Class 8 | MATHS |
Chapter | ਖੇਤਰਮਿਤੀ |
PSEB (PUNJABI MEDIUM) | EXERCISE |
Number Of Questions | 34 |
Academic Year | 2023-24 |
ਜਿਸ ਤਰ੍ਹਾਂ ਕਿ ਨਾਲ ਦਿੱਤੇ ਚਿੱਤਰ ਵਿੱਚ ਦਰਸਾਇਆ ਗਿਆ ਹੈ ਕਿ, ਇੱਕ ਆਇਤਾਕਾਰ ਅਤੇ ਇੱਕ ਵਰਗਾਕਾਰ ਖੇਤ ਦੇ ਮਾਪ ਦਿੱਤੇ ਗਏ ਹਨ। ਜੇ ਇਹਨਾਂ ਦੇ ਪਰਿਮਾਪ ਸਮਾਨ ਹੋਣ, ਤਾਂ ਕਿਸ ਖੇਤ ਦੇ ਖੇਤਰਫਲ ਜ਼ਿਆਦਾ ਹੋਵੇਗਾ
ਸ੍ਰੀਮਤੀ ਕੌਸ਼ਿਕ ਦੇ ਕੋਲ ਚਿੱਤਰ ਵਿੱਚ ਦਰਸਾਏ ਗਏ ਮਾਪ ਵਾਲਾ ਇੱਕ ਵਰਗਾਕਾਰ ਪਲਾਟ ਹੈ। ਉਹ ਪਲਾਟ ਦੇ ਵਿੱਚ ਇੱਕ ਘਰ ਬਣਾਉਣਾ ਚਾਹੁੰਦੀ ਹੈ। ਘਰ ਦੇ ਚਾਰੇ ਪਾਸੇ ਇੱਕ ਬਗੀਚੇ ਨੂੰ ਤਿਆਰ ਕੀਤਾ ਗਿਆ ਹੈ। Rs 55 ਪ੍ਰਤੀ ਵਰਗ ਮੀਟਰ ਦੀ ਦਰ ਨਾਲ ਇੱਸ ਬਗੀਚੇ ਨੂੰ ਤਿਆਰ ਕਰਨ ਦਾ ਖਰਚ ਪਤਾ ਕਰੋ।
ਜਿਸ ਤਰ੍ਹਾਂ ਕਿ ਚਿੱਤਰ ਵਿੱਚ ਦਰਸਾਇਆ ਗਿਆ ਹੈ, ਇੱਕ ਬਗੀਚੇ ਦਾ ਆਕਾਰ ਮੱਧ ਵਿੱਚ ਆਇਤਾਕਾਰ ਹੈ ਅਤੇ ਕਿਨਾਰਿਆਂ ਤੋਂ ਅਰਧ ਚੱਕਰ ਦੇ ਰੂਪ ਵਿੱਚ ਹੈ। ਇਸ ਬਗੀਚੇ ਦਾ ਪਰਿਮਾਪ ਅਤੇ ਖੇਤਰਫਲ ਪਤਾ ਕਰੋ। (ਆਇਤ ਦੀ ਲੰਬਾਈ 20-(3.5+3.5) ਮੀਟਰ ਹੈ। )
ਫਰਸ਼ ਬਣਾਉਣ ਦੇ ਲਈ ਉਪਯੋਗ ਕੀਤੀ ਜਾਣ ਵਾਲੀ ਇੱਕ ਟਾਈਲ ਦਾ ਆਕਾਰ ਸਮਾਂਤਰ ਚਤੁਰਭੁਜ ਦਾ ਹੈ ਜਿਸਦਾ ਅਧਾਰ 24cm ਅਤੇ ਇਸ ਦੀ ਸੰਗਤ ਉਚਾਈ 10cm ਹੈ। 1080 ਵਰਗ ਮੀਟਰ ਖੇਤਰਫਲ ਦੇ ਇੱਕ ਫਰਸ਼ ਨੂੰ ਢਕਣ ਦੇ ਲਈ ਇਸ ਤਰ੍ਹਾਂ ਦੀਆਂ ਕਿੰਨੀਆਂ ਟਾਈਲਾਂ ਦੀ ਜ਼ਰੂਰਤ ਹੈ ? (ਫਰਸ਼ ਦੀਆਂ ਨੁੱਕਰਾਂ ਨੂੰ ਢਕਣ ਦੇ ਲਈ ਤੁਸੀਂ ਟਾਈਲਾਂ ਨੂੰ ਲੋੜ ਅਨੁਸਾਰ ਕਿਸੇ ਵੀ ਰੂਪ ਵਿੱਚ ਤੋੜ ਸਕਦੇ ਹੋ)
