੀ ਤਰ੍ਹਾਂ ਨਾਲ ਫੈਂਟੀ ਗਈ ਤਾਸ਼ ਦੀ ਗੁੱਟੀ ਵਿੱਚੋਂ ਇੱਕ ਪੱਤਾ ਬਾਹਰ ਕੱਢਿਆ ਜਾਂਦਾ ਹੈ।ਹੇਠ ਲਿਖੇ ਨੂੰ ਪ੍ਰਾਪਤ ਕਰਨ ਦੀ ਸੰਭਾਵਨਾ ਪਤਾ ਕਰੋ:- ਲਾਲ ਰੰਗ ਦਾ ਬਾਦਸ਼ਾਹ
52 ਪੱਤਿਆਂ ਦੀ ਚੰਗੀ ਤਰ੍ਹਾਂ ਨਾਲ ਫੈਂਟੀ ਗਈ ਤਾਸ਼ ਦੀ ਗੁੱਟੀ ਵਿੱਚੋਂ ਇੱਕ ਪੱਤਾ ਬਾਹਰ ਕੱਢਿਆ ਜਾਂਦਾ ਹੈ।ਹੇਠ ਲਿਖੇ ਨੂੰ ਪ੍ਰਾਪਤ ਕਰਨ ਦੀ ਸੰਭਾਵਨਾ ਪਤਾ ਕਰੋ:-ਇਕ ਤਸਵੀਰ ਵਾਲਾ ਪੱਤਾ
52 ਪੱਤਿਆਂ ਦੀ ਚੰਗੀ ਤਰ੍ਹਾਂ ਨਾਲ ਫੈਂਟੀ ਗਈ ਤਾਸ਼ ਦੀ ਗੁੱਟੀ ਵਿੱਚੋਂ ਇੱਕ ਪੱਤਾ ਬਾਹਰ ਕੱਢਿਆ ਜਾਂਦਾ ਹੈ।ਹੇਠ ਲਿਖੇ ਨੂੰ ਪ੍ਰਾਪਤ ਕਰਨ ਦੀ ਸੰਭਾਵਨਾ ਪਤਾ ਕਰੋ:- ਲਾਲ ਰੰਗ ਦਾ ਤਸਵੀਰ ਵਾਲਾ ਪੱਤਾ
52 ਪੱਤਿਆਂ ਦੀ ਚੰਗੀ ਤਰ੍ਹਾਂ ਨਾਲ ਫੈਂਟੀ ਗਈ ਤਾਸ਼ ਦੀ ਗੁੱਟੀ ਵਿੱਚੋਂ ਇੱਕ ਪੱਤਾ ਬਾਹਰ ਕੱਢਿਆ ਜਾਂਦਾ ਹੈ।ਹੇਠ ਲਿਖੇ ਨੂੰ ਪ੍ਰਾਪਤ ਕਰਨ ਦੀ ਸੰਭਾਵਨਾ ਪਤਾ ਕਰੋ:-ਪਾਨ ਦਾ ਗੁਲਾਮ
52 ਪੱਤਿਆਂ ਦੀ ਚੰਗੀ ਤਰ੍ਹਾਂ ਨਾਲ ਫੈਂਟੀ ਗਈ ਤਾਸ਼ ਦੀ ਗੁੱਟੀ ਵਿੱਚੋਂ ਇੱਕ ਪੱਤਾ ਬਾਹਰ ਕੱਢਿਆ ਜਾਂਦਾ ਹੈ।ਹੇਠ ਲਿਖੇ ਨੂੰ ਪ੍ਰਾਪਤ ਕਰਨ ਦੀ ਸੰਭਾਵਨਾ ਪਤਾ ਕਰੋ:-ਹੁਕਮ ਦਾ ਪੱਤਾ
52 ਪੱਤਿਆਂ ਦੀ ਚੰਗੀ ਤਰ੍ਹਾਂ ਨਾਲ ਫੈਂਟੀ ਗਈ ਤਾਸ਼ ਦੀ ਗੁੱਟੀ ਵਿੱਚੋਂ ਇੱਕ ਪੱਤਾ ਬਾਹਰ ਕੱਢਿਆ ਜਾਂਦਾ ਹੈ।ਹੇਠ ਲਿਖੇ ਨੂੰ ਪ੍ਰਾਪਤ ਕਰਨ ਦੀ ਸੰਭਾਵਨਾ ਪਤਾ ਕਰੋ:-ਇੱਕ ਇੱਟ ਦੀ ਬੇਗਮ
ਤਾਸ਼ ਦੇ ਪੰਜ ਪੱਤਿਆਂ-ਇੱਟ ਦਾ ਦਹਿਲਾ,ਗੁਲਾਮ, ਬੇਗਮ,ਬਾਦਸ਼ਾਹ ਅਤੇ ਯੱਕੇ- ਨੂੰ ਪਲਟ ਕੇ ਚੰਗੀ ਤਰ੍ਹਾਂ ਫੈਂਟਿਆ ਗਿਆ ਹੈ।ਫਿਰ ਇਹਨਾਂ ਵਿੱਚੋਂ ਅਚਾਨਕ ਇੱਕ ਪੱਤਾ ਬਾਹਰ ਕੱਢਿਆ ਜਾਂਦਾ ਹੈ।ਇਸਦੀ ਕੀ ਸੰਭਾਵਨਾ ਹੈ ਕਿ ਇਹ ਪੱਤਾ ਇਕ ਬੇਗਮ ਹੈ?
