Class 9 | PHYSICS |
Chapter | ਧੁਨੀ |
PSEB (PUNJABI MEDIUM) | Exercise |
Number Of Questions | 19 |
Academic Year | 2023-24 |
ਧੁਨੀ ਕੀ ਹੈ ਅਤੇ ਇਹ ਕਿਵੇਂ ਉਤਪੰਨ ਹੁੰਦੀ ਹੈ ?
ਇੱਕ ਚਿੱਤਰ ਦੀ ਸਹਾਇਤਾ ਨਾਲ ਵਰਣਨ ਕਰੋ ਕਿ ਧੁਨੀ ਦੇ ਸ੍ਰੋਤ ਨੇੜੇ ਵਾਯੂ ਵਿੱਚ ਨਪੀੜਨ (compressions) ਅਤੇ ਵਿਰਲਾ (rarefaction) ਕਿਵੇਂ ਉਤਪੰਨ ਹੁੰਦੇ ਹਨ ?
ਕਿਹੜੇ ਪ੍ਰਯੋਗ ਨਾਲ ਇਹ ਦਰਸਾਇਆ ਜਾ ਸਕਦਾ ਹੈ ਕਿ ਧੁਨੀ ਸੰਚਾਰਣ ਦੇ ਲਈ ਪਦਾਰਥਮਈ ਮਾਧਿਅਮ (material medium) ਦੀ ਜ਼ਰੂਰਤ ਹੁੰਦੀ ਹੈ।
ਧੁਨੀ ਨੂੰ ਲੰਬੇ-ਦਾਅ ਜਾਂ ਲਾਂਗੀਚਿਊਡੀਨਲ ਤਰੰਗ ਕਿਉਂ ਕਹਿੰਦੇ ਹਨ ?
ਧੁਨੀ ਦਾ ਕਿਹੜਾ ਗੁਣ ਕਿਸੇ ਹਨੇਰੇ ਕਮਰੇ ਵਿੱਚ ਹੋਰ ਸਾਥੀਆਂ ਨਾਲ ਬੈਠੇ ਤੁਹਾਡੇ ਮਿੱਤਰ ਦੀ ਅਵਾਜ਼ ਪਹਿਚਾਣ ਵਿੱਚ ਤੁਹਾਡੀ ਸਹਾਇਤਾ ਕਰਦਾ ਹੈ ?
ਬਦਲ ਦੀ ਗਰਜ ਅਤੇ ਚਮਕ ਨਾਲ-ਨਾਲ ਇਕੋ ਸਮੇਂ ਉਤਪੰਨ ਹੁੰਦੇ ਹਨ। ਪਰੰਤੂ ਚਮਕ ਦਿਖਾਈ ਦੇਣ ਦੇ ਕੁਝ ਸੈਕਿੰਡ ਬਾਅਦ ਗਰਜ ਸੁਣਾਈ ਦੇਂਦੀ ਹੈ। ਅਜਿਹਾ ਕਿਉਂ ਹੁੰਦਾ ਹੈ।
ਕਿਸੇ ਵਿਅਕਤੀ ਦੀ ਔਸਤ ਸੁਣਨਯੋਗ ਸੀਮਾ (hearing range) 20Hz ਤੋਂ 20kHz ਹੈ। ਇਹਨਾਂ ਦੋ ਆਵ੍ਰਿਤੀਆਂ ਦੇ ਲਈ ਧੁਨੀ ਤਰੰਗਾਂ ਦੀ ਤਰੰਗ ਲੰਬਾਈ ਪਤਾ ਕਰੋ। ਹਵਾ ਵਿੱਚ ਧੁਨੀ ਦਾ ਵੇਗ 344ms ਹੈ।
ਕਿਸੇ ਧੁਨੀ ਸ੍ਰੋਤ ਦੀ ਆਵਰਤੀ 100Hz ਹੈ। ਇੱਕ ਮਿੰਟ ਵਿੱਚ ਇਹ ਕਿੰਨੀ ਵਾਰ ਕੰਪਨ ਕਰੇਗਾ ?