ਇੱਕ ਕੀੜੀ ਕਿਸੇ ਫਰਸ਼ ‘ਤੇ ਖਿਲਰੇ ਹੋਏ ਵੱਖ-ਵੱਖ ਅਕਾਰਾਂ ਦੇ ਭੋਜਨ ਪਦਾਰਥ ਦੇ ਟੁਕੜਿਆਂ ਦੇ ਚਾਰੇ ਪਾਸੇ ਘੁੰਮ ਰਹੀ ਹੈ। ਭੋਜਨ ਪਦਾਰਥ ਦੇ ਕਿਸ ਟੁੱਕੜੇ ਲਈ ਕੀੜੀ ਨੂੰ ਲੰਬਾ ਚੱਕਰ ਲਗਾਉਣਾ ਪਵੇਗਾ? ਯਾਦ ਰੱਖੋ, ਚੱਕਰ ਦਾ ਘੇਰਾ, ਸੂਤਰ `c=2pir`, ਇੱਥੇ r ਚੱਕਰ ਦਾ ਅਰਧ ਵਿਆਸ ਹੈ, ਦੀ ਸਹਾਇਤਾ ਨਾਲ ਪ੍ਰਾਪਤ ਕੀਤਾ ਜਾ ਸਕਦਾ ਹੈ।
ਇੱਕ ਕੀੜੀ ਕਿਸੇ ਫਰਸ਼ ‘ਤੇ ਖਿਲਰੇ ਹੋਏ ਵੱਖ-ਵੱਖ ਅਕਾਰਾਂ ਦੇ ਭੋਜਨ ਪਦਾਰਥ ਦੇ ਟੁਕੜਿਆਂ ਦੇ ਚਾਰੇ ਪਾਸੇ ਘੁੰਮ ਰਹੀ ਹੈ। ਭੋਜਨ ਪਦਾਰਥ ਦੇ ਕਿਸ ਟੁੱਕੜੇ ਲਈ ਕੀੜੀ ਨੂੰ ਲੰਬਾ ਚੱਕਰ ਲਗਾਉਣਾ ਪਵੇਗਾ? ਯਾਦ ਰੱਖੋ, ਚੱਕਰ ਦਾ ਘੇਰਾ, ਸੂਤਰ `c=2pir`, ਇੱਥੇ r ਚੱਕਰ ਦਾ ਅਰਧ ਵਿਆਸ ਹੈ, ਦੀ ਸਹਾਇਤਾ ਨਾਲ ਪ੍ਰਾਪਤ ਕੀਤਾ ਜਾ ਸਕਦਾ ਹੈ।
ਇੱਕ ਕੀੜੀ ਕਿਸੇ ਫਰਸ਼ ‘ਤੇ ਖਿਲਰੇ ਹੋਏ ਵੱਖ-ਵੱਖ ਅਕਾਰਾਂ ਦੇ ਭੋਜਨ ਪਦਾਰਥ ਦੇ ਟੁਕੜਿਆਂ ਦੇ ਚਾਰੇ ਪਾਸੇ ਘੁੰਮ ਰਹੀ ਹੈ। ਭੋਜਨ ਪਦਾਰਥ ਦੇ ਕਿਸ ਟੁੱਕੜੇ ਲਈ ਕੀੜੀ ਨੂੰ ਲੰਬਾ ਚੱਕਰ ਲਗਾਉਣਾ ਪਵੇਗਾ? ਯਾਦ ਰੱਖੋ, ਚੱਕਰ ਦਾ ਘੇਰਾ, ਸੂਤਰ `c=2pir`, ਇੱਥੇ r ਚੱਕਰ ਦਾ ਅਰਧ ਵਿਆਸ ਹੈ, ਦੀ ਸਹਾਇਤਾ ਨਾਲ ਪ੍ਰਾਪਤ ਕੀਤਾ ਜਾ ਸਕਦਾ ਹੈ।
ਇੱਕ ਸਮਲੰਬ ਦਾ ਖੇਤਰਫਲ `34cm^2` ਹੈ ਅਤੇ ਇਸਦੀ ਉਚਾਈ 4cm ਹੈ। ਸਮਾਂਤਰ ਭੁਜਾਵਾਂ ਵਿੱਚੋਂ ਇੱਕ ਦੀ ਲੰਬਾਈ 10cm ਹੈ। ਦੂਸਰੀ ਸਮਾਂਤਰ ਭੁਜਾ ਦੀ ਲੰਬਾਈ ਪਤਾ ਕਰੋ।