ਤਾਸ਼ ਦੇ ਪੰਜ ਪੱਤਿਆਂ-ਇੱਟ ਦਾ ਦਹਿਲਾ,ਗੁਲਾਮ, ਬੇਗਮ,ਬਾਦਸ਼ਾਹ ਅਤੇ ਯੱਕੇ- ਨੂੰ ਪਲਟ ਕੇ ਚੰਗੀ ਤਰ੍ਹਾਂ ਫੈਂਟਿਆ ਗਿਆ ਹੈ।ਫਿਰ ਇਹਨਾਂ ਵਿੱਚੋਂ ਅਚਾਨਕ ਇੱਕ ਪੱਤਾ ਬਾਹਰ ਕੱਢਿਆ ਜਾਂਦਾ ਹੈ।ਜੇਕਰ ਬੇਗਮ ਆਉਂਦੀ ਹੈ ਤਾਂ,ਉਸਨੂੰ ਅਲੱਗ ਰੱਖ ਦਿੱਤਾ ਜਾਂਦਾ ਹੈ ਅਤੇ ਇੱਕ ਹੋਰ ਪੱਤਾ ਬਾਹਰ ਕੱਢਿਆ ਜਾਂਦਾ ਹੈ।ਇਸਦੀ ਕੀ ਸੰਭਾਵਨਾ ਹੈ ਕਿ ਦੂਸਰਾ ਕੱਢਿਆ ਗਿਆ ਪੱਤਾ (a) ਇੱਕ ਯੱਕਾ ਹੈ? (b) ਇੱਕ ਬੇਗਮ ਹੈ?
ਕਿਸੇ ਕਾਰਨ 12 ਖਰਾਬ ਪੈੱਨ 132 ਚੰਗੇ ਪੈੱਨਾਂ ਵਿਚੋਂ ਮਿਲ ਗਏ ਹਨ।ਕੇਵਲ ਵੇਖ ਕੇ ਨਹੀਂ ਦੱਸਿਆ ਜਾ ਸਕਦਾ ਕਿ ਕੋਈ ਪੈੱਨ ਖਰਾਬ ਹੈ ਜਾਂ ਠੀਕ ਹੈ।ਇਸ ਮਿਸ਼ਰਣ ਵਿੱਚੋਂ,ਇੱਕ ਪੈੱਨ ਅਚਾਨਕ ਬਾਹਰ ਕੱਢਿਆ ਜਾਂਦਾ ਹੈ।ਬਾਹਰ ਕੱਢੇ ਗਏ ਪੈੱਨ ਦੇ ਠੀਕ ਹੋਣ ਦੀ ਸੰਭਾਵਨਾ ਪਤਾ ਕਰੋ।
(i) 20 ਬਲਬਾਂ ਦੇ ਇੱਕ ਸਮੂਹ ਵਿੱਚੋਂ 4 ਬਲਬ ਖਰਾਬ ਹਨ।ਇਸ ਸਮੂਹ ਵਿੱਚੋਂ ਇੱਕ ਬਲਬ ਅਚਾਨਕ ਬਾਹਰ ਕੱਢਿਆ ਜਾਂਦਾ ਹੈ।ਇਸਦੀ ਕੀ ਸੰਭਾਵਨਾ ਹੈ ਕਿ ਇਹ ਬਲਬ ਖਰਾਬ ਹੋਵੇਗਾ? (ii) ਮੰਨ ਲਓ (i) ਵਿੱਚ ਬਾਹਰ ਕੱਢਿਆ ਗਿਆ ਬਲਬ ਖਰਾਬ ਨਹੀਂ ਹੈ ਅਤੇ ਨਾ ਹੀ ਇਸਨੂੰ ਦੁਬਾਰਾ ਬਲਬਾਂ ਦੇ ਨਾਲ ਮਿਲਾਇਆਂ ਜਾਂਦਾ ਹੈ।ਹੁਣ ਬਾਕੀ ਬਲਬਾਂ ਵਿੱਚੋਂ ਇੱਕ ਬਲਬ ਅਚਾਨਕ ਬਾਹਰ ਕੱਢਿਆ ਜਾਂਦਾ ਹੈ।ਇਸਦੀ ਕੀ ਸੰਭਾਵਨਾ ਹੈ ਕਿ ਇਹ ਬਲਬ ਖਰਾਬ ਹੋਵੇਗਾ?
