Class 8 | MATHS |
Chapter | ਸਿੱਧਾ ਅਤੇ ਉਲਟ ਸਮਾਨ ਅਨੁਪਾਤ |
PSEB (PUNJABI MEDIUM) | EXERCISE |
Number Of Questions | 23 |
Academic Year | 2023-24 |
ਇਕ ਰੇਲਵੇ ਸਟੇਸ਼ਨ ਦੇ ਨੇੜੇ ਕਾਰ ਪਾਰਕਿੰਗ ਫ਼ੀਸ ਇਸ ਤਰ੍ਹਾਂ ਹੈ -
ਇੱਕ ਪੇਂਟ ਦੇ ਮੂਲ ਮਿਸ਼ਰਨ ਦੇ 8 ਭਾਗਾਂ ਵਿੱਚ ਲਾਲ ਰੰਗ ਦੇ ਪਦਾਰਥ ਦਾ 1 ਭਾਗ ਮਿਲਾਕੇ ਮਿਸ਼ਰਨ ਤਿਆਰ ਕੀਤਾ ਜਾਂਦਾ ਹੈ। ਹੇਠਾਂ ਲਿਖੀ ਸਾਰਣੀ ਵਿੱਚ, ਮੂਲ ਮਿਸ਼ਰਨ ਦੇ ਉਹ ਭਾਗ ਪਤਾ ਕਰੋ ਜਿਨ੍ਹਾਂ ਨੂੰ ਮਿਲਾਏ ਜਾਣ ਦੀ ਜ਼ਰੂਰਤ ਹੈ
ਪ੍ਰਸ਼ਨ 2 ਵਿੱਚ ਜੇ ਲਾਲ ਰੰਗ ਦਾ ਪਦਾਰਥ ਦੇ 1 ਭਾਗ ਦੇ ਲਈ 75 mL ਮੂਲ ਮਿਸ਼ਰਨ ਦੀ ਜ਼ਰੂਰਤ ਹੈ, ਤਾਂ ਮੂਲ ਮਿਸ਼ਰਨ ਦੇ 1800mL ਵਿੱਚ ਸਾਨੂੰ ਕਿੰਨਾ ਲਾਲ ਰੰਗ ਦਾ ਪਦਾਰਥ ਮਿਲਾਉਣਾ ਚਾਹੀਦਾ ਹੈ?
ਇੱਕ ਬੈਕਟੀਰੀਆ ਜਾਂ ਜੀਵਾਣੂ ਦੇ ਫੋਟੋਗ੍ਰਾਫ (ਚਿੱਤਰ) ਨੂੰ 50.000 ਗੁਣਾ ਵੱਡਾ ਕਰਨ ਤੇ ਉਸਦੀ ਲੰਬਾਈ 5cm ਹੋ ਜਾਂਦੀ ਹੈ। ਇਸ ਬੈਕਟੀਰੀਆ ਦੀ ਅਸਲ ਲੰਬਾਈ ਕੀ ਹੈ? ਜੇਕਰ ਫੋਟੋਗ੍ਰਾਫ ਨੂੰ ਸਿਰਫ਼ 20,000 ਗੁਣਾ ਵੱਡਾ ਕੀਤਾ ਜਾਵੇ, ਤਾਂ ਉਸਦੀ ਵਧਾਈ ਗਈ ਲੰਬਾਈ ਕੀ ਹੋਵੇਗੀ?
ਇੱਕ ਜਹਾਜ਼ ਦੇ ਮਾਡਲ ਵਿੱਚ, ਉਸਦਾ ਮਸਤੂਲ 9 cm ਉੱਚਾ ਹੈ, ਜਦ ਕਿ ਅਸਲ ਵਿੱਚ ਜਹਾਜ਼ ਦਾ ਮਸਤੂਲ 12cm ਉੱਚਾ ਹੈ। ਜੇ ਜਹਾਜ ਦੀ ਲੰਬਾਈ 28 cm ਹੈ, ਤਾਂ ਉਸਦੇ ਮਾਡਲ ਦੀ ਲੰਬਾਈ ਕਿੰਨੀ ਹੈ
ਰਸ਼ਮੀ ਦੇ ਕੋਲ ਇੱਕ ਸੜਕ ਦਾ ਨਕਸ਼ਾ ਹੈ, ਜਿਸਦੇ ਪੈਮਾਨੇ ਵਿੱਚ 1cm ਦੀ ਦੂਰੀ 18km ਦਰਸਾਉਂਦੀ ਹੈ। ਉਹ ਸੜਕ ਤੇ ਆਪਣੀ ਗੱਡੀ ਤੋਂ 72km ਦੀ ਦੂਰੀ ਤੈਅ ਕਰਦੀ ਹੈ। ਉਸ ਦੇ ਦੁਆਰਾ ਤੈਅ ਕੀਤੀ ਗਈ ਦੂਰੀ ਨਕਸ਼ੇ ਵਿੱਚ ਕੀ ਹੋਵੇਗੀ?