ਇੱਕ ਸਮਲੰਬ ਦੇ ਆਕਾਰ ਦੇ ਖੇਤ ABCD ਦੀ ਵਾੜ ਦੀ ਲੰਬਾਈ 120m ਹੈ। ਜੇ BC=48m, CD = 17m ਅਤੇ AD = 40 m ਹਨ, ਤਾਂ ਇਸ ਖੇਤ ਦਾ ਖੇਤਰਫਲ ਪਤਾ ਕਰੋ। ਭੁਜਾ AB ਸਮਾਂਤਰ ਭੁਜਾਵਾਂ AD ਅਤੇ BC ਤੇ ਲੰਬ ਹੈ।
ਇੱਕ ਚਤੁਰਭੁਜ ਆਕਾਰ ਦੇ ਖੇਤ ਦਾ ਵਿਕਰਨ 24m ਹੈ ਅਤੇ ਬਾਕੀ ਸਨਮੁੱਖ ਸਿਖਰਾਂ ਤੋਂ ਇਸ ਦੇ ਵਿਕਰਨ ‘ਤੇ ਖਿੱਚੇ ਗਏ ਲੰਬ 8m ਅਤੇ 13m ਹਨ। ਖੇਤ ਦਾ ਖੇਤਰਫਲ ਪਤਾ ਕਰੋ।
ਇੱਕ ਸਮਚਤੁਰਭੁਜ ਦਾ ਖੇਤਰਫਲ ਪਤਾ ਕਰੋ ਜਿਸਦੀ ਭੁਜਾ 6cm ਅਤੇ ਸਿਖਰਲੰਬ 4 cm ਹੈ। ਜੇ ਇੱਕ ਵਿਕਰਨ ਦੀ ਲੰਬਾਈ 8 cm ਹੈ ਤਾਂ ਦੂਸਰੇ ਵਿਕਰਨ ਦੀ ਲੰਬਾਈ ਪਤਾ ਕਰੋ।
ਕਿਸੇ ਭਵਨ ਦੇ ਫਰਸ਼ ਤੇ ਸਮਚਤੁਰਭੁਜ ਦੇ ਅਕਾਰ ਦੀਆਂ 3000 ਟਾਈਲਾਂ ਹਨ ਅਤੇ ਇਸ ਵਿੱਚ ਹਰੇਕ ਵਿਕਰਨ 45 cm ਅਤੇ 30 cm ਲੰਬਾਈ ਦੇ ਹਨ। 4 ਰੁਪਏ ਪ੍ਰਤੀ ਵਰਗ ਮੀਟਰ ਦੀ ਦਰ ਨਾਲ ਇਸ ਫਰਸ਼ ਨੂੰ ਪਾਲਿਸ਼ ਕਰਨ ਦਾ ਖਰਚ ਪਤਾ ਕਰੋ।
ਮੋਹਨ ਇੱਕ ਸਮਲੰਬ ਦੇ ਆਕਾਰ ਦਾ ਖੇਤ ਖਰੀਦਣਾ ਚਾਹੁੰਦਾ ਹੈ। ਇਸ ਖੇਤ ਦੀ ਨਦੀ ਦੇ ਨਾਲ ਵਾਲੀ ਭੁਜਾ ਸੜਕ ਦੇ ਨਾਲ ਵਾਲੀ ਭੁਜਾ ਦੇ ਸਮਾਂਤਰ ਹੈ ਅਤੇ ਲੰਬਾਈ ਵਿੱਚ ਦੁੱਗਣੀ ਹੈ। ਜਡੇ ਇੱਸ ਖੇਤ ਦਾ ਖੇਤਰਫਲ `10.500 m^2` ਹੈ ਅਤੇ ਦੋ ਸਮਾਂਤਰ ਭੁਜਾਵਾਂ ਦੇ ਵਿਚਕਾਰਲੀ ਲੰਬ ਦੂਰੀ 100 m ਹੈ ਤਾਂ ਨਦੀ ਦੇ ਨਾਲ ਵਾਲੀ ਭੁਜਾ ਦੀ ਲੰਬਾਈ ਪਤਾ ਕੋਰ