ਇੱਕ ਪੇਟੀ ਵਿੱਚ 90 ਪਲੇਟਾਂ ਹਨ, ਜਿਹਨਾਂ ਉੱਤੇ 1 ਤੋਂ 90 ਤੱਕ ਸੰਖਿਆਵਾਂ ਲਿਖੀਆਂ ਹਨ।ਜੇਕਰ ਇਸ ਪੇਟੀ ਵਿੱਚੋਂ ਇੱਕ ਪਲੇਟ ਅਚਾਨਕ ਬਾਹਰ ਕੱਢੀ ਜਾਂਦੀ ਹੈ ਤਾ ਇਸਦੀ ਸੰਭਾਵਨਾ ਪਤਾ ਕਰੋ ਕਿ ਇਸ ਪਲੇਟ ਉੱਤੇ ਅੰਕਿਤ ਹੋਵੇਗੀ:-ਦੋ ਅੰਕਾਂ ਦੀ ਇੱਕ ਸੰਖਿਆ ।
ਇੱਕ ਪੇਟੀ ਵਿੱਚ 90 ਪਲੇਟਾਂ ਹਨ, ਜਿਹਨਾਂ ਉੱਤੇ 1 ਤੋਂ 90 ਤੱਕ ਸੰਖਿਆਵਾਂ ਲਿਖੀਆਂ ਹਨ।ਜੇਕਰ ਇਸ ਪੇਟੀ ਵਿੱਚੋਂ ਇੱਕ ਪਲੇਟ ਅਚਾਨਕ ਬਾਹਰ ਕੱਢੀ ਜਾਂਦੀ ਹੈ ਤਾ ਇਸਦੀ ਸੰਭਾਵਨਾ ਪਤਾ ਕਰੋ ਕਿ ਇਸ ਪਲੇਟ ਉੱਤੇ ਅੰਕਿਤ ਹੋਵੇਗੀ:-ਇੱਕ ਪੂਰਨ ਵਰਗ ਸੰਖਿਆ।
ਇੱਕ ਪੇਟੀ ਵਿੱਚ 90 ਪਲੇਟਾਂ ਹਨ, ਜਿਹਨਾਂ ਉੱਤੇ 1 ਤੋਂ 90 ਤੱਕ ਸੰਖਿਆਵਾਂ ਲਿਖੀਆਂ ਹਨ।ਜੇਕਰ ਇਸ ਪੇਟੀ ਵਿੱਚੋਂ ਇੱਕ ਪਲੇਟ ਅਚਾਨਕ ਬਾਹਰ ਕੱਢੀ ਜਾਂਦੀ ਹੈ ਤਾ ਇਸਦੀ ਸੰਭਾਵਨਾ ਪਤਾ ਕਰੋ ਕਿ ਇਸ ਪਲੇਟ ਉੱਤੇ ਅੰਕਿਤ ਹੋਵੇਗੀ:-5 ਨਾਲ ਵੰਡੀ ਜਾਣ ਵਾਲੀ ਇੱਕ ਸੰਖਿਆ।
ਮੰਨ ਲਓ ਤੁਸੀਂ ਇੱਕ ਪਾਸੇ ਨੂੰ ਚਿੱਤਰ 15.6 ਵਿੱਚ ਦਰਸਾਏ ਆਇਤਾਕਾਰ ਖੇਤਰ ਵਿੱਚ ਅਚਾਨਕ ਸੁੱਟਦੇ ਹੋ।ਇਸਦੀ ਕੀ ਸੰਭਾਵਨਾ ਹੈ ਕਿ ਇਹ ਪਾਸਾ 1m ਵਿਆਸ ਵਾਲੇ ਚੱਕਰ ਦੇ ਅੰਦਰ ਡਿੱਗੇਗਾ?