ਇੱਕ 5 m 60 cm ਉੱਚੇ ਖੜ੍ਹਵੇਂ ਖੰਭੇ ਦੇ ਪਰਛਾਵੇਂ ਦੀ ਲੰਬਾਈ 3m 20 cm ਹੈ। ਉਸ ਸਮੇਂ ਪਤਾ ਕਰੋ - ਉਸ ਖੰਭੇ ਦੀ ਉਚਾਈ ਜਿਸਦੇ ਪਰਛਾਵੇਂ ਦੀ ਲੰਬਾਈ 5m ਹੈ।
ਹੇਠਾਂ ਲਿਖੇ ਵਿੱਚ ਕਿਹੜੇ ਉਲਟ ਸਮਾਨ ਅਨੁਪਾਤ ਵਿੱਚ ਹਨ : ਕਿਸੇ ਕੰਮ ਤੇ ਲੱਗੇ ਵਿਅਕਤੀਆਂ ਦੀ ਸੰਖਿਆ ਅਤੇ ਉਸ ਕੰਮ ਨੂੰ ਪੂਰਾ ਕਰਨ ਵਿੱਚ ਲੱਗਾ ਸਮਾਂ ।
ਹੇਠਾਂ ਲਿਖੇ ਵਿੱਚ ਕਿਹੜੇ ਉਲਟ ਸਮਾਨ ਅਨੁਪਾਤ ਵਿੱਚ ਹਨ : ਇੱਕ ਸਮਾਨ ਚਾਲ ਨਾਲ ਕਿਸੇ ਯਾਤਰਾ ਵਿੱਚ ਲਿਆ ਗਿਆ ਸਮਾਂ ਅਤੇ ਤੈਅ ਕੀਤੀ ਦੂਰੀ।
ਹੇਠਾਂ ਲਿਖੇ ਵਿੱਚ ਕਿਹੜੇ ਉਲਟ ਸਮਾਨ ਅਨੁਪਾਤ ਵਿੱਚ ਹਨ : ਖੇਤੀ ਕੀਤੀ ਗਈ ਜ਼ਮੀਨ ਦਾ ਖੇਤਰਫਲ ਅਤੇ ਕੱਟੀ ਗਈ ਫਸਲ।
ਹੇਠਾਂ ਲਿਖੇ ਵਿੱਚ ਕਿਹੜੇ ਉਲਟ ਸਮਾਨ ਅਨੁਪਾਤ ਵਿੱਚ ਹਨ : ਇੱਕ ਨਿਸ਼ਚਿਤ ਯਾਤਰਾ ਵਿੱਚ ਲਿਆ ਗਿਆ ਸਮਾਂ ਅਤੇ ਵਾਹਨ ਦੀ ਚਾਲ ।
ਹੇਠਾਂ ਲਿਖੇ ਵਿੱਚ ਕਿਹੜੇ ਉਲਟ ਸਮਾਨ ਅਨੁਪਾਤ ਵਿੱਚ ਹਨ : ਕਿਸੇ ਦੇਸ਼ ਦੀ ਜਨਸੰਖਿਆ ਅਤੇ ਪ੍ਰਤੀ ਵਿਅਕਤੀ ਜ਼ਮੀਨ ਦਾ ਖੇਤਰਫਲ।
ਇੱਕ ਟੈਲੀਵਿਜ਼ਨ ਗੇਮ ਸ਼ੋ ਵਿੱਚ Rs 1,00,000 ਦੀ ਇਨਾਮੀ ਰਾਸ਼ੀ ਜੇਤੂਆਂ ਵਿੱਚ ਬਰਾਬਰ ਰੂਪ ਵਿੱਚ ਵੰਡੀ ਜਾਣੀ ਹੈ। ਹੇਠਾ ਲਿਖੀ ਸਾਰਣੀ ਨੂੰ ਪੂਰਾ ਕਰੋ ਅਤੇ ਪਤਾ ਕਰੋ ਕਿ ਕੀ ਇੱਕ ਵਿਅਕਤੀਗਤ ਜੇਤੂ ਨੂੰ ਦਿੱਤੇ ਜਾਣ ਵਾਲੇ ਇਨਾਮ ਦੀ ਧਨ ਰਾਸ਼ੀ ਜੇਤੂਆਂ ਦੀ ਸੰਖਿਆ ਦੇ ਸਿੱਧੇ ਸਮਾਨ ਅਨੁਪਾਤ ਵਿੱਚ ਹੈ ਜਾਂ ਉਲਟ ਸਮਾਨ ਅਨੁਪਾਤ ਵਿੱਚ ਹੈ