ਨਾਲ ਦਿੱਤੇ ਫੋਟੋ ਫਰੇਮ ਦਾ ਬਾਹਰੀ ਅਤ ਅੰਦਰੂਨੀ ਮਾਪ `24cmxx28cm` ਅਤੇ `16cmxx20cm` ਹੈ। ਜੇਕਰ ਫਰੇਮ ਦੇ ਹਰੇਕ ਹਿੱਸੇ ਦੀ ਚੌੜਾਈ ਸਮਾਨ ਹੈ ਤਾਂ ਹਰੇਕ ਹਿੱਸੇ ਦਾ ਖੇਤਰਫਲ ਪਤਾ ਕਰੋ
ਦੋ ਘਣਾਵਕਾਰ ਡੱਬੇ ਹਨ ਜਿਸ ਤਰ੍ਹਾਂ ਕਿ ਨਾਲ ਦਿੱਤੇ ਚਿੱਤਰ ਵਿੱਚ ਦਰਸਾਇਆ ਗਿਆ ਹੈ। ਕਿਸ ਡੱਬੇ ਨੂੰ ਬਣਾਉਣ ਦੇ ਲਈ ਸਮੱਗਰੀ ਦੀ ਜ਼ਰੂਰਤ ਹੈ
`80cmxx48cmxx24cm` ਮਾਪ ਵਾਲੇ ਇੱਕ ਸੂਟਕੇਸ ਨੂੰ ਤਰਪਾਲ ਦੇ ਕੱਪੜੇ ਨਾਲ ਢਕਣਾ ਹੈ। ਇਸ ਤਰ੍ਹਾਂ ਦੇ 100 ਸੂਟਕੇਸਾਂ ਨੂੰ ਢਕਣ ਦੇ ਲਈ 96cm ਚੌੜਾਈ ਵਾਲੇ ਕਿੰਨੇ ਮੀਟਰ ਤਰਪਾਲ ਦੇ ਕੱਪੜੇ ਦੀ ਜ਼ਰੂਰਤ ਹੈ?
ਇੱਕ ਇਸ ਤਰ੍ਹਾਂ ਦੇ ਘਣ ਦੀ ਭੁਜਾ ਪਤਾ ਕਰੋ ਜਿਸਦੀ ਕੁੱਲ੍ਹ ਸਤ੍ਹਾ ਦਾ ਖੇਤਰਫਲ `600cm^2` ਹੈ।
ਰੁਖਸਾਰ ਨੇ `1mxx2mxx1.5m` ਮਾਪ ਵਾਲੀ ਇੱਕ ਪੇਟੀ ਨੂੰ ਬਾਹਰ ਤੋਂ ਪੇਟਂ ਕੀਤਾ। ਜੇ ਉਸਨੇ ਪੇਟੀ ਦੇ ਤਲ ਨੂੰ ਛੱਡ ਕੇ ਉਸਨੂੰ ਸਾਰੀ ਜਗ੍ਹਾ ਤੋਂ ਪੇਂਟ ਕੀਤਾ ਹੋਵੇ ਤਾਂ ਪਤਾ ਕਰੋ ਕਿ ਉਸਨੇ ਕਿੰਨੀ ਸਤ੍ਹਾ ਦੇ ਖੇਤਰਫਲ ਨੂੰ ਪੇਂਟ ਕੀਤਾ।
ਡੇਨੀਅਲ ਇੱਕ ਇਸ ਤਰ੍ਹਾਂ ਦੇ ਘਣਾਵਕਾਰ ਕਮਰੇ ਦੀਆਂ ਦੀਵਾਰਾਂ ਅਤੇ ਛੱਡ ਨੂੰ ਪੇਂਟ ਕਰ ਰਿਹਾ ਹੈ ਜਿਸਦੀ ਲੰਬਾਈ, ਚੌੜਾਈ ਅਤੇ ਉਚਾਈ ਕ੍ਰਮਵਾਰ 15m. 10m ਅਤੇ 7m ਹੈ। ਪੇਂਟ ਦੇ ਹਰੇਕ ਡੱਬੇ ਨਾਲ `100m^2` ਖੇਤਰਫਲ ਨੂੰ ਪੇਂਟ ਕੀਤਾ ਜਾ ਸਕਦਾ ਹੈ ਤਾਂ ਉਸ ਕਮਰੇ ਦੇ ਲਈ ਉਸ ਨੂੰ ਪੇਂਟ ਦੇ ਕਿੰਨੇ ਡੱਬਿਆਂ ਦੀ ਜ਼ਰੂਰਤ ਹੋਵੇਗੀ ?