144 ਬਾਲ ਪੈੱਨਾਂ ਦੇ ਇਕ ਸਮੂਹ ਵਿੱਚ 20 ਬਾਲ ਪੈੱਨ ਖਰਾਬ ਹਨ ਅਤੇ ਬਾਕੀ ਠੀਕ ਹਨ। ਤੁਸੀਂ ਉਹੀ ਪੈੱਨ ਖਰੀਦਣਾ ਚਾਹੋਗੇ ਜਿਹੜਾ ਠੀਕ ਹੈ,ਪਰੰਤੂ ਖਰਾਬ ਪੈੱਨ ਤੁਸੀਂ ਖਰੀਦਣਾ ਨਹੀਂ ਚਾਹੋਗੇ।ਦੁਕਾਨਦਾਰ ਇਹਨਾਂ ਪੈੱਨਾਂ ਵਿੱਚੋਂ ਅਚਾਨਕ ਇੱਕ ਪੈੱਨ ਬਾਹਰ ਕੱਢ ਕੇ ਤੁਹਾਨੂੰ ਦਿੰਦਾ ਹੈ।ਇਸਦੀ ਕੀ ਸੰਭਾਵਨਾ ਹੈ ਕਿ (i) ਤੁਸੀਂ ਉਹ ਪੈੱਨ ਖਰੀਦੋਗੇ? (ii) ਤੁਸੀਂ ਉਹ ਪੈੱਨ ਨਹੀਂ ਖਰੀਦੋਗੇ?
ਇੱਕ ਵਿਦਿਆਰਥੀ ਇਹ ਤਰਕ ਦਿੰਦਾ ਹੈ ਕਿ 'ਇੱਥੇ ਕੁੱਲ 11 ਪਰਿਣਾਮ 2,3,4,5,6,7,8,9,10,11 ਅਤੇ 12 ਹੈ।ਇਸ ਕਰਕੇ ਹਰੇਕ ਦੀ ਸੰਭਾਵਨਾ 1/11 ਹੈ।' ਕੀ ਤੁਸੀਂ ਇਸ ਤਰਕ ਨਾਲ ਸਹਿਮਤ ਹੋ? ਕਾਰਨ ਸਹਿਤ ਉੱਤਰ ਦਿਓ।
ਇੱਕ ਖੇਡ ਵਿੱਚ ਇੱਕ ਰੁਪਏ ਦੇ ਸਿੱਕੇ ਨੂੰ ਤਿੰਨ ਵਾਰ ਉਛਾਲਿਆ ਜਾਂਦਾ ਹੈ ਅਤੇ ਹਰੇਕ ਵਾਰ ਦਾ ਪਰਿਣਾਮ ਲਿਖ ਲਿਆ ਜਾਂਦਾ ਹੈ।ਤਿੰਨੋ, ਪਰਿਣਾਮ ਸਮਾਨ ਹੋਣ ਤੇ, ਭਾਵ ਤਿੰਨ ਚਿੱਤ ਜਾਂ ਤਿੰਨ ਪਟ ਪ੍ਰਾਪਤ ਹੋਣ 'ਤੇ, ਹਨੀਫ ਖੇਡ ਵਿੱਚ ਜਿੱਤ ਜਾਏਗਾ, ਨਹੀਂ ਤਾਂ ੳੇਹ ਹਾਰ ਜਾਏਗਾ।ਹਨੀਫ ਦੇ ਖੇਡ ਵਿੱਚ ਹਾਰ ਜਾਣ ਦੀ ਸੰਭਾਵਨਾ ਪਤਾ ਕਰੋ।
ਇੱਕ ਪਾਸੇ ਨੂੰ ਦੋ ਵਾਰ ਸੁੱਟਿਆ ਜਾਂਦਾ ਹੈ।ਇਸਦੀ ਕੀ ਸੰਭਾਵਨਾ ਹੈ ਕਿ 5 ਕਿਸੇ ਵੀ ਵਾਰ ਨਹੀਂ ਆਏਗਾ? (ਸੰਕੇਤ: ਇੱਕ ਪਾਸੇ ਨੂੰ ਦੋ ਵਾਰ ਸੁੱਟਣਾ ਅਤੇ ਦੋ ਪਾਸਿਆਂ ਨੂੰ ਇੱਕੋ ਵਾਰ ਸੁੱਟਣਾ ਇੱਕ ਹੀ ਪ੍ਰਯੋਗ ਮੰਨਿਆ ਜਾਂਦਾ ਹੈ।)