ਰਹਿਮਾਨ ਤੀਲੀਆਂ ਜਾਂ ਡੰਡਿਆਂ ਦੀ ਵਰਤੋਂ ਕਰਦੇ ਹੋਏ, ਇੱਕ ਪਹੀਆ ਬਣਾ ਰਿਹਾ ਹੈ। ਉਹ ਬਰਾਬਰ ਤੀਲੀਆਂ ਇਸ ਤਰ੍ਹਾਂ ਲਗਾਉਣਾ ਚਾਹੁੰਦਾ ਹੈ ਕਿ ਕਿਸੇ ਵੀ ਲਗਾਤਾਰ ਤੀਲੀਆਂ ਦੇ ਜੋੜਿਆਂ ਦੇ ਵਿਚਕਾਰ ਦੇ ਕੋਣ ਬਰਾਬਰ ਹੋਣ
ਹੇਠ ਲਿਖੀ ਸਾਰਣੀ ਨੂੰ ਪੂਰ ਕਰਕੇ, ਉਸਦੀ ਸਹਾਇਤਾ ਕਰੋ:
ਜੇ ਲਗਾਤਾਰ ਤੀਲੀਆਂ ਦੇ ਹਰੇਕ ਜੋੜੇ ਵਿਚਲਾ ਕੋਣ `40^@` ਹੈ, ਤਾਂ ਜ਼ਰੂਰੀ ਤੀਲੀਆਂ ਦੀ ਸੰਖਿਆ ਕਿੰਨੀ ਹੋਵੇਗੀ?
ਜੇਕਰ ਕਿਸੇ ਡੱਬੇ ਦੀ ਮਿਠਾਈ ਨੂੰ 24 ਬੱਚਿਆਂ ਵਿੱਚ ਵੰਡਿਆ ਜਾਵੇ ਤਾਂ, ਹਰੇਕ ਬੱਚੇ ਨੂੰ 5 ਮਿਠਾਈਆਂ ਮਿਲਦੀਆਂ ਹਨ। ਜੇ ਬੱਚਿਆਂ ਦੀ ਸੰਖਿਆ ਵਿੱਚ 4 ਦੀ ਕਮੀ ਹੋ ਜਾਵੇ, ਤਾਂ ਹਰੇਕ ਬੱਚੇ ਨੂੰ ਕਿੰਨੀਆਂ ਮਿਠਾਈਆਂ ਮਿਲਣਗੀਆਂ ?
ਇੱਕ ਕਿਸਾਨ ਦੀ ਡੇਅਰੀ ਵਿੱਚ 20 ਪਸ਼ੂਆਂ ਦੇ ਲਈ 6 ਦਿਨ ਦਾ ਭੋਜਨ ਪਿਆ ਹੈ। ਜੇ ਇਸ ਡੇਅਰੀ ਵਿੱਚ 10 ਪਸ਼ੂ ਹੋਰ ਆ ਜਾਣ, ਤਾਂ ਇਹ ਭੋਜਨ ਕਿੰਨੇ ਦਿਨ ਤੱਕ ਕਾਫੀ ਹੋਵੇਗਾ?
ਇੱਕ ਠੇਕੇਦਾਰ ਇਹ ਗਣਨਾ ਕਰਦਾ ਹੈ ਕਿ ਜਸਮਿੰਦਰ ਦੇ ਘਰ ਵਿੱਚ ਦੁਬਾਰਾ ਤਾਰ ਲਗਾਉਣ ਦਾ ਕੰਮ 3 ਵਿਅਕਤੀ 4 ਦਿਨ ਵਿੱਚ ਕਰ ਸਕਦੇ ਹਨ। ਜੇ ਉਹ ਤਿੰਨ ਦੀ ਥਾਂ ਤੇ ਚਾਰ ਵਿਅਕਤੀਆਂ ਨੂੰ ਇਸ ਕੰਮ ਤੇ ਲਗਾਉਂਦਾ ਹੈ, ਤਾਂ ਇਹ ਕੰਮ ਕਿੰਨੇ ਦਿਨਾਂ ਵਿੱਚ ਪੂਰਾ ਹੋ ਜਾਵੇਗਾ?