ਵਰਣਨ ਕਰੋ ਕਿ ਸੱਜੇ ਪਾਸੇ ਦਿੱਤੇ ਗਏ ਚਿੱਤਰ ਕਿਸ ਤਰ੍ਹਾਂ ਸਮਾਨ ਹਨ ਅਤੇ ਕਿਸ ਤਰ੍ਹਾਂ ਇੱਕ ਦੂਸਰੇ ਤੋਂ ਵੱਖਰੇ ਹਨ ? ਕਿਸ ਡੱਬੇ ਦਾ ਪਾਸਵੀਂ ਸਤ੍ਹਾ ਦਾ ਖੇਤਰਫਲ ਜ਼ਿਆਦਾ ਹੈ
7m ਅਰਧ ਵਿਆਸ ਅਤੇ 3m ਉਚਾਈ ਵਾਲਾ ਇੱਕ ਬੰਦ ਵੇਲਣਾਕਾਰ ਟੈਂਕ ਕਿਸੇ ਧਾਤੂ ਦੀ ਇੱਕ ਚਾਦਰ ਨਾਲ ਬਣਿਆ ਹੋਇਆ ਹੈ। ਉਸ ਨੂੰ ਬਣਾਉਣ ਦੇ ਲਈ ਲੋੜੀਂਦੀ ਧਾਤੂ ਦੀ ਚਾਦਰ ਦੀ ਮਾਤਰਾ ਪਤਾ ਕਰੋ।
ਇੱਕ ਖੋਖਲੇ ਵੇਲਣ ਦੀ ਪਾਸਵੀਂ ਸਤ੍ਹਾ ਦਾ ਖੇਤਰਫਲ `4224 cm^2` ਹੈ। ਇਸ ਤੋਂ ਇਸਦੀ ਉੱਚਾਈ ਦੇ ਅਨੁਸਾਰ ਕੱਟਦੇ 33cm ਚੌੜਾਈ ਦੀ ਇੱਕ ਆਇਤਾਕਾਰ ਚਾਦਰ ਚਾਦਰ ਬਣਾਈ ਜਾਂਦੀ ਹੈ। ਆਇਤਾਕਾਰ ਚਾਦਰ ਦਾ ਪਰਿਮਾਪ ਪਤਾ ਕਰੋ।
ਕਿਸੇ ਸੜਕ ਨੂੰ ਪੱਧਰਾ ਕਰਨ ਲਈ ਇੱਕ ਰੋਡਰੋਲਰ ਨੂੰ ਸੜਕ ਦੇ ਉੱਪਰ ਇੱਕ ਵਾਰ ਘੁੰਮਣ ਲਈ 750 ਚੱਕਰ ਲਗਾਉਣੇ ਪੈਂਦੇ ਹਨ। ਜੇ ਰੋਡਰੋਲਰ ਦਾ ਵਿਆਸ 84 cm ਅਤੇ 1 m ਲੰਬਾਈ ਹੋਵੇ ਤਾਂ ਸੜਕ ਦਾ ਖੇਤਰਫਲ ਪਤਾ ਕਰੋ।
ਇੱਕ ਕੰਪਨੀ ਆਪਣੇ ਦੁੱਧ ਪਾਉਡਰ ਨੂੰ ਇਸ ਤਰ੍ਹਾਂ ਦੇ ਵੇਲਣਾਕਾਰ ਬਰਤਨਾਂ ਵਿੱਚ ਪੈਕ ਕਰਦੀ ਹੈ ਜਿਹਨਾਂ ਦਾ ਵਿਆਸ 14cm ਅਤੇ ਉਚਾਈ 20 cm ਹੈ। ਕੰਪਨੀ ਬਰਤਨ ਦੀ ਸਤ੍ਹਾ ਦੇ ਚਾਰੇ ਪਾਸੇ ਇੱਕ ਲੇਬਲ ਲਗਾਉਂਦੀ ਹੈ (ਜਿਸ ਤਰ੍ਹਾਂ ਕਿ ਚਿੱਤਰ ਵਿੱਚ ਦਰਸਾਇਆ ਗਿਆ ਹੈ) ਜੇ ਇਹ ਲੇਬਲ ਬਰਤਨ ਦੇ ਤਲ ਅਤੇ ਸਿਖਰ ਦੋਨਾਂ ਤੋਂ 2 cm ਦੀ ਦੂਰੀ ‘ਤੇ ਚਿਪਕਾਇਆ ਜਾਂਦਾ ਹੈ ਤਾਂ ਲੇਬਲ ਦਾ ਖੇਤਰਫਲ ਕੀ ਹੈ