ਕੀ ਧੁਨੀ ਪਰਾਵਰਤਨਾਂ ਦੇ ਉਹਨਾਂ ਨਿਯਮਾਂ ਦਾ ਪਾਲਣ ਕਰਦੀ ਹੈ ਜਿਹਨਾਂ ਦਾ ਪਾਲਣ ਪ੍ਰਕਾਸ਼ ਦੀਆਂ ਤਰੰਗਾਂ ਕਰਦੀਆਂ ਹਨ ?ਇਹਨਾਂ ਨਿਯਮਾਂ ਨੂੰ ਸਮਝਾਉ।
ਧੁਨੀ ਤਰੰਗਾਂ ਦੇ ਪਰਾਵਰਤਨ ਦੇ ਦੋ ਵਿਹਾਰਕ ਉਪਯੋਗ ਲਿਖੋ।
ਇੱਕ ਧੁਨੀ ਤਰੰਗ 339m/s ਦੀ ਚਾਲ ਨਾਲ ਚੱਲ ਸਕਦੀ ਹੈ। ਜੇਕਰ ਇਸਦੀ ਤਰੰਗ ਲੰਬਾਈ 1.5 m ਹੋਵੇ, ਤਾਂ ਤਰੰਗ ਦੀ ਆਵ੍ਰਿਤੀ ਕਿੰਨੀ ਹੋਵੇਗੀ ? ਕੀ ਇਹ ਸੁਣਨਯੋਗ ਹੋਵੇਗੀ ?
ਬਹੁਗੂੰਜ (reverberation) ਕੀ ਹੈ ? ਇਸ ਨੂੰ ਕਿਵੇਂ ਘੱਟ ਕੀਤੀ ਜਾ ਸਕਦਾ ਹੈ ?
ਧੁਨੀ ਦੇ ਉੱਚੇਪਨ ਤੋਂ ਕੀ ਭਾਵ ਹੈ ? ਇਹ ਕਿਹੜੇ ਕਾਰਕਾਂ ਤੇ ਨਿਰਭਰ ਕਰਦਾ ਹੈ ?
ਚਮਗਾਦੜ ਆਪਣਾ ਸ਼ਿਕਾਰ ਫੜਨ ਲਈ ਪਰਾਧੁਨੀ ਦਾ ਉਪਯੋਗ ਕਿਵੇਂ ਕਰਦਾ ਹੈ ? ਵਨਣਨ ਕਰੋ ।
ਵਸਤੂਆਂ ਨੂੰ ਸਾਫ਼ ਕਰਨ ਲਈ ਪਰਾਸਰਵਣ ਧੁਨੀ ਦਾ ਉਪਯੋਗ ਕਿਵੇਂ ਕੀਤਾ ਜਾਂਦਾ ਹੈ ?
ਸੋਨਾਰ ਦੀ ਕਾਰਜ ਵਿਧੀ (working) ਅਤੇ ਉਪਯੋਗਾਂ ਦਾ ਵਰਣਨ ਕਰੋ।
ਇੱਕ ਪਣਡੁੱਬੀ ਉਪਰ ਲੱਗਿਆ ਸੋਨਾਰ ਯੰਤਰ ਸੰਕੇਤ ਭੇਜਦਾ ਹੈ ਅਤੇ ਗੂੰਜ (echo) 5s ਬਾਅਦ ਗ੍ਰਹਿਣ ਕਰਦਾ ਹੈ। ਜੇਕਰ ਪਣਡੁੱਬੀ ਤੋਂ ਵਸਤੂ ਦੀ ਦੂਰੀ 3625 m ਹੋਵੇ ਤਾਂ ਧੁਨੀ ਦੀ ਚਾਲ ਦਾ ਪਤਾ ਕਰੋ।
ਕਿਸੇ ਧਾਤ ਦੇ ਬਲਾਕ ਵਿੱਚ ਦੋਸ਼ਾਂ (defects) ਦਾ ਪਤਾ ਲਗਾਉਣ ਦੇ ਲਈ ਪਰਾਸਰਵਣ ਧੁਨੀ ਦਾ ਉਪਯੋਗ ਕਿਵੇਂ ਕੀਤਾ ਜਾਂਦਾ ਹੈ ? ਵਰਣਨ ਕਰੋ।
ਮਨੁੱਖੀ ਕੰਨ ਕਿਸ ਤਰ੍ਹਾਂ ਕੰਮ ਕਰਦਾ ਹੈ ? ਵਰਣਨ ਕਰੋ।
Exercise questions and complete solutions for chapter ਧੁਨੀ of PSEB (PUNJABI MEDIUM) of Class 9