ਬੋਤਲਾਂ ਦੇ ਇੱਕ ਬੈਚ ਨੂੰ 25 ਬਕਸਿਆਂ ਵਿੱਚ ਰੱਖਿਆ ਜਾਂਦਾ ਹੈ, ਜੇ ਹਰੇਕ ਬਕਸੇ ਵਿੱਚ 12 ਬੋਤਲਾਂ ਹਨ। ਜੇ ਇਹ ਬੈਚ ਦੀਆਂ ਬੋਤਲਾਂ ਨੂੰ ਇਸ ਤਰ੍ਹਾਂ ਰੱਖਿਆ ਜਾਵੇ ਤਾਂ ਕਿ ਹਰੇਕ ਬਕਸੇ ਵਿੱਚ 20 ਬੋਤਲਾਂ ਹੋਣ, ਤਾਂ ਕਿੰਨੇ ਬਕਸੇ ਭਰੇ ਜਾਣਗੇ
ਇੱਕ ਫੈਕਟਰੀ ਨੂੰ ਕੁਝ ਵਸਤੂਆਂ 63 ਦਿਨਾਂ ਵਿੱਚ ਬਣਾਉਣ ਦੇ ਲਈ 42 ਮਸ਼ੀਨਾਂ ਦੀ ਜ਼ਰੂਰਤ ਹੁੰਦੀ ਹੈ। ਉਨ੍ਹੀਆਂ ਹੀ ਵਸਤੂਆਂ 54 ਦਿਨ ਵਿੱਚ ਬਣਾਉਣ ਦੇ ਲਈ, ਕਿੰਨੀਆਂ ਮਸ਼ੀਨਾਂ ਦੀ ਜ਼ਰੂਰਤ ਹੋਵੇਗੀ?
ਇੱਕ ਕਾਰ ਇੱਕ ਸਥਾਨ ਤੱਕ ਪਹੁੰਚਣ ਵਿੱਚ 60km/h ਦੀ ਚਾਲ ਵਿੱਚ ਚੱਲ ਕੇ 2 ਘੰਟਿਆਂ ਦਾ ਸਮਾਂ ਲੈਂਦੀ ਹੈ। 80km/h ਦੀ ਚਾਲ ਨਾਲ ਉਸ ਕਾਰ ਨੂੰ ਕਿੰਨਾ ਸਮਾਂ ਲੱਗੇਗਾ?
ਦੋਂ ਵਿਅਕਤੀ ਇੱਕ ਘਰ ਵਿੱਚ ਨਵੀਂਆਂ ਖਿੜਕੀਆਂ 3 ਦਿਨ ਵਿੱਚ ਲਗਾ ਸਕਦੇ ਹਨ ਕੰਮ ਸ਼ੁਰੂ ਹੋਣ ਤੋਂ ਪਹਿਲਾਂ, ਇੱਕ ਵਿਅਕਤੀ ਬੀਮਾਰ ਹੋ ਜਾਂਦਾ ਹੈ। ਹੁਣ ਇਹ ਕੰਮ ਕਿੰਨੇ ਦਿਨ ਵਿੱਚ ਪੂਰਾ ਹੋ ਜਾਵੇਗਾ ?
ਦੋਂ ਵਿਅਕਤੀ ਇੱਕ ਘਰ ਵਿੱਚ ਨਵੀਂਆਂ ਖਿੜਕੀਆਂ 3 ਦਿਨ ਵਿੱਚ ਲਗਾ ਸਕਦੇ ਹਨ ਇੱਕ ਹੀ ਦਿਨ ਵਿੱਚ ਖਿੜਕੀਆਂ ਲਗਾਵਾਉਣ ਦੇ ਲਈ, ਕਿੰਨੇ ਵਿਅਕਤੀਆਂ ਦੀ ਜ਼ਰੂਰਤ ਹੋਵੇਗੀ।
ਕਿਸੇ ਸਕੂਲ ਵਿੱਚ, 45 ਮਿੰਟ ਦੀ ਅੰਤਰਾਲ ਦੇ 8 ਪੀਰੀਅਡ ਹੁੰਦੇ ਹਨ। ਇਹ ਕਲਪਨਾ ਕਰਦੇ ਹੋਏ ਕਿ ਸਕੂਲ ਦੇ ਕੰਮ ਦਾ ਸਮਾਂ ਉਨਾਂ ਹੀ ਹੁੰਦਾ ਹੈ, ਜੇਕਰ ਸਕੂਲ ਵਿੱਚ ਬਰਾਬਰ ਅੰਤਰਾਲ ਦੇ 9 ਪੀਰੀਅਡ ਹੋਣ, ਤਾਂ ਹਰੇਕ ਪੀਰੀਅਡ ਕਿੰਨੇ ਸਮੇਂ ਦਾ ਹੋਵੇਗਾ?
EXERCISE questions and complete solutions for chapter ਸਿੱਧਾ ਅਤੇ ਉਲਟ ਸਮਾਨ ਅਨੁਪਾਤ of PSEB (PUNJABI MEDIUM) of Class 8