ਤੁਹਾਨੂੰ ਇੱਕ ਵੇਲਣਕਾਰ ਟੈਂਕ ਦਿੱਤਾ ਗਿਆ ਹੈ, ਹੇਠਾਂ ਲਿਖੇ ਵਿੱਚੋਂ ਕਿਸ ਸਥਿਤੀ ਵਿੱਚ ਤੁਸੀਂ ਉਸਦੀ ਸਤ੍ਹਾਂ ਦਾ ਖੇਤਰਫਲ ਪਤਾ ਕਰੋਗੇ ਅਤੇ ਕਿਸ ਸਥਿਤੀ ਵਿੱਚ ਆਇਤਨ : ਇਹ ਪਤਾ ਕਰਨ ਦੇ ਲਈ ਇਸ ਵਿੱਚ ਕਿੰਨਾ ਪਾਣੀ ਰੱਖਿਆ ਜਾ ਸਕਦਾ ਹੈ।
ਤੁਹਾਨੂੰ ਇੱਕ ਵੇਲਣਕਾਰ ਟੈਂਕ ਦਿੱਤਾ ਗਿਆ ਹੈ, ਹੇਠਾਂ ਲਿਖੇ ਵਿੱਚੋਂ ਕਿਸ ਸਥਿਤੀ ਵਿੱਚ ਤੁਸੀਂ ਉਸਦੀ ਸਤ੍ਹਾਂ ਦਾ ਖੇਤਰਫਲ ਪਤਾ ਕਰੋਗੇ ਅਤੇ ਕਿਸ ਸਥਿਤੀ ਵਿੱਚ ਆਇਤਨ : ਇਸਦਾ ਪਲੱਸਤਰ ਕਰਨ ਦੇ ਲਈ ਲੋੜੀਂਦੀ ਸੀਮੇਂਟ ਬੋਰੀਆਂ ਦੀ ਸੰਖਿਆ ।
ਤੁਹਾਨੂੰ ਇੱਕ ਵੇਲਣਕਾਰ ਟੈਂਕ ਦਿੱਤਾ ਗਿਆ ਹੈ, ਹੇਠਾਂ ਲਿਖੇ ਵਿੱਚੋਂ ਕਿਸ ਸਥਿਤੀ ਵਿੱਚ ਤੁਸੀਂ ਉਸਦੀ ਸਤ੍ਹਾਂ ਦਾ ਖੇਤਰਫਲ ਪਤਾ ਕਰੋਗੇ ਅਤੇ ਕਿਸ ਸਥਿਤੀ ਵਿੱਚ ਆਇਤਨ : ਇਸ ਵਿਚਲੇ ਪਾਣੀ ਨਾਲ ਭਰੇ ਜਾਣ ਵਾਲੇ ਛੋਟੇ ਟੈਂਕਾਂ ਦੀ ਸੰਖਿਆ।
ਵੇਲਣ A ਦਾ ਵਿਆਸ 7cm ਅਤੇ ਉਚਾਈ 14 cm ਹੈ। ਵੇਲਣ B ਦਾ ਵਿਆਸ 14cm ਅਤੇ ਉਚਾਈ 7cm ਹੈ। ਗਣਨਾ ਕੀਤੇ ਬਿਨ੍ਹਾਂ ਕੀ ਤੁਸੀਂ ਦੱਸ ਸਕਦੇ ਹੋ ਕਿ ਇਹਨਾਂ ਦੋਨਾਂ ਵਿੱਚ ਕਿਸਦਾ ਆਇਤਨ ਜ਼ਿਆਦਾ ਹੈ ? ਦੋਨਾਂ ਵੇਲਣਾਂ ਦਾ ਆਇਤਨ ਪਤਾ ਕਰਦੇ ਹੋਏ ਇਸਦੀ ਪੜਤਾਲ ਕਰੋ। ਜਾਂਚ ਕਰੋ ਕਿ ਕੀ ਜਿਆਦਾ ਆਇਤਨ ਵਾਲੇ ਵੇਲਣ ਦੀ ਸਤ੍ਹਾਂ ਦਾ ਖੇਤਰਫਲ ਵੀ ਜ਼ਿਆਦਾ ਹੈ ?