ਇੱਕ ਪਾਸੇ ਨੂੰ ਦੋ ਵਾਰ ਸੁੱਟਿਆ ਜਾਂਦਾ ਹੈ।ਇਸਦੀ ਕੀ ਸੰਭਾਵਨਾ ਹੈ ਕਿ 5 ਘੱਟੋਂ ਘੱਟ ਇਕੋ ਵਾਰ ਆਏਗਾ? (ਸੰਕੇਤ: ਇੱਕ ਪਾਸੇ ਨੂੰ ਦੋ ਵਾਰ ਸੁੱਟਣਾ ਅਤੇ ਦੋ ਪਾਸਿਆਂ ਨੂੰ ਇੱਕੋ ਵਾਰ ਸੁੱਟਣਾ ਇੱਕ ਹੀ ਪ੍ਰਯੋਗ ਮੰਨਿਆ ਜਾਂਦਾ ਹੈ।)
ਇੱਕ ਥੈਲੇ ਵਿੱਚ 5 ਲਾਲ ਗੇਂਦਾਂ ਅਤੇ ਕੁਝ ਨੀਲੀਆਂ ਗੇਂਦਾ ਹਨ ਜੇਕਰ ਇਸ ਥੈਲੇ ਵਿੱਚੋਂ ਨੀਲੀ ਗੇਂਦ ਕੱਢਣ ਦੀ ਸੰਭਾਵਨਾ ਲਾਲ ਗੇਂਦ ਬਾਹਰ ਕੱਢਣ ਦੀ ਸੰਭਾਵਨਾ ਤੋਂ ਦੁੱਗਣੀ ਹੈ, ਤਾਂ ਥੈਲੇ ਵਿੱਚ ਨੀਲੀਆਂ ਗੇਂਦਾਂ ਦੀ ਸੰਖਿਆ ਪਤਾ ਕਰੋ।
ਇੱਕ ਪੇਟੀ ਵਿੱਚ 12 ਗੇਂਦਾ ਹਨ, ਜਿਹਨਾਂ ਵਿੱਚ x ਕਾਲੀਆਂ ਹਨ।ਜੇਕਰ ਇਸ ਵਿੱਚੋਂ ਇੱਕ ਗੇਂਦ ਅਚਾਨਕ ਬਾਹਰ ਕੱਢੀ ਜਾਂਦੀ ਹੈ ਤਾਂ ਇਸਦੀ ਸੰਭਾਵਨਾ ਪਤਾ ਕਰੋ ਕਿ ਇਹ ਗੇਂਦ ਕਾਲੀ ਹੈ। ਜੇਕਰ ਇਸ ਪੇਟੀ ਵਿੱਚ 6 ਕਾਲੀਆਂ ਗੇਂਦਾਂ ਹੋਰ ਪਾ ਦਿੱਤੀਆਂ ਜਾਣ, ਤਾਂ ਕਾਲੀ ਗੇਂਦ ਨਿਕਲਣ ਦੀ ਸੰਭਾਵਨਾ ਪਹਿਲੀ ਸੰਭਾਵਨਾ ਨਾਲੋਂ ਦੁੱਗਣੀ ਹੋ ਜਾਂਦੀ ਹੈ। x ਦਾ ਮੁੱਲ ਪਤਾ ਕਰੋ।
ਇੱਕ ਡੱਬੇ ਵਿੱਚ 24 ਬੰਟੇ ਹਨ ਜਿਹਨਾਂ ਵਿੱਚੋਂ ਕੁਝ ਹਰੇ ਹਨ ਅਤੇ ਬਾਕੀ ਨੀਲੇ ਹਨ। ਜੇਕਰ ਇਸ ਡੱਬੇ ਵਿੱਚੋਂ ਅਚਾਨਕ ਇੱਕ ਬੰਟਾ ਬਾਹਰ ਕੱਢਿਆ ਜਾਂਦਾ ਹੈ ਤਾਂ ਇਸ ਬੰਟੇ ਦੇ ਹਰਾ ਹੋਣ ਦੀ ਸੰਭਾਵਨਾ 2/3 ਹੈ। ਡੱਬੇ ਵਿੱਚ ਨੀਲੇ ਬੰਟਿਆਂ ਦੀ ਸੰਖਿਆ ਪਤਾ ਕਰੋ।
EXERCISE questions and complete solutions for chapter ਸੰਭਾਵਨਾ of PSEB (PUNJABI MEDIUM) of Class 10