ਇੱਕ ਘਣਾਵ ਦਾ ਮਾਪ `60cmxx54cmxx30cm` ਹੈ। ਇਸ ਘਣਾਵ ਦੇ ਅੰਦਰ 6cm ਭੁਜਾ ਵਾਲੇ ਕਿੰਨੇ ਛੋਟੇ ਘਣ ਰੱਖੇ ਜਾ ਸਕਦੇ ਹਨ।
ਇੱਕ ਇਸ ਤਰ੍ਹਾਂ ਦੇ ਵੇਲਣ ਦੀ ਉਚਾਈ ਪਤਾ ਕਰੋ ਜਿਸਦਾ ਅਰਧ ਵਿਆਸ `1.54m^3` ਅਤੇ ਜਿਸਦਾ ਆਧਾਰ ਦਾ ਵਿਆਸ 140cm ਹੈ ?
ਇੱਕ ਦੁੱਧ ਦਾ ਟੈਂਕ ਵੇਲਣ ਦੇ ਆਕਾਰ ਦਾ ਹੈ ਜਿਸ ਦਾ ਅਰਧ ਵਿਆਸ 1.5m ਅਤੇ ਲੰਬਾਈ 7m ਹੈ। ਇਸ ਟੈਂਕ ਵਿੱਚ ਭਰੇ ਜਾ ਸਕਣ ਵਾਲੇ ਦੁੱਦ ਦੀ ਮਾਤਰਾ ਲਿਟਰ ਵਿੱਚ ਪਤਾ ਕਰੋ।
ਜੇਕਰ ਘਣ ਦੇ ਹਰੇਕ ਕਿਨਾਰੇ ਨੂੰ ਦੁੱਗਣਾ ਕਰ ਦਿੱਤਾ ਜਾਵੇ, ਤਾਂ ਇਸਦੇ ਸਤ੍ਹਾ ਦੇ ਖੇਤਰਫਲ ਵਿੱਚ ਕਿੰਨੇ ਗੁਣਾ ਵਾਧਾ ਹੋਵੇਗਾ?
ਜੇਕਰ ਘਣ ਦੇ ਹਰੇਕ ਕਿਨਾਰੇ ਨੂੰ ਦੁੱਗਣਾ ਕਰ ਦਿੱਤਾ ਜਾਵੇ, ਤਾਂ ਇਸਦੇ ਆਇਤਨ ਵਿੱਚ ਕਿੰਨੇ ਗੁਣਾ ਵਾਧਾ ਹੋਵੇਗਾ?
ਇੱਕ ਟੈਂਕ ਅੰਦਰ 60 ਲਿਟਰ ਪ੍ਰਤੀ ਮਿੰਟ ਦੀ ਦਰ ਨਾਲ ਪਾਣੀ ਡਿੱਗ ਰਿਹਾ ਹੈ। ਜੇਕਰ ਟੈਂਕ ਦਾ ਆਇਤਨ `108m^3` ਹੈ, ਤਾਂ ਪਤਾ ਕਰੋ ਕਿ ਇਸ ਟੈਂਕ ਨੂੰ ਭਰਨ ਵਿੱਚ ਕਿੰਨੇ ਘੰਟੇ ਲੱਗਣਗੇ।
EXERCISE questions and complete solutions for chapter ਖੇਤਰਮਿਤੀ of PSEB (PUNJABI MEDIUM) of Class 8